ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਵੱਡਾ ਝਟਕਾ !

  0
  14

  ਮੋਹਾਲੀ, ਜਨਗਾਥਾ ਟਾਇਮਜ਼ : (ਸਿਮਰਨ)

  ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵਿਚ 15 ਮਈ ਨੂੰ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਦੌਰਾਨ 435 ਹੋਰ ਪੱਕੀਆਂ ਅਸਾਮੀਆਂ ਖ਼ਤਮ ਕਰ ਦਿੱਤੀਆਂ ਗਈਆਂ ਹਨ। ਬੋਰਡ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਮਿਲਦਾ ਵਿਸ਼ੇਸ਼ ਭੱਤਾ ਖੋਹਣ ਦਾ ਵੀ ਫ਼ੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਮੁਲਾਜ਼ਮਾਂ ਨੂੰ ਮਿਲਦੀ ਬੱਸ ਸੇਵਾ ਦੀ ਸਹੂਲਤ ਵੀ ਵਾਪਸ ਲਈ ਗਈ ਹੈ।

  ਇਸ ਦੌਰਾਨ ਅਸਾਮੀਆਂ ਖ਼ਤਮ ਕਰਨ ‘ਤੇ ਬੋਰਡ ਆਫ਼ ਡਾਇਰੈਕਟਰਜ਼ ਨੇ ਦਲੀਲ ਦਿੱਤੀ ਹੈ ਕਿ ਸਿੱਖਿਆ ਬੋਰਡ ਦੀ ਮਾਲੀ ਹਾਲਤ ਠੀਕ ਨਾ ਹੋਣ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ ਪਰ ਇਹ ਦਲੀਲ ਇਸ ਲਈ ਤਰਕਹੀਣ ਦਿਖਾਈ ਦਿੰਦੀ ਹੈ ਕਿਉਂਕਿ ਜਿਹੜੀਆਂ ਅਸਾਮੀਆਂ ਖ਼ਤਮ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ਬੋਰਡ ਦੀ ਆਰਥਿਕਤਾ ‘ਤੇ ਕੋਈ ਪ੍ਰਭਾਵ ਨਹੀਂ ਸੀ।

  ਜਦੋਂ ਇਸ ਸੰਬੰਧੀ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਿੱਖਿਆ ਬੋਰਡ ਰੋਜ਼ਗਾਰ ਪੈਦਾ ਕਰਨ ਵਾਲਾ ਅਦਾਰਾ ਨਹੀਂ, ਸਗੋਂ ਇਹ ਬੱਚਿਆਂ ਨੂੰ ਸਿੱਖਿਆ ਦੇਣ ਵਾਲਾ ਅਦਾਰਾ ਹੈ। ਮਾਹਿਰਾਂ ਦੀ ਸਿਫਾਰਸ਼ ਅਨੁਸਾਰ ਜੋ ਖਾਲੀ ਪਈਆਂ ਅਸਾਮੀਆਂ, ਜੋ ਕਿ ਵਾਧੂ ਸਨ ਉਨ੍ਹਾਂ ਨੂੰ ਖ਼ਤਮ ਕੀਤਾ ਗਿਆ ਹੈ।

  ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਾਲ 2017 ਵਿਚ 748 ਅਸਾਮੀਆਂ ਖ਼ਤਮ ਕੀਤੀਆਂ ਗਈਆਂ ਸਨ। 2 ਸਾਲਾਂ ਦੌਰਾਨ ਇਹ ਦੂਜਾ ਫ਼ੈਸਲਾ ਹੈ ਕਿ ਐਨੇ ਵੱਡੇ ਪੱਧਰ ‘ਤੇ ਖ਼ਾਲੀ ਅਸਾਮੀਆਂ ਖ਼ਤਮ ਕਰ ਦਿੱਤੀਆਂ ਗਈਆਂ ਹਨ। ਜਿਸ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਵੱਡਾ ਝਟਕਾ ਲੱਗੇਗਾ।

  LEAVE A REPLY

  Please enter your comment!
  Please enter your name here