ਖ਼ਾਲਸਾ ਕਾਲਜ ਮਾਹਿਲਪੁਰ ਦੇ ਐਮਏ ਰਾਜਨੀਤੀ ਸ਼ਾਸਤਰ ਦਾ ਨਤੀਜਾ ਸ਼ਾਨਦਾਰ ਰਿਹਾ 

    0
    25

    ਮਾਹਿਲਪੁਰ (ਸੇਖ਼ੋ) -ਪੰਜਾਬ ਯੂਨੀਵਰਸਿਟੀ ਚੰਡੀਗੜ• ਵਲੋਂ ਐਲਾਨੇ ਨਤੀਜਿਆਂ ਵਿਚ ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਦੇ ਐਮਏ ਰਾਜਨੀਤੀ ਸ਼ਾਸਤਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਬਾਰੇ ਗੱਲ ਕਰਦਿਆਂ ਪ੍ਰਿੰ ਪਰਵਿੰਦਰ ਸਿੰਘ ਅਤੇ ਵਿਭਾਗ ਦੇ ਮੁਖੀ ਪ੍ਰੋ ਤਾਰਾ ਦੇਵੀ ਨੇ ਦੱਸਿਆ ਕਿ ਐਮਏ  ਰਾਜਨੀਤੀ ਸ਼ਾਸਤਰ ਦੇ ਸਮੈਸਟਰ ਦੂਜਾ ਦੇ ਆਏ ਨਤੀਜੇ ਵਿਚ ਵਿਦਿਆਰਥਣ ਮੋਨਿਕਾ ਘੇੜਾ ਨੇ 62 ਫੀਸਦੀ ਅੰਕਾਂ ਨਾਲ ਪਹਿਲਾ,ਸੰਦੀਪ ਕੌਰ ਨੇ 59 ਫੀਸਦੀ ਅੰਕਾਂ ਨਾਲ ਦੂਜਾ ਅਤੇ ਪਰਮਜੀਤ ਕੌਰ ਨੇ 57 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ ਹੈ।  ਉਨ•ਾਂ ਦੱਸਿਆ ਕਿ ਜਮਾਤ ਦੇ ਸਮੈਸਟਰ ਚੌਥਾ ਦੇ ਨਤੀਜੇ ਵਿਚ ਪੂਜਾ ਦੇਵੀ ਨੇ 72 ਫੀਸਦੀ ਅੰਕਾਂ ਨਾਲ ਪਹਿਲਾ,ਕਮਲਪ੍ਰੀਤ ਕੌਰ ਨੇ 69 ਫੀਸਦੀ ਅੰਕਾਂ ਨਾਲ ਦੂਜਾ ਅਤੇ ਗੁਰਜਿੰਦਰ ਕੌਰ ਨੇ 67 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ।
    ਇਸ ਮੌਕੇ ਪ੍ਰਿੰਸੀਪਲ ਅਤੇ ਵਿਭਾਗ ਦੇ ਅਧਿਆਪਕਾਂ ਨੇ ਹੋਣਹਾਰ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ‘ਤੇ ਸ਼ੁੱਭ ਕਾਮਨਾਵਾਂ ਦਿੱਤੀਆਂ ।
    ਕੈਪਸ਼ਨ-  ਐਮਏ ਰਾਜਨੀਤੀ ਸ਼ਾਸਤਰ ਦੀਆਂ ਹੋਣਹਾਰ ਵਿਦਿਆਰਥਣਾਂ ।

    LEAVE A REPLY

    Please enter your comment!
    Please enter your name here