ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਕੋਰੋਨਾ ਪਾਜ਼ੀਟਿਵ, ਹਸਪਤਾਲ ‘ਚ ਦਾਖ਼ਲ !

    0
    128

    ਨਵੀਂ ਦਿੱਲੀ, ਜਨਗਾਥਾ ਟਾਇਮਜ਼ : (ਰਵਿੰਦਰ)

    ਨਵੀਂ ਦਿੱਲੀ : ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਮੰਗਲਵਾਰ ਨੂੰ ਤੇਜ਼ ਬੁਖ਼ਾਰ ਅਤੇ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਉਸਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਡਾਕਟਰਾਂ ਨੇ ਕੋਰੋਨਾ ਟੈਸਟ ਕੀਤਾ ਪਰ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ।

    ਇਸ ਦੇ ਬਾਅਦ ਬੁੱਧਵਾਰ ਨੂੰ ਫਿਰ ਕੋਰੋਨਾ ਟੈਸਟ ਕੀਤਾ ਗਿਆ ਅਤੇ ਹੁਣ ਕੋਵਿਡ -19 ਦੀ ਪੁਸ਼ਟੀ ਹੋ ਗਈ ਹੈ। ਜੈਨ ਇਸ ਸਮੇਂ ਰਾਜੀਵ ਗਾਂਧੀ ਸੁਪਰ ਸਪੈਸ਼ਲਿਟੀ ਹਸਪਤਾਲ ਵਿਚ ਦਾਖਲ ਹਨ। ਸਤੇਂਦਰ ਜੈਨ ਨੇ ਮੰਗਲਵਾਰ ਸਵੇਰੇ ਆਪਣੀ ਸਿਹਤ ਬਾਰੇ ਟਵੀਟ ਕੀਤਾ ਸੀ। ਉਨ੍ਹਾਂ ਨੇ ਕਿਹਾ ਸੀ ਕਿ ਸੋਮਵਾਰ ਰਾਤ ਨੂੰ ਤੇਜ਼ ਬੁਖ਼ਾਰ ਅਤੇ ਅਚਾਨਕ ਸਰੀਰ ਵਿੱਚ ਆਕਸੀਜਨ ਦੀ ਕਮੀ ਕਾਰਨ ਉਸਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

    ਡਾਕਟਰਾਂ ਨੇ ਕੋਰੋਨਾ ਦੇ ਲੱਛਣ ਵਜੋਂ ਉਨ੍ਹਾਂ ਦਾ ਟੈਸਟ ਕੀਤਾ ਸੀ। ਮੰਗਲਵਾਰ ਨੂੰ ਹੋਏ ਟੈਸਟ ਵਿਚ ਕੋਰੋਨਾ ਦੀ ਪੁਸ਼ਟੀ ਨਹੀਂ ਹੋਈ ਸੀ ਪਰ ਸਿਹਤ ‘ਚ ਸੁਧਾਰ ਨਾ ਹੋਣ ਕਾਰਨ ਬੁੱਧਵਾਰ ਨੂੰ ਉਸ ਦਾ ਫਿਰ ਟੈਸਟ ਕੀਤਾ ਗਿਆ ਤਾਂ ਕੋਰੋਨਾ ਦੀ ਪੁਸ਼ਟੀ ਹੋਈ ਹੈ। ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸਿਹਤ ਮੰਤਰਾਲੇ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

    ਦੂਜੇ ਪਾਸੇ ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਵਿਧਾਇਕ ਅਤੇ ਰਾਸ਼ਟਰੀ ਬੁਲਾਰੇ ਅਤੀਸ਼ੀ ਵੀ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਬੁੱਧਵਾਰ ਨੂੰ ਕੋਰੋਨਾ ਰਿਪੋਰਟ ਸਕਾਰਾਤਮਕ ਆਉਣ ਤੋਂ ਬਾਅਦ ਉਸਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ।ਮੰਗਲਵਾਰ ਨੂੰ ਸਰਦੀ ਅਤੇ ਖੰਘ ਨਾਲ ਕੋਰੋਨਾ ਵਰਗੇ ਲੱਛਣ ਦਿਖਣ ਤੋਂ ਬਾਅਦ ਅਤੀਸ਼ੀ ਨੇ ਮੰਗਲਵਾਰ ਨੂੰ ਆਪਣਾ ਟੈਸਟ ਕਰਵਾਇਆ ਸੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ।

    LEAVE A REPLY

    Please enter your comment!
    Please enter your name here