ਮਾਨਸਾ, ਜਨਗਾਥਾ ਟਾਇਮਜ਼: (ਰੁਪਿੰਦਰ)
ਮਾਨਸਾ ਜ਼ਿਲ੍ਹੇ ਦੇ ਪਿੰਡ ਪਿੱਪਲੀਆਂ ਦੇ ਕਿਸਾਨ ਮੁਖਤਿਆਰ ਸਿੰਘ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁਖਤਿਆਰ ਸਿੰਘ ਦਿੱਲੀ ਸੰਘਰਸ ਵਿੱਚ ਲੰਮੇ ਸਮੇਂ ਤੋਂ ਹਾਜ਼ਰ ਸੀ, ਕੁੱਝ ਦਿਨ ਪਹਿਲਾਂ ਉਸਦੀ ਸਿਹਤ ਵਿਗੜਨੀ ਸ਼ੁਰੂ ਹੋ ਗਈ ਤਾਂ ਬਹਾਦਰਗੜ੍ਹ ਦੇ ਇਕ ਪ੍ਰਾਈਵੇਟ ਹਸਪਤਾਲ ਤੋਂ ਦਵਾਈ ਲਈ ਗਈ। ਪਰ ਸਿਹਤ ਜਿਆਦਾ ਵਿਗੜਦੀ ਹੈ ਤਾਂ ਮੁਖਤਿਆਰ ਸਿੰਘ ਨੂੰ ਮਾਨਸਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਪਰ ਡਾਕਟਰਾਂ ਨੇ ਸਿਹਤ ਜ਼ਿਆਦਾ ਵਿਗੜਨ ਕਾਰਨ ਬਠਿੰਡਾ ਬਡਿਆਲ ਹਸਪਤਾਲ ਵਿਚ ਰੈਫਰ ਕਰ ਦਿੱਤਾ।
ਇਸ ਹਸਪਤਾਲ ਵਿੱਚ ਤਿੰਨ ਦਿਨ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਦਾ ਰਿਹਾ। ਆਖ਼ਿਰ ਜ਼ਿੰਦਗੀ ਦੀ ਲੜਾਈ ਹਾਰ ਗਿਆ ਅਤੇ 13 ਜੂਨ ਨੂੰ ਉਸ ਕਿਸਾਨ ਦੀ ਮੌਤ ਹੋ ਗਈ। ਡਾਕਟਰਾਂ ਨੇ ਮੌਤ ਦਾ ਕਾਰਨ ਕੋਰੋਨਾ ਦੱਸਿਆ ਅੱਜ ਸਵੇਰੇ ਪਿੰਡ ਵਿੱਚ ਲਿਆਂਦਾ ਗਿਆ ਅਤੇ ਸਸਕਾਰ ਕਰ ਦਿੱਤਾ ਗਿਆ। ਬੀਕੇਯੂ ਡਕੌਂਦਾ ਦੇ ਬਲਾਕ ਪ੍ਰਧਾਨ ਸੱਤਪਾਲ ਬਰ੍ਹੇ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨ ਸਿਰ ਚੜ੍ਹਿਆ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਉਸ ਦੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ। ਇਸ ਮੌਕੇ ਬਲਦੇਵ ਸਿੰਘ ਪਿਪਲੀਆਂ ਅਜਾਇਬ ਸਿੰਘ ਲਾਭ ਸਿੰਘ ਦਰਸ਼ਨ ਸਿੰਘ ਆਦਿ ਕਿਸਾਨ ਵਰਕਰ ਹਾਜ਼ਰ ਸਨ।