ਖ਼ਾਲਸਾ ਕਾਲਜ ਵਿਖੇ ਪੰਜਾਬੀ ਵਿਭਾਗ ਵਲੋਂ ਵਿਸ਼ੇਸ਼ ਲੈਕਚਰ ਦਾ ਆਯੋਜਨ

  0
  29

  ਮਾਹਿਲਪੁਰ , ਸੇਖ਼ੋ – ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ‘ਪੰਜਾਬੀ ਭਾਸ਼ਾ ਅਤੇ ਸਭਿਆਚਾਰ ਵਰਤਮਾਨ ਚੁਣੌਤੀਆਂ’ ਵਿਸ਼ੇ ‘ਤੇ ਇਕ  ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਮੁੱਖ ਬੁਲਾਰੇ ਵਜੋਂ ਪ੍ਰਸਿੱਧ ਲੇਖਿਕਾ ਅਤੇ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ. ਹਰਸ਼ਿੰਦਰ ਕੌਰ ਹਾਜ਼ਰ ਹੋਏ ਜਦ ਕਿ ਪ੍ਰਧਾਨਗੀ ਮੰਡਲ ਵਿਚ ਮੈਂਬਰ ਸ਼੍ਰੋਮਣੀ ਕਮੇਟੀ ਬੀਬੀ ਰਣਜੀਤ ਕੌਰ ਮਾਹਿਲਪੁਰੀ,ਡਾ. ਸਰਵਨ ਸਿੰਘ ਪਰਦੇਸੀ,ਡਾ. ਗੁਰਪਾਲ ਸਿੰਘ,ਡਾ.ਜਗਤਾਰ ਅਤੇ ਪ੍ਰੀਤ ਨੀਤਪੁਰ ਹਾਜ਼ਰ ਹੋਏ। ਇਸ ਮੌਕੇ ਪ੍ਰਿੰ ਪਰਵਿੰਦਰ ਸਿੰਘ ਨੇ ਹਾਜ਼ਰ ਡੈਲੀਗੇਟਸ ਨੂੰ ਸਵਾਗਤੀ ਸ਼ਬਦ ਕਹੇ ਅਤੇ ਸੰਸਥਾ ਦੇ ਇਤਿਹਾਸ ਬਾਰੇ ਚਾਨਣਾ ਪਾਇਆ। ਇਸ ਮੌਕੇ ਡਾ. ਹਰਸ਼ਿੰਦਰ ਕੌਰ ਨੇ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਨੂੰ ਵਰਤਮਾਨ ਸਮੇਂ ਵਿਚ ਆ ਰਹੀਆਂ ਚੁਣੌਤੀਆਂ ਬਾਰੇ ਵਿਚਾਰ ਰੱਖੇ ਅਤੇ ਨੌਜਵਾਨਾਂ ਨੂੰ ਆਪਣੀ ਭਾਸ਼ਾ ਅਤੇ ਸੰਸਕ੍ਰਿਤੀ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ। ਉਨ•ਾਂ ਆਪਣੀ ਭਾਸ਼ਾ ਅਤੇ ਸਭਿਆਚਾਰ ‘ਤੇ ਫ਼ਖ਼ਰ ਕਰਨ ਵਾਲੀਆਂ ਕੌਮਾਂ ਦੀਆਂ  ਉਦਾਹਰਨਾਂ ਦੇ ਕੇ ਨੌਜਵਾਨਾਂ ਨੂੰ ਅੰਨ•ੇ ਪਰਵਾਸ ਅਤੇ ਪੱਛਮੀ ਸਭਿਆਚਾਰ ਦੀ ਨਕਲ ਤੋਂ ਗੁਰੇਜ਼ ਕਰਨ ਲਈ ਕਿਹਾ। ਇਸ ਮੌਕੇ ਵਿਦਿਆਰਥੀਆਂ ਦੇ ਵੱਖ ਵੱਖ ਸਵਾਲਾਂ ਦਾ ਜਵਾਬ ਦਿੰਦਿਆਂ ਡਾ. ਹਰਸ਼ਿੰਦਰ ਕੌਰ ਨੇ ਕਿਹਾ ਕਿ ਸਰਕਾਰਾਂ ਉੱਤੇ ਟੇਕ ਰੱਖਣ ਨਾਲੋਂ ਨੌਜਵਾਨਾਂ ਨੂੰ ਨਿੱਜੀ ਤੌਰ ‘ਤੇ ਸਾਂਝੇ ਉੱਦਮ ਕਰਕੇ ਸਵੈ ਰੁਜ਼ਗਾਰ  ਦੇ ਆਸਰੇ ਹੋਣਾ ਚਾਹੀਦਾ ਹੈ। ਇਸੇ ਦੌਰਾਨ ਉਨ•ਾਂ ਆਪਣੀ ਜ਼ਿੰਦਗੀ ਦੇ ਕਈ ਅਨੁਭਵ ਵੀ ਸਾਂਝੇ ਕੀਤੇ। ਇਸ ਮੌਕੇ ਬੀਬੀ ਰਣਜੀਤ ਕੌਰ ਮਾਹਿਲਪੁਰੀ ਨੇ ਧੰਨਵਾਦੀ ਸ਼ਬਦ ਕਹੇ ਅਤੇ ਵਿਦਿਆਰਥੀਆਂ ਨੂੰ ਅਜਿਹੇ ਸੈਮੀਨਾਰਾਂ ਤੋਂ ਸਿੱਖਣ ਦੀ ਪ੍ਰੇਰਨਾ ਦੇ ਕੇ ਗੁਰਮਤ ਆਸ਼ੇ ਅਨੁਸਾਰ ਜੀਵਨ ਜੀਉਣ ਦੀ ਪ੍ਰੇਰਨਾ ਦਿੱਤੀ। ਕਾਲਜ ਦੇ ਪ੍ਰਬੰਧਕਾਂ ਵਲੋਂ ਡਾ. ਹਰਸ਼ਿੰਦਰ ਕੌਰ ਦਾ ਸਨਮਾਨ ਕੀਤਾ ਗਿਆ।ਮੰਚ ਦੀ ਕਾਰਵਾਈ ਪ੍ਰੋ ਜੇ ਬੀ ਸੇਖੋਂ ਨੇ ਚਲਾਈ। ਇਸ ਮੌਕੇ ਯੂਥ ਅਕਾਲੀ ਆਗੂ ਅਮਿਤੋਜ ਸਿੰਘ ਮਾਹਿਲਪੁਰੀ ,ਡਾ. ਜਸਵਿੰਦਰ ਸਿੰਘ,ਡਾ. ਕਲਵਰਨ ਸਿੰਘ,ਪ੍ਰੋ ਜੇ ਬੀ ਸੇਖੋਂ,ਪ੍ਰੋ ਬਲਵੀਰ ਕੌਰ ਰੀਹਲ,ਡਾ.ਪ੍ਰਭਜੋਤ ਕੌਰ,ਡਾ.ਦੀਪਕ,ਪ੍ਰੋ ਪਰਮਵੀਰ ਸਿੰਘ ਸ਼ੇਰਗਿਲ,ਪ੍ਰੋ ਜਸਦੀਪ ਕੌਰ  ਆਦਿ ਸਮੇਤ ਵਿਦਿਆਰਥੀ ਹਾਜ਼ਰ ਸਨ।
  ਕੈਪਸ਼ਨ-ਵਿਸ਼ੇਸ਼ ਲੈਕਚਰ ਲ਼ੜੀ ਦੌਰਾਨ ਸੰਬੋਧਨ ਕਰਦੇ ਹੋਏ ਡਾ. ਹਰਸ਼ਿੰਦਰ ਕੌਰ ਅਤੇ ਮੰਚ ‘ਤੇ ਹਾਜ਼ਰ ਡਾ. ਪਰਵਿੰਦਰ ਸਿੰਘ,ਬੀਬੀ ਰਣਜੀਤ ਕੌਰ ਮਾਹਿਲਪੁਰੀ,ਡਾ. ਸਰਵਨ ਸਿੰਘ ਪਰਦੇਸੀ ਅਤੇ ਡਾ. ਗੁਰਪਾਲ ਸਿੰਘ।

  LEAVE A REPLY

  Please enter your comment!
  Please enter your name here