ਬੰਗਾ ‘ਚ ਸਬ ਇੰਸਪੈਕਟਰ ਨੇ ਮਾਰੀ ਆਪਣੇ ਆਪ ਨੂੰ ਗੋਲੀ !

    0
    115

    ਬੰਗਾ, ਜਨਗਾਥਾ ਟਾਇਮਜ਼ : (ਸਿਮਰਨ)

    ਬੰਗਾ : ਬੰਗਾ ਦੇ ਮੁਕੰਦਪੁਰ ਥਾਣੇ ‘ਚ ਤਾਇਨਾਤ ਸਬ ਇੰਸਪੈਕਟਰ ਵੱਲੋਂ ਖ਼ੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਐੱਸਆਈ ਭੋਲਾ ਸਿੰਘ ਨੇ ਆਪਣੀ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ ਹੈ। ਐੱਸਆਈ ਵੱਲੋਂ ਆਪਣੇ ਘਰ ਵਿੱਚ ਹੀ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ।

    ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ। ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।

    LEAVE A REPLY

    Please enter your comment!
    Please enter your name here