ਸ਼ਰਾਬ ਦੀ ਤਸਕਰੀ ਖ਼ਿਲਾਫ਼ ਜਾਗੀ ਕੈਪਟਨ ਸਰਕਾਰ, ਡੀਜੀਪੀ ਨੂੰ ਦਿੱਤੇ ਸਖ਼ਤ ਨਿਰਦੇਸ਼ :

    0
    136

    ਚੰਡੀਗੜ੍ਹ, ਜਨਗਾਥਾ ਟਾਇਮਜ਼ : (ਸਿਮਰਨ)

    ਚੰਡੀਗੜ੍ਹ : ਲਾਕਡਾਊਨ ਦੌਰਾਨ ਸ਼ਰਾਬ ਦੀ ਤਸਕਰੀ ਨੂੰ ਲੈਕੇ ਕੈਪਟਨ ਸਰਕਾਰ ਦੀ ਤਿੱਖੀ ਆਲੋਚਨਾ ਹੋ ਰਹੀ ਹੈ। ਅਜਿਹੇ ‘ਚ ਹੁਣ ਪਟਿਆਲਾ ਤੇ ਖੰਨਾ ‘ਚ ਸ਼ਰਾਬ ਦੀ ਗ਼ੈਰ-ਕਾਨੂੰਨੀ ਫੈਕਟਰੀ ਫੜ੍ਹੇ ਜਾਣ ‘ਤੇ ਕੈਪਟਨ ਸਰਕਾਰ ਜਾਗੀ ਹੈ। ਮੁੱਖ ਮੰਤਰੀ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਸ਼ਰਾਬ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ। ਕੈਪਟਨ ਨੇ ਸ਼ਰਾਬ ਤਸਕਰਾਂ, ਗੈਰ ਕਾਨੂੰਨੀ ਵਿਕਰੀ ਤੇ ਭੱਠੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ ਤਾਂ ਜੋ ਨਕਦੀ ਦੀ ਕਮੀ ਦਾ ਸਾਹਮਣਾ ਕਰ ਰਹੀ ਪੰਜਾਬ ਸਰਕਾਰ ਮਾਲੀਏ ‘ਚ ਪੈ ਰਹੇ ਘਾਟੇ ਨੂੰ ਰੋਕ ਸਕੇ।

    ਉਨ੍ਹਾਂ ਨੇ ਡੀਜੀਪੀ ਨੂੰ ਇਲਾਕੇ ਦੇ ਡੀਐੱਸਪੀ ਤੇ ਐੱਸਐੱਚਓ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਅਕਾਲੀ ਦਲ ਦਾ ਇਲਜ਼ਾਮ ਹੈ ਕਿ ਕਾਂਗਰਸੀ ਨੇਤਾਵਾਂ ਦੀ ਮਿਲੀਭੁਗਤ ਨਾਲ ਸੂਬੇ ‘ਚ ਗ਼ੈਰ-ਕਾਨੂੰਨੀ ਸ਼ਰਾਬ ਦਾ ਕਾਰੋਬਾਰ ਚੱਲ ਰਿਹਾ ਹੈ। ਸੂਬੇ ਦੀ ਆਮਦਨੀ ‘ਚ ਕਰੋੜਾਂ ਦੇ ਹੋ ਰਹੇ ਨੁਕਸਾਨ ਲਈ ਕੈਪਟਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।

    ਕੈਪਟਨ ਅਮਰਿੰਦਰ ਸਿੰਘ ਨੇ ਅੱਜ ਡੀਜੀਪੀ ਨੂੰ ਸ਼ਰਾਬ ਦੀ ਤਸਕਰੀ, ਗ਼ੈਰ ਕਾਨੂੰਨੀ ਸ਼ਰਾਬ ਦੇ ਧੰਦਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ ਵਰਤਣ ਦਾ ਹੁਕਮ ਜਾਰੀ ਕੀਤਾ। ਜਿਸ ਇਲਾਕੇ ‘ਚ ਵੀ ਅਜਿਹੀ ਗ਼ੈਰ-ਕਾਨੂੰਨੀ ਗਤੀਵਿਧੀ ਹੋ ਰਹੀ ਉਨ੍ਹਾਂ ਇਲਾਕਿਆਂ ਦੇ ਡੀਐੱਸਪੀ ਤੇ ਐੱਸਐੱਚਓ ਜਾਂ ਹੋਰ ਸਰਕਾਰੀ ਅਫ਼ਸਰ ਜੋ ਜ਼ਿੰਮੇਵਾਰ ਹਨ ਉਨ੍ਹਾਂ ਖ਼ਿਲਾਫ਼ ਸਖ਼ਤ ਐਕਸ਼ਨ ਲੈਣ ਲਈ ਕਿਹਾ।

    LEAVE A REPLY

    Please enter your comment!
    Please enter your name here