ਕੋਰੋਨਾ ਨੇ ਵਿੱਛਾ ਦਿੱਤੇ ਘਰਾਂ ‘ਚ ਸੱਥਰ, ਇਟਲੀ ’ਚ ਕੋਰੋਨਾ ਵਾਇਰਸ ਕਾਰਨ ਇੱਕ ਦਿਨ ‘ਚ ਹੋਈਆਂ 349 ਮੌਤਾਂ

    0
    128

    ਨਿਊਜ਼ ਚੈਨਲ, ਜਨਗਾਥਾ ਟਾਇਮਜ਼: (ਸਿਮਰਨ)

    ਇਟਲੀ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਕੋਰੋਨਾ ਵਾਇਰਸ ਹੌਲੀ -ਹੌਲੀ ਸਾਰੇ ਵਿਸ਼ਵ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਕੋਰੋਨਾ ਵਾਇਰਸ ਦੇ ਰੋਜਾਨਾਂ ਸੈਂਕੜੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਜਿਸ ਕਰਕੇ ਲੋਕਾਂ ਦੇ ਅੰਦਰ ਡਰ ਦਾ ਮਾਹੌਲ ਹੈ।

    ਇਟਲੀ ’ਚ ਸੋਮਵਾਰ ਨੂੰ ਕੋਰੋਨਾ ਵਾਇਰਸ ਕਾਰਨ 349 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਟਲੀ ’ਚ ਇਸ ਵਾਇਰਸ ਦੀ ਲਾਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 2,158 ਹੋ ਗਈ ਹੈ। ਇਹ ਜਾਣਕਾਰੀ ਸਰਕਾਰੀ ਬੁਲਾਰੇ ਨੇ ਦਿੱਤੀ ਹੈ। ਉਸ ਨੇ ਦੱਸਿਆ ਕਿ ਇਸ ਵੇਲੇ ਦੇਸ਼ ’ਚ ਕੁੱਲ 27,980 ਵਿਅਕਤੀ ਕੋਰੋਨਾ ਵਾਇਰਸ ਦੀ ਛੂਤ ਤੋਂ ਪ੍ਰਭਾਵਿਤ ਹੋ ਚੁੱਕੇ ਹਨ ਤੇ ਵੱਖੋ-ਵੱਖਰੇ ਹਸਪਤਾਲਾਂ ’ਚ ਇਲਾਜ ਅਧੀਨ ਹਨ।

    ਉੱਧਰ ਇਟਲੀ ਤੋਂ ਬਾਅਦ ਸਪੇਨ ਯੂਰੋਪ ਦਾ ਦੂਜਾ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਹੈ। ਸਪੇਨ ’ਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੀ ਲਾਗ ਤੋਂ ਪ੍ਰਭਾਵਿਤ ਇੱਕ ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਬਹਿਰੀਨ ’ਚ ਕੋਰੋਨਾ ਵਾਇਰਸ ਕਾਰਨ ਪਹਿਲੀ ਮੌਤ ਹੋ ਗਈ ਹੈ। ਉਂਝ ਸਪੇਨ ’ਚ ਕੁੱਲ 8,744 ਵਿਅਕਤੀ ਕੋਰੋਨਾ ਵਾਇਰਸ ਨਾਲ ਜੂਝ ਰਹੇ ਹਨ।

    ਦੱਸ ਦੇਈਏ ਕਿ ਹੁਣ ਤੱਕ ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੇ ਕੁੱਲ 182,723 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 7,174 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ ‘ਚ 125 ਲੋਕਾਂ ‘ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ ਅਤੇ 3 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਟਲੀ ‘ਚ ਮ੍ਰਿਤਕਾਂ ਦੀ ਕੁਲ ਗਿਣਤੀ ਵੱਧ ਕੇ 2,158 ਹੋ ਗਈ ਹੈ।

    LEAVE A REPLY

    Please enter your comment!
    Please enter your name here