ਡਿਪਟੀ ਕਮਿਸ਼ਨਰ ਨੇ ਅਨਾਥ ਆਸ਼ਰਮ ‘ਚ ਮਨਾਇਆ ਨਵਾਂ ਸਾਲ, ਬੱਚਿਆਂ ਦੇ ਖਿੜੇ ਚਿਹਰੇ

    0
    134

    ਹੁਸ਼ਿਆਰਪੁਰ ( ਰੁਪਿੰਦਰ ) ਅਨਾਥ ਆਸ਼ਰਮ, ਰਾਮ ਕਲੋਨੀ ਕੈਂਪ ਵਿਖੇ ਬੱਚਿਆਂ ਦੇ ਉਦੋਂ ਚਿਹਰੇ ਖਿੜ ਗਏ ਜਦੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਉਨ੍ਹਾਂ ਨੂੰ ਅਚਾਨਕ ਹੈਪੀ ਨਿਊ ਯੀਅਰ ਕਿਹਾ। ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਨਵੇਂ ਸਾਲ ‘ਤੇ ਇਥੇ ਵਿਸ਼ੇਸ਼ ਪ੍ਰੋਗਰਾਮ ਰੱਖਿਆ ਗਿਆ ਸੀ, ਤਾਂ ਜੋ ਅਨਾਥ ਬੱਚਿਆਂ ਨਾਲ ਨਵਾਂ ਸਾਲ ਮਨਾਇਆ ਜਾ ਸਕੇ।
    ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਸ੍ਰੀਮਤੀ ਈਸ਼ਾ ਕਾਲੀਆ ਨੇ ਬੱਚਿਆਂ ਨਾਲ ਗੱਲਬਾਤ ਕਰਦਿਆਂ ਜਿਥੇ ਉਨ੍ਹਾਂ ਨੂੰ ਆਪਣੇਪਨ ਦਾ ਅਹਿਸਾਸ ਕਰਵਾਇਆ, ਉਥੇ ਉਨ੍ਹਾਂ ਨੂੰ ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿੱਚ ਮੱਲ੍ਹਾ ਮਾਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਬੱਚੇ ਆਪਣੇ-ਆਪ ਨੂੰ ਅਨਾਥ ਨਾ ਸਮਝਣ, ਬਲਕਿ ਜ਼ਿਲ੍ਹਾ ਪ੍ਰਸਾਸ਼ਨ ਇਕ ਪਰਿਵਾਰ ਵਾਂਗ ਉਨ੍ਹਾਂ ਦੇ ਨਾਲ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਬੱਚੇ ਨੂੰ ਪੜ੍ਹਾਈ ਦੌਰਾਨ ਟਿਊਸ਼ਨ ਤੋਂ ਇਲਾਵਾ ਹੋਰ ਕਿਸੇ ਚੀਜ਼ ਦੀ ਲੋੜ ਮਹਿਸੂਸ ਹੁੰਦੀ ਹੈ, ਤਾਂ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ ਵਲੋਂ ਮੁਹੱਈਆ ਕਰਵਾਈਆਂ ਖੇਡ ਕਿੱਟਾਂ ਅਤੇ ਟਰੈਕ ਸੂਟ ਸੌਂਪਦਿਆਂ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਰੁਚੀ ਪੈਦਾ ਕਰਨ, ਤਾਂ ਜੋ ਉਹ ਸਿਹਤਮੰਦ ਰਹਿ ਸਕਣ।
    ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਅਨਾਥ ਆਸ਼ਰਮ ਵਿੱਚ 20 ਬੱਚੇ ਰਹਿ ਰਹੇ ਹਨ, ਜਿਨ੍ਹਾਂ ਲਈ ਖਾਣ-ਪੀਣ, ਪੜ੍ਹਾਈ ਅਤੇ ਮਨੋਰੰਜਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਨੂੰ ਸਮੇਂ-ਸਮੇਂ ‘ਤੇ ਸਪੈਸ਼ਲ ਟੂਰ ਦੌਰਾਨ ਉਘੀਆਂ ਥਾਵਾਂ ‘ਤੇ ਵੀ ਲਿਜਾਇਆ ਜਾਂਦਾ ਹੈ, ਤਾਂ ਜੋ ਉਨ੍ਹਾਂ ਦੀ ਜਾਣਕਾਰੀ ਵਿੱਚ ਹੋਰ ਵਾਧਾ ਕੀਤਾ ਜਾ ਸਕੇ।
    ਸਮਾਰੋਹ ਦੌਰਾਨ ਸੌਂਪੀਆਂ ਖੇਡ ਕਿੱਟਾਂ ਵਿੱਚ ਬਾਸਕਿਟਬਾਲ, ਹਾਕੀ ਅਤੇ ਕ੍ਰਿਕਟ ਕਿੱਟ ਸ਼ਾਮਲ ਸੀ। ਇਸ ਮੌਕੇ ਬੱਚਿਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਦੌਰਾਨ ਆਪਣੇ-ਆਪਣੇ ਹੁਨਰ ਦਾ ਮੁਜ਼ਾਹਰਾ ਵੀ ਕੀਤਾ ਗਿਆ। ਇਸ ਮੌਕੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਸ੍ਰੀ ਨਰੇਸ਼ ਗੁਪਤਾ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ ਤੋਂ ਇਲਾ

    LEAVE A REPLY

    Please enter your comment!
    Please enter your name here