ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)
ਹੁਸ਼ਿਆਰਪੁਰ : ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 783 ਵਿਅਕਤੀਆਂ ਦੇ ਨਵੇਂ ਸੈਂਪਲ ਲੈਣ ਨਾਲ ਅਤੇ 59 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਪਾਜ਼ਿਟਿਵ ਮਰੀਜ਼ਾਂ ਦੇ 11 ਨਵੇਂ ਕੇਸ ਆਉਣ ਨਾਲ ਕੁੱਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 634 ਹੋ ਗਈ ਹੈ। ਜ਼ਿਲ੍ਹੇ ਵਿੱਚ ਕੁੱਲ ਸੈਂਪਲਾਂ ਦੀ ਗਿਣਤੀ 32050 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 29613 ਸੈਂਪਲ ਨੈਗੇਟਿਵ, ਜਦਕਿ 1809 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 55 ਸੈਂਪਲ ਇਨਵੈਲਡ ਹਨ। ਐਕਟਿਵ ਕੇਸਾਂ ਦੀ ਗਿਣਤੀ 69 ਹੈ, ਠੀਕ ਹੋ ਚੁੱਕੇ ਮਰੀਜ਼ਾਂ ਦੀ ਗਿਣਤੀ 546 ਅਤੇ ਇਕ ਮੌਤ ਹੋਰ ਹੋਣ ਨਾਲ ਮੌਤਾਂ ਦੀ ਗਿਣਤੀ 19 ਹੋ ਗਈ ਹੈ।
ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ, ਕਿ ਜ਼ਿਲ੍ਹੇ ਵਿੱਚ 11 ਨਵੇਂ ਕੇਸ ਆਏ ਹਨ ਜਿਨ੍ਹਾਂ ਵਿੱਚ ਮੁਕੇਰੀਆਂ ਨਾਲ ਸੰਬੰਧਿਤ 3, ਹੁਸ਼ਿਆਰਪੁਰ 3, ਹਾਜੀਪੁਰ 1, ਭੂਗਾਂ 1, ਮੰਡ ਮੰਡੇਰ 2, ਦਸੂਹਾਂ 1 ਪਾਜ਼ਿਟਿਵ ਮਿਲਿਆ ਹੈ, ਤੇ ਇਕ ਮੌਤ ਪਿੰਡ ਪੁਹਾਰੀ ਦੇ ਇਕ ਵਿਅਕਤੀ ਉਮਰ 42 ਸਾਲ ਦੀ ਮੌਤ ਹੋ ਗਈ ਹੈ ਇਹ ਕਿਸੇ ਹੋਰ ਬਿਮਾਰੀ ਨਾਲ ਪੀੜਤ ਸੀ ਪਰ ਇਸ ਨੇ ਕੋਰੋਨਾ ਟੈਸਟ ਕਰਵਾਇਆ ਸੀ ਜੋ ਪਾਜ਼ਿਟਿਵ ਆਇਂਆ ਹੈ। ਸਿਹਤ ਐਡਵਾਈਜਰੀ ਦਿੰਦੇ ਹੋਏ ਉਹਨਾਂ ਨੇ ਦੱਸਿਆ ਕਿ ਕੋਰੋਨਾ ਨੂੰ ਹਰਾਉਣ ਲਈ ਅਤੇ ‘ਮਿਸ਼ਨ ਫ਼ਤਹਿ’ ਪ੍ਰਾਪਤ ਕਰਨ ਲਈ ਸਾਨੂੰ ਸਮਾਜਿਕ ਨਿਯਮਾਂ ਦੀ ਦੂਰੀ, ਘਰ ਤੋਂ ਬਾਹਰ ਨਿਕਲਣ ਸਮੇਂ ਮੂੰਹ ਤੇ ਮਾਸਕ ਲਗਾਉਣ ਅਤੇ ਸਮੇਂ-ਸਮੇਂ ਸਿਰ ਹੱਥਾਂ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਨਾਲ ਅਸੀਂ ਕੋਰੋਨਾ ਦੇ ਫੈਲਾਅ ਨੂੰ ਰੋਕ ਸਕਦੇ ਹਾਂ