ਖ਼ਾਲਸਾ ਕਾਲਜ ਮਾਹਿਲਪੁਰ ਐਮਏ  ਪੰਜਾਬੀ ਦਾ ਨਤੀਜਾ ਸ਼ਾਨਦਾਰ ਰਿਹਾ

    0
    25

    ਮਾਹਿਲਪੁਰ(ਸੇਖੋਂ )-ਪੰਜਾਬ ਯੂਨੀਵਰਸਿਟੀ ਚੰਡੀਗੜ• ਵਲੋਂ ਐਲਾਨੇ ਨਤੀਜਿਆਂ ਵਿਚ ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਐਮਏ  ਪੰਜਾਬੀ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਬਾਰੇ ਗੱਲ ਕਰਦਿਆਂ ਪ੍ਰਿੰ ਪਰਵਿੰਦਰ ਸਿੰਘ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਐਮਏ ਪੰਜਾਬੀ ਦੇ ਸਮੈਸਟਰ ਦੂਜਾ ਵਿਚ ਵਿਦਿਆਰਥਣ ਹਰਜੀਤ ਕੌਰ ਅਤੇ ਹਰਪ੍ਰੀਤ ਕੌਰ ਨੇ 70-70 ਫੀਸਦੀ ਅੰਕ ਪ੍ਰਾਪਤ ਕਰਕੇ ਸਾਂਝੇ ਰੂਪ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਉਨ•ਾਂ ਕਿਹਾ ਕਿ ਵਿਦਿਆਰਥਣ ਸੰਦੀਪ ਕੌਰ  ਨੇ 65.7 ਫੀਸਦੀ ਅੰਕਾਂ ਨਾਲ ਦੂਜਾ ਅਤੇ ਹਰਪ੍ਰੀਤ ਕੌਰ ਨੇ 65.5 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਸਮੇਤ ਵਿਭਾਗ ਦੇ ਅਧਿਆਪਕਾਂ ਨੇ ਹੋਣਹਾਰ ਵਿਦਿਆਰਥੀਆਂ ਨੂੰ  ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ ਅਤੇ ਹੋਰ ਮਿਹਨਤ ਲਈ ਪ੍ਰੇਰਿਤ ਕੀਤਾ।
    ਕੈਪਸ਼ਨ-ਚੰਗੇ ਨਤੀਜੇ ਹਾਸਿਲ ਕਰਨ ਵਾਲੀਆਂ ਐਮਏ ਪੰਜਾਬੀ ਦੀਆਂ ਵਿਦਿਆਰਥਣਾਂ ।

    LEAVE A REPLY

    Please enter your comment!
    Please enter your name here