ਪੁਲਿਸ ਤੋਂ ਪ੍ਰੇਸ਼ਾਨ ਹੋ ਕੇ ਕਿਸਾਨ ਨੇ ਪੀਤੀ ਸਪਰੇਅ, ਹਾਲਤ ਗੰਭੀਰ

    0
    130

    ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਰਵਿੰਦਰ)

    ਪੁਲਿਸ ਤੋਂ ਪ੍ਰੇਸ਼ਾਨ ਹੋ ਕੇ ਕਿਸਾਨ ਨੇ ਪੀਤੀ ਸਪਰੇਅ, ਹਾਲਤ ਗੰਭੀਰ ਬੁਢਲਾਡਾ ਦੇ ਪਿੰਡ ਆਲਮਪੁਰ ਬੋਧਲਾ ਵਿਖੇ ਜ਼ਮੀਨੀ ਝਗੜੇ ਅਤੇ ਪੁਲਿਸ ਵੱਲੋਂ ਪ੍ਰੇਸ਼ਾਨ ਕਰਨ ਨੂੰ ਲੈ ਕੇ ਇੱਕ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਲਈ ਹੈ। ਜਿਸ ਨੂੰ ਗੰਭੀਰ ਹਾਲਤ ਵਿੱਚ ਪੁਲਿਸ ਨੇ ਇੱਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਹੈ।

    ਕਿਸਾਨ ਨੇ ਪ੍ਰੇਸ਼ਾਨੀ ਦੇ ਚੱਲਦਿਆਂ ਆਪਣੀ ਜ਼ਮੀਨ ਵਿੱਚ ਹੀ ਸਪਰੇਅ ਪੀ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਪਰਿਵਾਰ ਦਾ ਦੋਸ਼ ਹੈ ਕਿ ਕਿਸੇ ਇੱਕ ਵਿਅਕਤੀ ਦੇ ਕਹਿਣ ਉੱਤੇ ਪੁਲਿਸ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ, ਜਦਕਿ ਪਿੰਡ ਦੇ ਇੱਕ ਵਿਅਕਤੀ ਨੇ ਕਿਸਾਨ ਦੀ ਜ਼ਮੀਨ ਉਸ ਨੂੰ ਵੇਚੇ ਜਾਣ ਦਾ ਦਾਅਵਾ ਕੀਤਾ ਹੈ।

    ਕਿਸਾਨ ਬੋਘਾ ਸਿੰਘ (50) ਦੇ ਘਰ 29 ਦਸੰਬਰ ਨੂੰ ਧੀ ਦਾ ਵਿਆਹ ਰੱਖਿਆ ਹੋਇਆ ਹੈ। ਪੁਲਿਸ ਦੇ ਉਚ ਅਧਿਕਾਰੀਆਂ ਨੇ ਇਸ ਦੀ ਜਾਂਚ ਕਰ ਕੇ ਕਾਰਵਾਈ ਦਾ ਭਰੋਸਾ ਦਿੱਤਾ ਹੈ।

    LEAVE A REPLY

    Please enter your comment!
    Please enter your name here