ਕੋਰੋਨਾ ਦੇ ਕਹਿਰ ‘ਚ ਪੰਜਾਬੀਆਂ ਨੂੰ ਲੱਗੇਗਾ ਵੱਡਾ ਝਟਕਾ !

    0
    4

    ਚੰਡੀਗੜ੍ਹ, ਜਨਗਾਥਾ ਟਾਇਮਜ਼ : (ਸਿਮਰਨ)

    ਚੰਡੀਗੜ੍ਹ : ਪੰਜਾਬੀਆਂ ਦੀ ਜੇਬ ‘ਤੇ ਅਗਲੇ ਸਮੇਂ ਭਾਰ ਵੱਧ ਸਕਦਾ ਹੈ। ਕੋਰੋਨਾਵਾਇਰਸ ਕਰਕੇ ਸੂਬੇ ਨੂੰ ਹੋਏ ਆਰਥਿਕ ਨੁਕਸਾਨ ਦੀ ਭਰਪਾਈ ਲਈ ਕੈਪਟਨ ਸਰਕਾਰ ਨਵੇਂ ਟੈਕਸ ਲੈ ਸਕਦੀ ਹੈ। ਬੇਸ਼ੱਕ ਸਰਕਾਰ ਲਈ ਇਹ ਬਹੁਤ ਔਖਾ ਹੋਏਗਾ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਮਜ਼ਬੂਰੀ ਜ਼ਾਹਿਰ ਕਰਦਿਆਂ ਅਜਿਹੇ ਸੰਕੇਤ ਦਿੱਤੇ ਹਨ।

    ਕੈਪਟਨ ਦਾ ਕਹਿਣਾ ਹੈ ਕਿ ਕੋਵਿਡ-19 ਕਾਰਨ ਰਾਜ ਨੂੰ ਬਹੁਤ ਵੱਡਾ ਵਿੱਤੀ ਨੁਕਸਾਨ ਹੋਇਆ ਹੈ। ਇਸ ਨੂੰ ਪੂਰਾ ਕਰਨ ਲਈ ਸਰਕਾਰ ਨੂੰ ਕੁਝ ਸਖ਼ਤ ਫ਼ੈਸਲੇ ਲੈਣੇ ਪੈਣਗੇ। ਇਸ ਲਈ ਨਵੇਂ ਟੈਕਸ ਲਾਉਣ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਖ਼ਬਰ ਏਜੰਸੀ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਰਾਜ ਨੂੰ ਤਾਲਾਬੰਦੀ ਕਾਰਨ ਹਰ ਮਹੀਨੇ 3,000 ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ ਤੇ ਪੂਰੇ ਸਾਲ ਦਾ ਇਹ ਨੁਕਸਾਨ 50,000 ਕਰੋੜ ਰੁਪਏ ਹੈ। ਜੀਐੱਸਟੀ, ਉਤਪਾਦ ਕਰ ਤੇ ਵੈਟ ਬਗੈਰ ਸਥਿਤੀ ਖ਼ਰਾਬ ਹੋਣ ਦੀ ਖ਼ਤਰਾ ਹੈ ਤੇ ਇਸ ਲਈ ਕੇਂਦਰ ਨੂੰ ਹੱਥ ਖੋਲ੍ਹਣਾ ਪਵੇਗਾ।

    ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ 10 ਲੱਖ ਨੌਕਰੀਆਂ ਖ਼ਤਮ ਹੋ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਕੁੱਝ ਮਾਹਿਰਾਂ ਦਾ ਮੰਨਣਾ ਹੈ ਕਿ ਕਰੋਨਾ ਮਹਾਂਮਾਰੀ ਦਾ ਸਿਖਰ ਜੁਲਾਈ-ਅਗਸਤ ਹੋਵੇਗਾ ਤੇ ਰਾਜ ਇਸ ਭਿਆਨਕ ਸਥਿਤੀ ਨਾਲ ਨਜਿੱਠਣ ਲਈ ਤਿਆਰ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕੋਵਿਡ ਸੰਕਟ ਦੇ ਮੱਦੇਨਜ਼ਰ ਇਸ ਸਾਲ ਸੂਬੇ ਨੂੰ ‘ਘੱਟੋ ਘੱਟ’ 50 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਸਹਿਣਾ ਪਏਗਾ।

    ਉਨ੍ਹਾਂ ਨੇ ਕਿਹਾ ਕਿ ਇਕੱਲੇ ਅਪਰੈਲ ਵਿਚ ‘ਲਾਕਡਾਊਨ’ ਕਾਰਨ ਸੂਬੇ ਨੂੰ 88 ਫ਼ੀਸਦ ਮਾਲੀਏ ਦਾ ਨੁਕਸਾਨ ਹੋਇਆ ਹੈ। ਕੈਪਟਨ ਨੇ ਕਿਹਾ ਕਿ ਵਿੱਤੀ ਸਥਿਤੀ ‘ਬੇਹੱਦ ਗੰਭੀਰ’ ਹੋਣ ਦੇ ਮੱਦੇਨਜ਼ਰ ਉਨ੍ਹਾਂ ਨੇ ਪਹਿਲਾਂ ਹੀ ਸਾਰੇ ਵਿਭਾਗਾਂ ਨੂੰ ‘ਗ਼ੈਰ-ਜ਼ਰੂਰੀ’ ਖ਼ਰਚੇ ਘਟਾਉਣ ਲਈ ਕਹਿ ਦਿੱਤਾ ਹੈ।

    LEAVE A REPLY

    Please enter your comment!
    Please enter your name here