ਵੰਦੇ ਮਾਤਰਮ ਮਿਸ਼ਨ ਤਹਿਤ ਅਮਰੀਕਾ ਤੋਂ ਵਾਪਸ ਆਏ 121 ਭਾਰਤੀ :

  0
  14

  ਨਵੀਂ ਦਿੱਲੀ, ਜਨਗਾਥਾ ਟਾਇਮਜ਼ : (ਸਿਮਰਨ)

  ਨਵੀਂ ਦਿੱਲੀ : ਪੂਰੀ ਦੁਨੀਆਂ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਜੂਝ ਰਹੀ ਹੈ। ਕੋਰੋਨਾ ਵਾਇਰਸ ਦੀ ਲਾਗ ਤੋਂ ਬਚਣ ਲਈ ਦੁਨੀਆ ਦੇ ਕਈ ਦੇਸ਼ਾਂ ਵਿਚ ਲਾਕਡਾਊਨ ਲਾਗੂ ਕੀਤਾ ਹੈ। ਲਾਕਡਾਉਨ ਦੇ ਚਲਦਿਆਂ ਕਈ ਵਿਦੇਸ਼ੀ ਭਾਰਤੀ ਦੁਨੀਆ ਦੇ ਕਈ ਦੇਸ਼ਾਂ ਵਿੱਚ ਫਸ ਗਏ ਹਨ। ਜਿੰਨਾ ਵਿੱਚੋਂ ਬਹੁਤੇ ਭਾਰਤੀ ਅਮਰੀਕਾ, ਬ੍ਰਿਟੇਨ, ਕਨੇਡਾ, ਇਟਲੀ ਅਤੇ ਖਾੜੀ ਦੇਸ਼ਾਂ ਵਿੱਚ ਫਸੇ ਹੋਏ ਹਨ। ਇਸ ਨੂੰ ਵੇਖਦੇ ਹੋਏ ਭਾਰਤ ਸਰਕਾਰ ਨੇ 7 ਮਈ ਤੋਂ ਵਿਦੇਸ਼ ਵਿਚ ਫਸੇ ਭਾਰਤੀਆਂ ਨੂੰ ਲਿਆਉਣ ਲਈ ਵੰਦੇ ਭਾਰਤ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ।

  ਵੰਦੇ ਭਾਰਤ ਮਿਸ਼ਨ ਤਹਿਤ ਸਰਕਾਰ ਵਿਦੇਸ਼ਾਂ ਤੋਂ ਆਏ ਭਾਰਤੀ ਵਿਦਿਆਰਥੀਆਂ ਸਮੇਤ ਲਗਭਗ 14 ਹਜ਼ਾਰ 800 ਲੋਕਾਂ ਨੂੰ ਵਾਪਸ ਲਿਆਉਣ ਵਿਚ ਲੱਗੀ ਹੋਈ ਹੈ। ਇਸ ਮੁਹਿੰਮ ਤਹਿਤ ਅੱਜ 121 ਭਾਰਤੀਆਂ ਨੂੰ ਏਅਰ ਇੰਡੀਆ ਦੇ ਵਿਸ਼ੇਸ਼ ਜਹਾਜ਼ ਰਾਹੀਂ ਸਵੇਰੇ 3.14 ਵਜੇ ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ, ਅਮਰੀਕਾ ਦੇ ਨਿਊਯਾਰਕ ਤੋਂ ਲਿਆਂਦਾ ਗਿਆ।

  LEAVE A REPLY

  Please enter your comment!
  Please enter your name here