ਹਫ਼ਤੇ ‘ਚ 6 ਦਿਨ ਖੁੱਲ੍ਹਣਗੀਆਂ ਦੁਕਾਨਾਂ : ਡਿਪਟੀ ਕਮਿਸ਼ਨਰ

  0
  8

  ਹੁਸ਼ਿਆਰਪੁਰ, ਜਨਗਾਥਾ ਟਾਇਮਜ਼ : (ਸਿਮਰਨ)

  ਹੁਸ਼ਿਆਰਪੁਰ : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਲਾਕਡਾਊਨ ਸੰਬੰਧੀ ਦਿੱਤੀਆਂ ਗਈਆਂ ਛੋਟਾਂ ਵਿੱਚ ਹੋਰ ਵਾਧਾ ਕੀਤਾ ਹੈ, ਜਿਸ ਤਹਿਤ ਹੁਣ ਹਫ਼ਤੇ ਦੇ 6 ਦਿਨ ਦੁਕਾਨਾਂ ਖੋਲ੍ਹਣ ਦੀ ਛੋਟ ਦਿੱਤੀ ਗਈ ਹੈ। ਜਾਰੀ ਕੀਤੇ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਦੁਕਾਨਾਂ ਸੋਮਵਾਰ ਤੋਂ ਸ਼ਨੀਵਾਰ ਤੱਕ (ਭਾਵ 6 ਦਿਨ) ਤੱਕ ਖੁੱਲ੍ਹਣਗੀਆਂ।

  ਉਨ੍ਹਾਂ ਨੇ ਕਿਹਾ ਕਿ ਦੁਕਾਨਾਂ ਖੋਲ੍ਹਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਰਹੇਗਾ। ਉਨ੍ਹਾਂ ਨੇ ਕਿਹਾ ਕਿ ਛੋਟਾਂ ਸੰਬੰਧੀ ਲਗਾਈਆਂ ਗਈਆਂ ਪਹਿਲੀਆਂ ਸ਼ਰਤਾਂ ਬਰਕਰਾਰ ਰਹਿਣਗੀਆਂ।

  LEAVE A REPLY

  Please enter your comment!
  Please enter your name here