ਪੰਜਾਬ ਸਰਕਾਰ ਵੱਲੋਂ ਕੈਦੀਆਂ ਨੂੰ ਹੋਰ ਰਾਹਤ :

    0
    139

    ਚੰਡੀਗੜ੍ਹ, ਜਨਗਾਥਾ ਟਾਇਮਜ਼ : (ਸਿਮਰਨ)

    ਚੰਡੀਗੜ੍ਹ : ਕੋਵਿਡ-19 ਸੰਕਟ ਦੇ ਕਾਰਨ ਸੂਬੇ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ ਸਮਰੱਥਾ ਤੋਂ ਘੱਟ ਰੱਖਣ ਦੇ ਟੀਚੇ ਤਹਿਤ ਪੰਜਾਬ ਸਰਕਾਰ ਨੇ ਪੰਜਾਬ ਚੰਗੇ ਵਿਵਹਾਰ ਕੈਦੀ (ਆਰਜ਼ੀ ਰਿਹਾਈ) ਸੋਧ ਆਰਡੀਨੈਂਸ, 2020 ਜਾਰੀ ਕੀਤਾ ਹੈ।

    ਜੇਲ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਇਸ ਆਰਡੀਨੈਂਸ ਦੇ ਜਾਰੀ ਹੋਣ ਨਾਲ ਕੈਦੀਆਂ ਨੂੰ ਇੱਕ ਕੈਲੰਡਰ ਸਾਲ ਵਿੱਚ ਆਰਜੀ ਪੈਰੋਲ ਲਈ 16 ਹਫ਼ਤਿਆਂ ਦੀ ਵੱਧ ਤੋਂ ਵੱਧ ਹੱਦ ਤੋਂ ਬਾਅਦ ਵੀ ਆਗਿਆ ਦਿੱਤੀ ਜਾ ਸਕੇਗੀ। ਉਨ੍ਹਾਂ ਨੇ ਅੱਗੇ ਦੱਸਿਆ ਕਿ ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਸੰਕਟ ਦੇ ਮੱਦੇਨਜ਼ਰ ਸੂਬੇ ਦੀਆਂ ਜੇਲਾਂ ਵਿੱਚ ਕੈਦੀਆਂ ਦੀ ਸਮਾਜਿਕ ਦੂਰੀ ਦਾ ਖ਼ਿਆਲ ਰੱਖਿਆ ਜਾਵੇ।

    ਰੰਧਾਵਾ ਨੇ ਦੱਸਿਆ ਕਿ ਕੋਵਿਡ ਸੰਕਟ ਦੀ ਸ਼ੁਰੂਆਤ ਵਿੱਚ ਪੰਜਾਬ ਸਰਕਾਰ ਨੇ ਕੁੱਝ ਕੈਦੀਆਂ ਨੂੰ ਆਰਜ਼ੀ ਪੈਰੋਲ ਦਿੱਤੀ ਸੀ ਤਾਂ ਜੋ ਜੇਲਾਂ ਵਿੱਚ ਕੈਦੀਆਂ ਦੀ ਗਿਣਤੀ ਸਮਰੱਥਾ ਤੋਂ ਘੱਟ ਕਾਇਮ ਰਹਿ ਸਕੇ। ਜੇਲ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਆਰਡੀਨੈਂਸ ਤਹਿਤ ਹਰ ਤਿਮਾਹੀ ਆਧਾਰ ‘ਤੇ ਆਰਜ਼ੀ ਰਿਹਾਈ ਦੀ ਸ਼ਰਤ ਵੀ ਮੁਆਫ ਕਰ ਦਿੱਤੀ ਹੈ।

    LEAVE A REPLY

    Please enter your comment!
    Please enter your name here