ਡੋਨਾਲਡ ਟਰੰਪ ਖ਼ਿਲਾਫ਼ ਮਹਾਂਦੋਸ਼ ਦਾ ਪ੍ਰਸਤਾਵ ਹੇਠਲੇ ਸਦਨ ‘ਚ ਹੋਇਆ ਪਾਸ

    0
    121

    ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਰਵਿੰਦਰ)

    ਵਾਸ਼ਿੰਗਟਨ : ਡੋਨਾਲਡ ਟਰੰਪ ਅਮਰੀਕਾ ਦੇ ਇਤਿਹਾਸ ‘ਚ ਪਹਿਲੇ ਅਜਿਹੇ ਰਾਸ਼ਟਰਪਤੀ ਬਣੇ ਗਏ ਹਨ। ਜਿੰਨ੍ਹਾਂ ਖ਼ਿਲਾਫ਼ 2 ਵਾਰ ਮਹਾਂਦੋਸ਼ ਚਲਾਇਆ ਗਿਆ ਹੈ। ਪ੍ਰਤੀਨਿਧੀ ਸਭਾ ਨੇ ਟਰੰਪ ਖ਼ਿਲਾਫ਼ ਮਹਾਂਦੋਸ਼ ਪ੍ਰਸਤਾਵ ‘ਤੇ ਆਪਣੀ ਮੋਹਰ ਲਾ ਦਿੱਤੀ ਹੈ। ਮਹਾਂਦੋਸ਼ ਪ੍ਰਸਤਾਵ ਦੌਰਾਨ ਪੱਖ ‘ਚ 232 ਜਦਕਿ ਵਿਰੋਧ ‘ਚ 197 ਵੋਟਾਂ ਪਈਆਂ। 10 ਰਿਪਬਲਿਕਨ ਸੰਸਦਾਂ ਨੇ ਵੀ ਮਹਾਂਦੋਸ਼ ਦੇ ਪੱਖ ‘ਚ ਵੋਟ ਦਿੱਤਾ। ਹੁਣ 19 ਜਨਵਰੀ ਨੂੰ ਸੈਨੇਟ ‘ਚ ਇਹ ਪ੍ਰਸਤਾਵ ਲਿਆਂਦਾ ਜਾਵੇਗਾ।

    ਇਸ ਮਹਾਂਦੋਸ਼ ਮਤੇ ‘ਚ ਟਰੰਪ ‘ਤੇ 6 ਜਨਵਰੀ ਨੂੰ ਆਪਣੇ ਸਮਰਥਕਾਂ ਨੂੰ ਕੈਪੀਟਲ ਹਿੱਲ ਭਾਵ ਕਿ ਅਮਰੀਕੀ ਸੰਸਦ ਕੰਪਲੈਕਸ ‘ਤੇ ਹਮਲਾ ਕਰਨ ਲਈ ਉਕਸਾਉਣ ਦਾ ਦੋਸ਼ ਸੀ। ਸੈਨੇਟ ‘ਚ ਮਹਾਂਦੋਸ਼ ਪ੍ਰਸਤਾਵ ਪਾਸ ਕਰਨ ਲਈ ਦੋ ਤਿਹਾਈ ਮੈਂਬਰਾਂ ਦੇ ਵੋਟਾਂ ਦੀ ਲੋੜ ਹੁੰਦੀ ਹੈ। ਜੇਕਰ ਸੈਨੇਟ ‘ਚ ਮਤਾ ਪਾਸ ਹੋ ਜਾਂਦਾ ਹੈ ਤਾਂ ਟਰੰਪ ਨੂੰ ਸਮੇਂ ਤੋਂ ਪਹਿਲਾਂ ਰਾਸ਼ਟਰਪਤੀ ਅਹੁਦਾ ਛੱਡਣਾ ਪਵੇਗਾ। ਅਮਰੀਕੀ ਇਤਿਹਾਸ ‘ਚ ਅਜਿਹਾ ਪਹਿਲੀ ਵਾਰ ਹੋਇਆ ਹੋਵੇਗਾ।

    ਦੱਸਣਯੋਗ ਹੈ ਕਿ ਟਰੰਪ ਅਮਰੀਕਾ ਦੇ ਪਹਿਲੇ ਅਜਿਹੇ ਰਾਸ਼ਟਰਪਤੀ ਹਨ, ਜਿਨ੍ਹਾਂ ‘ਤੇ ਦੂਸਰੀ ਵਾਰ ਮਹਾਂਦੋਸ਼ ਦਾ ਮੁਕੱਦਮਾ ਚਲਾਇਆ ਗਿਆ ਹੈ। ਇਸ ਤੋਂ ਪਹਿਲਾਂ ਪ੍ਰਤੀਨਿਧੀ ਸਭਾ ਨੇ 18 ਦਸੰਬਰ, 2019 ਨੂੰ ਟਰੰਪ ਖ਼ਿਲਾਫ਼ ਮਹਾਂਦੋਸ਼ ਦੇ ਇਲਜ਼ਾਮ ਨੂੰ ਪਾਸ ਕਰ ਦਿੱਤਾ ਸੀ ਪਰ ਰਿਪਬਲਿਕਨ ਪਾਰਟੀ ਦੇ ਕੰਟਰੋਲ ਵਾਲੇ ਸੈਨੇਟ ਨੇ ਫਰਵਰੀ, 2020 ‘ਚ ਉਨ੍ਹਾਂ ਨੂੰ ਇਲਜ਼ਾਮਾਂ ਤੋਂ ਬਰੀ ਕਰ ਦਿੱਤਾ ਸੀ।

    ਇਸ ਦੌਰਾਨ ਇਲਜ਼ਾਮ ਲਾਏ ਗਏ ਸਨ ਕਿ ਟਰੰਪ ਨੇ ਯੂਕ੍ਰੇਨ ਦੇ ਰਾਸ਼ਟਰਪਤੀ ‘ਤੇ ਦਬਾਅ ਪਾਇਆ ਕਿ ਉਹ ਬਾਇਡਨ ਤੇ ਉਨ੍ਹਾਂ ਦੇ ਬੇਟੇ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦਾਅਵਿਆਂ ਦੀ ਜਾਂਚ ਕਰਵਾਵੇ। ਵਾਈਟ ਹਾਊਸ ਨੇ ਮਹਾਂਦੋਸ਼ ਪ੍ਰਸਤਾਵ ਨੂੰ ਅਮਰੀਕੀ ਇਤਿਹਾਸ ਦੇ ਬੇਹੱਦ ਸ਼ਰਮਨਾਕ ਸਿਆਸੀ ਘਟਨਾਕ੍ਰਮਾਂ ‘ਚੋਂ ਇਕ ਦੱਸਿਆ ਹੈ। ਅਮਰੀਕਾ ਦੇ 243 ਸਾਲ ਦੇ ਇਤਿਹਾਸ ‘ਚ ਕਿਸੇ ਵੀ ਰਾਸ਼ਟਰਪਤੀ ਨੂੰ ਮਹਾਂਦੋਸ਼ ਤੋਂ ਬਾਅਦ ਅਹੁਦੇ ਤੋਂ ਹਟਾਇਆ ਨਹੀਂ ਗਿਆ।

    LEAVE A REPLY

    Please enter your comment!
    Please enter your name here