ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਨਜ਼ਰਬੰਦ 37 ਔਰਤਾਂ ਕੋਰੋਨਾ ਪਾਜ਼ਿਟਿਵ

    0
    131

    ਨਾਭਾ, ਜਨਗਾਥਾ ਟਾਇਮਜ਼: (ਰਵਿੰਦਰ)

    ਪੰਜਾਬ ਵਿੱਚ ਲਗਾਤਾਰ ਕਰੋਨਾ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਵਾਰ ਵਾਰ ਹੱਥਾਂ ਨੂੰ ਸੈਨੀਟਾਈਜ਼ਰ ਕਰੋ ਅਤੇ ਮੂੰਹ ਤੇ ਮਾਸਕ ਲਗਾ ਕੇ ਰੱਖੋ ਪਰ ਲੋਕਾਂ ਵੱਲੋਂ ਕਿਸੇ ਵੀ ਤਰ੍ਹਾਂ ਦਾ ਇਤਿਹਾਤ ਨਹੀਂ ਰੱਖਿਆ ਜਾ ਰਿਹਾ ਜਿਸ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਬੀਤੇ ਦਿਨੀਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ 7 ਮਹਿਲਾ ਕੈਦੀ ਦੀ ਕਾਰੋਨਾ ਰਿਪੋਰਟ ਪਾਜ਼ਿਟਿਵ ਆਉਣ ਨਾਲ ਜੇਲ੍ਹ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਸੀ ਤੇ ਕੱਲ੍ਹ ਫਿਰ ਦੁਬਾਰਾ ਜੇਲ੍ਹ ਦੀਆਂ 38 ਕੈਦੀ ਔਰਤਾਂ ਦੀ ਰਿਪੋਰਟ ਪਾਜ਼ਿਟਿਵ ਆਉਣ ਨਾਲ ਇਨ੍ਹਾਂ ਸਾਰੀਆਂ ਔਰਤਾਂ ਨੂੰ ਮਲੇਰਕੋਟਲਾ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ, ਜਿਸ ਵਿਚ ਇਕ ਮਹਿਲਾ ਕੈਦੀ ਨਾਲ ਇਕ 6 ਮਹੀਨਿਆਂ ਦਾ ਬੱਚਾ ਵੀ ਪਾਜ਼ਿਟਿਵ ਪਾਇਆ ਗਿਆ ਹੈ।

    ਨਾਭਾ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਕੁੱਲ 702 ਕੈਦੀ ਨਜ਼ਰਬੰਦ ਹਨ ਜਿਸ ਵਿੱਚ 95 ਔਰਤਾਂ ਹਨ ਹੁਣ ਤੱਕ 44 ਕੈਦੀਮ ਔਰਤਾਂ ਕਰੋਨਾ ਪਾਜ਼ਿਟਿਵ ਪਾਈਆਂ ਗਈਆਂ ਹਨ ਜਿਸ ਵਿੱਚੋਂ ਹੁਣ 51 ਔਰਤਾਂ ਜੇਲ੍ਹ ਵਿੱਚ ਰਹਿ ਗਈਆਂ ਹਨ l ਬੀਤੇ ਸਾਲ ਕੋਰੋਨਾ ਮਹਾਂਮਾਰੀ ਦੇ ਚੱਲਦੇ ਪੰਜਾਬ ਦੀਆਂ ਜੇਲ੍ਹਾਂ ਦੇ ਕੈਦੀ ਪੈਰੋਲ ਤੇ ਆਪਣੇ ਆਪਣੇ ਘਰਾਂ ਵਿੱਚ ਸਨ ਅਤੇ ਬੀਤੇ ਸਮੇਂ ਦੌਰਾਨ ਜੇਲ੍ਹ ਮੰਤਰੀ ਵੱਲੋਂ ਹੁਕਮ ਜਾਰੀ ਕੀਤੇ ਗਏ ਸਨ ਜੋ ਪੈਰੋਲ ਤੇ ਕੈਦੀ ਘਰਾਂ ਵਿੱਚ ਗਏ ਹਨ ਉਹ ਵਾਪਸ ਜੇਲ੍ਹਾਂ ਵਿਚ ਬੁਲਾਏ ਜਾਣ ਅਤੇ ਜਦੋਂ ਇਹ ਕੈਦੀ ਹੁਣ ਜੇਲ੍ਹਾਂ ਵਿੱਚ ਆ ਰਹੇ ਹਨ ਅਤੇ ਕਾਰੋਨਾ ਦੇ ਕੇਸ ਦੁਬਾਰਾ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ।।ਸਿਵਲ ਸਰਜਨ ਡਾ. ਸਤਿੰਦਰ ਸਿੰਘ ਵੱਲੋਂ ਪ੍ਰੈੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੁੱਲ 45914 ਕੋਵਿਡ ਟੀਕੇ ਲਗਾਏ ਜਾ ਚੁੱਕੇ ਹਨ। ਉਹਨਾਂ ਨੇ ਕਿਹਾ ਕਿ ਅੱਜ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਵੀ ਸਰਕਾਰੀ ਸਿਹਤ ਸੰਸਥਾਂਵਾ ਵਿੱਚ ਕੋਵਿਡ ਟੀਕਾਕਰਨ ਕੀਤਾ ਗਿਆ ਅਤੇ ਕੋਵਿਡ ਸੈਂਪਲਿੰਗ ਵੀ ਕੀਤੀ ਗਈ ਤਾਂ ਜੋ ਵੱਧ ਤੋਂ ਵੱਧ ਲੋਕਾਂ ਦਾ ਟੀਕਾਕਰਨ ਕੀਤਾ ਜਾ ਸਕੇ ਅਤੇ ਵੱਧ ਤੋਂ ਵੱਧ ਲੋਕਾਂ ਦੇ ਕੋਵਿਡ ਸੈਂਪਲ ਲੈ ਕੇ ਪਾਜ਼ਿਟਿਵ ਕੇਸਾਂ ਨੁੰ ਅੱਲਗ ਕਰਕੇ ਬਿਮਾਰੀ ਨੁੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ।

    ਜ਼ਿਲ੍ਹੇ ਵਿੱਚ 275 ਕੋਵਿਡ ਪਾਜ਼ਿਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਜ਼ਿਲ੍ਹੇ ਵਿੱਚ ਪ੍ਰਾਪਤ 1594 ਦੇ ਕਰੀਬ ਰਿਪੋਰਟਾਂ ਵਿਚੋਂ 275 ਕੋਵਿਡ ਪਾਜ਼ਿਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪਾਜ਼ਿਟਿਵ ਕੇਸਾਂ ਦੀ ਗਿਣਤੀ 22028 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 226 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 18849 ਹੋ ਗਈ ਹੈ। ਜ਼ਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 2606 ਹੈ। ਤਿੰਨ ਹੋਰ ਕੋਵਿਡ ਪਾਜ਼ਿਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 578 ਹੋ ਗਈ ਹੈ,ਜਿਸ ਵਿਚੋਂ ਆਡਿਟ ਦੌਰਾਨ ਪੰਜ ਮੌਤਾਂ ਨਾਨ ਕੋਵਿਡ ਪਾਈਆਂ ਗਈਆਂ ਹਨ।ਪਾਜ਼ਿਟਿਵ ਕੇਸਾਂ ਦੀ ਗੱਲ ਕੀਤੀ ਜਾਵੇ ਤਾਂ 275 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 117, ਨਾਭਾ ਤੋਂ 49, ਸਮਾਣਾ ਤੋਂ 06, ਰਾਜਪੁਰਾ ਤੋਂ 40, ਬਲਾਕ ਭਾਦਸੋ ਤੋਂ 14, ਬਲਾਕ ਕੌਲੀ ਤੋਂ 04, ਬਲਾਕ ਕਾਲੋਮਾਜਰਾ ਤੋਂ 15, ਬਲਾਕ ਸ਼ੁਤਰਾਣਾਂ ਤੋਂ 06, ਬਲਾਕ ਹਰਪਾਲਪੁਰ ਤੋਂ 22 ਅਤੇ ਬਲਾਕ ਦੁਧਣ ਸਾਧਾਂ ਤੋਂ 02 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 85 ਪਾਜ਼ਿਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 190 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜ਼ਾਂ ਦੇ ਲਏ ਸੈਂਪਲਾਂ ਵਿਚੋਂ ਆਏ ਪਾਜ਼ਿਟਿਵ ਮਰੀਜ਼ ਸ਼ਾਮਲ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।

    ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1133 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ ਕੋਵਿਡ ਜਾਂਚ ਸੰਬੰਧੀ 4,23,789 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 22028 ਕੋਵਿਡ ਪਾਜ਼ਿਟਿਵ, 4,00,332 ਨੈਗੇਟਿਵ ਅਤੇ ਲਗਭਗ 1029 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

    LEAVE A REPLY

    Please enter your comment!
    Please enter your name here