ਦੇਸ਼ ‘ਚ ਪਿਛਲੇ 24 ਘੰਟਿਆਂ ਵਿੱਚ ਮਿਲੇ ਕੋਰੋਨਾ ਦੇ 46 ਹਜ਼ਾਰ ਨਵੇਂ ਕੇਸ, 607 ਲੋਕਾਂ ਦੀ ਮੌਤ

    0
    134

    ਨਵੀਂ ਦਿੱਲੀ, (ਰੁਪਿੰਦਰ) :

    ਦੇਸ਼ ਵਿੱਚ ਕੋਰੋਨਾ ਦੀ ਤੀਜੀ ਲਹਿਰ ਦਾ ਖਤਰਾ ਅਜੇ ਵੀ ਕਾਇਮ ਹੈ। ਕੁਝ ਦਿਨਾਂ ਤੋਂ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਕੁੱਝ ਗਿਰਾਵਟ ਦਰਜ ਕੀਤੀ ਜਾ ਰਹੀ ਸੀ ਪਰ ਅੱਜ ਇਨ੍ਹਾਂ ਅੰਕੜਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਅੱਜ ਕੋਰੋਨਾ ਦੇ ਨਵੇਂ ਕੇਸ 40 ਹਜ਼ਾਰ ਨੂੰ ਪਾਰ ਕਰ ਗਏ ਹਨ। ਤੀਜੀ ਲਹਿਰ ਦੇ ਮੱਦੇਨਜ਼ਰ ਲੋਕਾਂ ਨੂੰ ਬਹੁਤ ਸਾਵਧਾਨ ਰਹਿਣ ਦੀ ਜ਼ਰੂਰਤ ਹੈ।

    ਸਿਹਤ ਮੰਤਰਾਲੇ ਦੇ ਅੰਕੜਿਆਂ ਦੇ ਅਨੁਸਾਰ ਦੇਸ਼ ਵਿੱਚ ਕੋਰੋਨਾ ਦੇ 46,164 ਨਵੇਂ ਮਾਮਲੇ ਸਾਹਮਣੇ ਆਏ ਹਨ ਜਦੋਂ ਕਿ 607 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 34,159 ਮਰੀਜ਼ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਇਸਦੇ ਨਾਲ ਹੁਣ ਕੋਰੋਨਾ ਦੇ ਕੇਸਾਂ ਦੀ ਕੁੱਲ ਗਿਣਤੀ 3,25,58,530 ਹੈ ਜਦੋਂ ਕਿ 3,17,88,440 ਲੋਕ ਠੀਕ ਹੋ ਗਏ ਹਨ। ਇਸ ਦੇ ਨਾਲ ਹੀ ਸਰਗਰਮ ਮਾਮਲਿਆਂ ਦੀ ਗਿਣਤੀ 3,33,725 ਹੈ ਅਤੇ ਹੁਣ ਤੱਕ ਕੁੱਲ 436365 ਲੋਕਾਂ ਦੀ ਮੌਤ ਹੋ ਚੁੱਕੀ ਹੈ।ਆਈਸੀਐਮਆਰ ਦੇ ਅਨੁਸਾਰ ਵੀਰਵਾਰ ਨੂੰ ਭਾਰਤ ਵਿੱਚ ਕੋਰੋਨਾ ਵਾਇਰਸ ਦੇ 17,87,283 ਨਮੂਨੇ ਟੈਸਟ ਕੀਤੇ ਗਏ ਸਨ। ਇਸ ਦੇ ਨਾਲ ਹੀ ਵੀਰਵਾਰ ਤੱਕ ਕੁੱਲ 51,31,29,378 ਨਮੂਨੇ ਟੈਸਟ ਕੀਤੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 80,40,407 ਲੋਕਾਂ ਨੂੰ ਕੋਰੋਨਾ ਵੈਕਸੀਨ ਦੀ ਖੁਰਾਕ ਦਿੱਤੀ ਗਈ ਹੈ, ਜਦੋਂ ਕਿ ਹੁਣ ਤੱਕ ਕੁੱਲ 60,38,46,475 ਲੋਕਾਂ ਨੂੰ ਕੋਰੋਨਾ ਵੈਕਸੀਨ ਦਿੱਤੀ ਜਾ ਚੁੱਕੀ ਹੈ।

    ਆਈਸੀਐਮਆਰ ਦੇ ਅਨੁਸਾਰ ਵੀਰਵਾਰ ਨੂੰ ਭਾਰਤ ਵਿੱਚ ਕੋਰੋਨਾ ਵਾਇਰਸ ਦੇ 17,87,283 ਨਮੂਨੇ ਟੈਸਟ ਕੀਤੇ ਗਏ ਸਨ। ਇਸ ਦੇ ਨਾਲ ਹੀ ਵੀਰਵਾਰ ਤੱਕ ਕੁੱਲ 51,31,29,378 ਨਮੂਨੇ ਟੈਸਟ ਕੀਤੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 80,40,407 ਲੋਕਾਂ ਨੂੰ ਕੋਰੋਨਾ ਵੈਕਸੀਨ ਦੀ ਖੁਰਾਕ ਦਿੱਤੀ ਗਈ ਹੈ, ਜਦੋਂ ਕਿ ਹੁਣ ਤੱਕ ਕੁੱਲ 60,38,46,475 ਲੋਕਾਂ ਨੂੰ ਕੋਰੋਨਾ ਵੈਕਸੀਨ ਦਿੱਤੀ ਜਾ ਚੁੱਕੀ ਹੈ।

    LEAVE A REPLY

    Please enter your comment!
    Please enter your name here