ਕਿਸਾਨ ਜੱਥੇਬੰਦੀਆਂ ਨੇ ਖੇਡਿਆ ਨਵਾਂ ਦਾਅ, ਦੇਸ਼ ਭਰ ‘ਚ ਕੀਤਾ ਸੰਘਰਸ਼ ਵਿਸ਼ਾਲ

    0
    139

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਖੇਤੀ ਕਾਨੂੰਨਾਂ ਖ਼ਿਲਾਫ਼ ਡਟੀਆਂ ਕਿਸਾਨ ਜੱਥੇਬੰਦੀਆਂ ਨੇ ਨਵਾਂ ਦਾਅ ਖੇਡਿਆ ਹੈ। ਅੱਜ ਦੇਸ਼ ਭਰ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਬੈਂਕ ਦੇ ਨਿੱਜੀਕਰਨ ਖ਼ਿਲਾਫ਼ ਹੜਤਾਲ ਦੀ ਹਮਾਇਤ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਦੇਸ਼ ਦੀਆਂ ਮੁਲਾਜ਼ਮ ਜੱਥੇਬੰਦੀਆਂ ਨਾਲ ਮਿਲ ਕੇ ਘੋਲ ਦਾ ਦਾਇਰਾ ਵਧਾਉਂਦਿਆਂ ਰੇਲਵੇ ਮੁਲਾਜ਼ਮ ਯੂਨੀਅਨਾਂ ਦੇ ਸੱਦੇ ’ਤੇ 15 ਮਾਰਚ ਨੂੰ ‘ਨਿੱਜੀਕਰਨ ਤੇ ਮਹਿੰਗਾਈ ਵਿਰੋਧੀ ਦਿਵਸ’ ਮਨਾਇਆ ਜਾ ਰਿਹਾ ਹੈ।

    ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾਬ) ਦੇ ਪ੍ਰਧਾਨ ਡਾ. ਦਰਸ਼ਨ ਪਾਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਦੇ ਨਾਂ ਐਸਡੀਐਮ’ਜ਼ ਤੇ ਡਿਪਟੀ ਕਮਿਸ਼ਨਰਾਂ ਨੂੰ ਟਰੇਡ ਯੂਨੀਅਨਾਂ ਤੇ ਕਿਸਾਨ ਜੱਥੇਬੰਦੀਆਂ ਮੰਗ ਪੱਤਰ ਸੌਂਪ ਰਹੀਆਂ ਹਨ। ਇਨ੍ਹਾਂ ਵਿੱਚ ਖੇਤੀ ਕਾਨੂੰਨ ਰੱਦ ਕਰਨ, ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਘਟਾਉਣ ਦੀ ਮੰਗ ਕੀਤੀ ਜਾ ਰਹੀ ਹੈ।

    ਦੱਸ ਦਈਏ ਕਿ ਬੈਂਕਾਂ ਦੇ ਤਜਵੀਜ਼ਤ ਨਿੱਜੀਕਰਨ ਦੇ ਵਿਰੋਧ ’ਚ ਮੁਲਾਜ਼ਮ ਜੱਥੇਬੰਦੀਆਂ ਵੱਲੋਂ ਦੋ ਰੋਜ਼ਾ ਦੇਸ਼ਵਿਆਪੀ ਹੜਤਾਲ ਕੀਤੀ ਜਾ ਰਹੀ ਹੈ। ਨੌਂ ਯੂਨੀਅਨਾਂ ਦੇ ਸਾਂਝੇ ਸੰਗਠਨ- ‘ਯੂਨਾਈਟਿਡ ਫੋਰਮ ਆਫ਼ ਬੈਂਕਿੰਗ ਯੂਨੀਅਨ’ ਨੇ ਦਾਅਵਾ ਕੀਤਾ ਕਿ ਬੈਂਕਾਂ ਦੇ ਲਗਪਗ 10 ਲੱਖ ਕਰਮਚਾਰੀ ਤੇ ਅਧਿਕਾਰੀ ਹੜਤਾਲ ਵਿੱਚ ਹਿੱਸਾ ਲੈ ਰਹੇ ਹਨ।

     

    LEAVE A REPLY

    Please enter your comment!
    Please enter your name here