ਪਿੰਡ ਸ਼ੇਰਪੁਰ ਪੱਕਾ ਵਿਖੇ ਲਗਾਇਆ ਗਿਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ 

    0
    137

    ਹੁਸ਼ਿਆਰਪੁਰ (ਰੁਪਿੰਦਰ) ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਡੇਅਰੀ ਵਿਕਾਸ ਵਿਭਾਗ ਵਲੋਂ ਪਿੰਡ ਸ਼ੇਰਪੁਰ ਪੱਕਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਦਵਿੰਦਰ ਸਿੰਘ ਵਲੋਂ ਵਿਭਾਗ ਦੁਆਰਾ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਡਾਇਰੈਕਟਰ ਰਸੇਟੀ ਪੀ.ਐਨ.ਬੀ. ਸ੍ਰੀ ਕੇ.ਜੀ. ਸ਼ਰਮਾ ਨੇ ਸੰਸਥਾ ਵਲੋਂ ਮੁਫ਼ਤ ਚਲਾਈਆਂ ਜਾ ਰਹੀਆਂ ਵੱਖ-ਵੱਖ ਟਰੇਨਿੰਗਾਂ ਬਾਰੇ ਦੱਸਦਿਆਂ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਬਾਰੇ, ਮੱਛੀ ਪਾਲਣ ਅਫ਼ਸਰ ਸ੍ਰੀ ਹਰਮਿੰਦਰ ਸਿੰਘ ਨੇ ਮੱਛੀ ਪਾਲਣ ਦੇ ਧੰਦੇ ਬਾਰੇ, ਕੇ.ਵੀ.ਕੇ. ਬਾਹੋਵਾਲ ਡਾ. ਪਵਿੱਤਰ ਸਿੰਘ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਚਲਾਈਆਂ ਜਾ ਰਹੀਆਂ ਟਰੇਨਿੰਗਾਂ ਬਾਰੇ, ਬਾਗਬਾਨੀ ਵਿਕਾਸ ਅਫ਼ਸਰ ਸ੍ਰੀ ਪਰਮਿੰਦਰ ਸਿੰਘ ਨੇ ਲੋਕਾਂ ਨੂੰ ਬਾਗ ਲਗਾਉਣ ਅਤੇ ਬਾਗਬਾਨੀ ਨਾਲ ਜੁੜਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਕੈਂਪ ਦੌਰਾਨ ਸ੍ਰੀ ਹਰਵਿੰਦਰ ਸਿੰਘ ਪੁੱਤਰ ਸ੍ਰੀ ਹਰੀ ਸਿੰਘ ਨੂੰ ਸਬਜ਼ੀਆਂ ਦੇ ਖੇਤਰ ਵਿੱਚ ਵਧੀਆ ਕੰਮ ਕਰਨ ਲਈ ਸਨਮਾਨਿਤ ਕੀਤਾ ਗਿਆ।
    ਇਸ ਮੌਕੇ ਡੇਅਰੀ ਵਿਕਾਸ ਇੰਸਪੈਕਟਰ ਸ੍ਰੀ ਦਲਬੀਰ ਸਿੰਘ, ਸ੍ਰੀ ਹਰਵਿੰਦਰ ਸਿੰਘ, ਡਾ. ਵਿਨੇ ਕੁਮਾਰ, ਸਰਪੰਚ ਸ਼ੇਰਪੁਰ ਪੱਕਾ ਸ੍ਰੀਮਤੀ ਰੀਨਾ ਢਿੱਲੋਂ, ਸ੍ਰੀ ਅਸ਼ਵਨੀ ਕੁਮਾਰ, ਸ੍ਰੀ ਗਿਆਨ ਸਿੰਘ, ਸ੍ਰੀ ਰਕੇਸ਼ ਕੁਮਾਰ, ਸ੍ਰੀ ਜਸਵੀਰ ਸਿੰਘ ਲਾਬੜਾ, ਸ੍ਰੀ ਚੰਦਰ ਦੇਵ, ਸ੍ਰੀ ਹਰਮੇਸ਼ ਸਿੰਘ ਬਰਿਆਣਾ, ਮਾਸਟਰ ਧਰਮਪਾਲ, ਸ੍ਰੀ ਇੰਦਰਜੀਤ ਸਿੰਘ, ਸਮੂਹ ਪੰਚਾਇਤ ਮੈਂਬਰ ਵੀ ਹਾਜ਼ਰ ਸਨ।

    LEAVE A REPLY

    Please enter your comment!
    Please enter your name here