ਕੋਰੋਨਾ ਦੇ ਕਹਿਰ ‘ਚ ਕੈਪਟਨ ਸਰਕਾਰ ਦੇ ਪ੍ਰਬੰਧ ਫੇਲ੍ਹ, ਡਾਕਟਰਾਂ ਨੇ ਲਾਏ ਵੱਡੇ ਇਲਜ਼ਾਮ !

    0
    148

    ਲੁਧਿਆਣਾ, ਜਨਗਾਥਾ ਟਾਇਮਜ਼ : (ਸਿਮਰਨ)

    ਲੁਧਿਆਣਾ : ਇੱਥੋਂ ਦੇ ਸਰਕਾਰੀ ਹਸਪਤਾਲ ਦੇ ਡਾਕਟਰਾਂ, ਨਰਸਾਂ ਤੇ ਹੋਰ ਕਰਮਚਾਰੀਆਂ ਸਰਕਾਰ ‘ਤੇ ਮਾੜੇ ਸੁਰੱਖਿਆ ਉਪਕਰਨ ਦੇਣ ਦਾ ਦੋਸ਼ ਲਾਇਆ। ਹਸਪਤਾਲ ਮੁਲਾਜ਼ਮਾਂ ਨੇ ਧਰਨਾ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਨੂੰ ਕੋਰੋਨਾਵਾਇਰਸ ਨਾਲ ਲੜਨ ਲਈ ਘਟੀਆ ਕੁਆਲਿਟੀ ਦੇ ਮਾਸਕ ਤੇ ਪੀਪੀਈ ਕਿੱਟਾਂ ਦਿੱਤੀਆਂ ਹਨ।

    ਜ਼ਿਕਰਯੋਗ ਹੈ ਕਿ ਇਸ ਹਸਪਤਾਲ ਦੇ ਚਾਰ ਦਰਜਾ ਚਾਰ ਕਰਮਚਾਰੀ ਕੋਰੋਨਾ ਨਾਲ ਪੀੜਤ ਪਾਏ ਗਏ ਹਨ। ਇਸ ਮਗਰੋਂ ਸਾਰਿਆਂ ਨੂੰ ਹੱਥਾਂ ਪੈਰਾਂ ਦੀ ਪੈ ਗਈ, ਕਿਉਂਕਿ ਉਕਤ ਮੁਲਾਜ਼ਮਾਂ ਨੇ ਜੱਚਾ-ਬੱਚਾ ਵਾਰਡ ਵਿੱਚ ਵੀ ਡਿਊਟੀ ਨਿਭਾਅ ਰਹੇ ਸਨ। ਹਸਪਤਾਲ ਅਮਲੇ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਘਟੀਆ ਕੁਆਲਿਟੀ ਦੇ ਐਨ95 ਮਾਸਕ ਦਿੱਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਡਾਕਟਰ ਗ਼ੈਰ ਮਿਆਰੀ ਪੀਪੀਈ ਕਿੱਟਾਂ ਦੇਣ ਦੀ ਵੀ ਸ਼ਿਕਾਇਤ ਕਰ ਚੁੱਕੇ ਹਨ। ਇਸ ਦੇ ਵਿਰੋਧ ਵਿੱਚ ਹੁਣ ਹਸਪਤਾਲ ਦਾ ਅਮਲਾ ਧਰਨੇ ‘ਤੇ ਬੈਠ ਗਿਆ ਹੈ।

    ਸਿਵਲ ਹਸਪਤਾਲ ਵਿੱਚ ਤਾਇਨਾਤ ਡਾ. ਰੋਹਿਤ ਰਾਮਪਾਲ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਵੀ ਉਹ ਕਦੇ ਵੀ ਆਪਣੀ ਡਿਊਟੀ ਤੋਂ ਨਹੀਂ ਭੱਜੇ ਪਰ ਸਰਕਾਰ ਦੀ ਅਣਗਹਿਲੀ ਕਾਰਨ ਉਨ੍ਹਾਂ ਦੇ ਕਰਮਚਾਰੀ ਇਸ ਖ਼ਤਰਨਾਕ ਬਿਮਾਰੀ ਨਾਲ ਪੀੜਤ ਹੋ ਰਹੇ ਹਨ। ਦਰਜਾ ਚਾਰ ਕਰਮਚਾਰੀਆਂ ਦਾ ਕਹਿਣਾ ਹੈ ਕਿ ਉਹ ਸਿਰਫ਼ 4500-6500 ਰੁਪਏ ਮਹੀਨਾ ਦੀ ਨਿਗੂਣੀ ਤਨਖ਼ਾਹ ‘ਤੇ ਕੰਮ ਕਰ ਰਹੇ ਹਨ।

    ਉਹ ਲੰਮੇ ਸਮੇਂ ਤੋਂ ਤਨਖ਼ਾਹਾਂ ਵਧਵਾਉਣ ਲਈ ਕਹਿ ਰਹੇ ਹਨ ਪਰ ਇਸ ਦੀ ਬਜਾਇ ਸਰਕਾਰ ਉਨ੍ਹਾਂ ਦੀ ਸੁਰੱਖਿਆ ਨੂੰ ਹੀ ਖ਼ਤਰੇ ਵਿੱਚ ਪਾ ਰਹੀ ਹੈ। ਚਾਰ ਮੁਲਾਜ਼ਮਾਂ ਦੇ ਕੋਰੋਨਾ ਪਾਜ਼ਿਟਿਵ ਪਾਏ ਜਾਣ ਮਗਰੋਂ ਹੁਣ ਹਸਪਤਾਲ ਦੇ ਸਾਰੇ ਮੁਲਾਜ਼ਮਾਂ ਦੇ ਸੈਂਪਲ ਲਏ ਗਏ ਹਨ।

    LEAVE A REPLY

    Please enter your comment!
    Please enter your name here