ਜਾਨ ਗਵਾ ਚੁੱਕੇ ਕਿਸਾਨ ਪਰਿਵਾਰਾਂ ਦੇ ਬੱਚਿਆਂ ਨੂੰ ਮੁਫ਼ਤ ਵਿਦਿਆ ਦੇਣ ਦਾ ਐਲਾਨ

    0
    120

    ਸੰਗਰੂਰ, ਜਨਗਾਥਾ ਟਾਇਮਜ਼: (ਰਵਿੰਦਰ)

    ਟਰੱਸਟ ਦੇ ਚੇਅਰਮੈਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਮਸਤੂਆਣਾ ਸਾਹਿਬ ਟਰੱਸਟ ਨੇ ਐਲਾਨ ਕੀਤਾ ਹੈ ਕਿ ਕਿਸਾਨ ਅੰਦੋਲਨ ਵਿੱਚ ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਟਰੱਸਟ ਦੀਆਂ ਵਿਦਿਅਕ ਸੰਸਥਾਵਾਂ ਵਿੱਚ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ। ਕਿਸਾਨ ਅੰਦੋਲਨ ਵਿਚ ਟਰੱਸਟ ਵੱਲੋਂ ਹਰ ਸਹਾਇਤਾ ਭੇਜੀ ਜਾ ਰਹੀ ਹੈ, ਅੰਦੋਲਨ ਵਿਚ ਆਪਣੀ ਜਾਨ ਗਵਾ ਚੁੱਕੇ ਕਿਸਾਨ ਪਰਿਵਾਰਾਂ ਦੇ ਬੱਚਿਆਂ ਨੂੰ ਟਰੱਸਟ ਵੱਲੋਂ ਮੁਫ਼ਤ ਵਿਦਿਆ ਦਿੱਤੀ ਜਾਵੇਗੀ।

    ਲੱਖਾਂ ਕਿਸਾਨ ਇੱਕ ਮਹੀਨੇ ਤੋਂ ਦਿੱਲੀ ਅਤੇ ਸਰਹੱਦ ਨਾਲ ਲੱਗਦੀ ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੀਆਂ ਸਰਹੱਦਾਂ ‘ਤੇ ਡੇਰਾ ਲਾ ਕੇ ਬੈਠੇ ਹਨ। ਇਨ੍ਹਾਂ ਚੋਂ ਜ਼ਿਆਦਾਤਰ ਕਿਸਾਨ ਪੰਜਾਬ ਅਤੇ ਹਰਿਆਣਾ ਦੇ ਹਨ। ਅੰਦੋਲਨਕਾਰੀ ਕਿਸਾਨ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਹੁਣ ਤੱਕ ਦਿੱਲੀ ਵਿੱਚ ਕਿਸਾਨ ਅੰਦੋਲਨ ਦੌਰਾਨ ਤਕਰੀਬਨ 30 ਤੋਂ ਉੱਪਰ ਕਿਸਾਨ ਆਪਣੀ ਜਾਨ ਗੁਵਾ ਚੁੱਕੇ ਹਨ। ਕਈ ਕਿਸਾਨਾਂ ਦੀ ਮੋਰਚੇ ਦੌਰਾਨ ਸਿਹਤ ਵਿਗੜਨ ਜਾ ਹਾਦਸੇ ਦੌਰਾਨ ਮੌਤ ਹੋਈ ਜਦਕਿ ਕਈ ਕਿਸਾਨ ਰਸਤੇ ਵਿੱਚ ਆਉਂਦੇ ਜਾਂ ਫਿਰ ਜਾਂਦੇ ਹੋਏ ਸੜਕ ਦੁਰਘਟਨਾ ਦਾ ਸ਼ਿਕਾਰ ਹੋਏ। ਇਸ ਵਿੱਚ ਬਜ਼ੁਰਗਾਂ ਦੇ ਨਾਲ ਨੌਜਵਾਨ ਵੀ ਸ਼ਾਮਲ ਸਨ। ਕਿਸਾਨ ਜੱਥੇਬੰਦੀਆਂ ਵੱਲੋਂ ਇੰਨਾਂ ਕਿਸਾਨਾਂ ਨੂੰ ਸ਼ਹੀਦ ਦਾ ਦਰਜਾ ਦੇ ਕੇ ਇੰਨਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।

    ਪੰਜਾਬ ਵਿੱਚ 32 ਕਿਸਾਨ ਜੱਥੇਬੰਦੀਆਂ ਵੱਲੋਂ ਤਿੰਨ ਮਹੀਨਿਆਂ ਤੋਂ ਖੇਤੀ ਕਾਨੂੰਨਾਂ ਖ਼ਿਲਾਫ਼ ਵਿੱਢੇ ਸੰਘਰਸ਼ ਦਾ ਘੇਰਾ ਹੋਰ ਵਧ ਗਿਆ ਹੈ। ਦਿੱਲੀ ਮੋਰਚੇ ਤੋਂ ਬਾਅਦ ਜਿੱਥੇ 100 ਤੋਂ ਵੱਧ ਥਾਵਾਂ ’ਤੇ ਧਰਨੇ ਪ੍ਰਦਰਸ਼ਨ ਚੱਲ ਰਹੇ ਸਨ ਉੱਥੇ ਆਪਣੀਆਂ ਜਾਨਾਂ ਕਿਸਾਨੀ ਸੰਘਰਸ਼ ਦੇ ਲੇਖੇ ਲਾਉਣ ਵਾਲੇ ਕਿਸਾਨਾਂ ਦੀ ਯਾਦ ’ਚ ਹੋ ਰਹੇ ਸ਼ਰਧਾਂਜਲੀ ਸਮਾਗਮਾਂ ਕਾਰਨ ਸੰਘਰਸ਼ੀ ਅਖਾੜਿਆਂ ਦੀ ਗਿਣਤੀ 200 ਨੂੰ ਪਾਰ ਕਰ ਗਈ ਹੈ।

    LEAVE A REPLY

    Please enter your comment!
    Please enter your name here