ਨੌਜਵਾਨ ਨੂੰ ਮਾਰੀ ਗੋਲੀ, ਮੌਤ !

    0
    181

    ਫਿਰੋਜ਼ਪੁਰ, ਜਨਗਾਥਾ ਟਾਇਮਜ਼ : (ਸਿਮਰਨ)

    ਫਿਰੋਜ਼ਪੁਰ : ਫਿਰੋਜ਼ਪੁਰ ਦੇ ਥਾਣਾ ਆਰਿਫ਼ ਕੇ ਅਧੀਨ ਪੈਂਦੇ ਪਿੰਡ ਬੰਡਾਲਾ ਦੇ ਇੱਕ ਨੌਜਵਾਨ ਨੂੰ ਗੋਲੀ ਮਾਰਕੇ ਮਾਰ ਦੇਣ ਦਾ ਸਮਾਚਾਰ ਹੈ।

    ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ (ਉਮਰ ਕਰੀਬ 35 ਸਾਲ) ਨਾਂ ਦਾ ਵਿਅਕਤੀ ਆਪਣੇ ਪਿੰਡ ਬੰਡਾਲਾ ਵਿਖੇ ਆਪਣੀ ਕਰਿਆਨੇ ਦੀ ਦੁਕਾਨ ਤੇ ਬੈਠਾ ਸੀ ਕਿ ਕੁੱਝ ਵਿਅਕਤੀ ਆਏ ਅਤੇ ਗੋਲੀ ਮਾਰ ਕੇ ਫ਼ਰਾਰ ਹੋ ਗਏ। ਕੁਲਵਿੰਦਰ ਸਿੰਘ ਦੇ ਵੱਡੇ ਭਰਾ ਅਤੇ ਪਿੰਡ ਵਾਲੇ ਉਸ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਲੈਕੇ ਆਏ। ਪਰ ਹਸਪਤਾਲ਼ ਪੁੱਜਦੇ ਹੀ ਕੁਲਵਿੰਦਰ ਸਿੰਘ ਨੇ ਦਮ ਤੋੜ ਦਿੱਤਾ। ਮੌਕੇ ਤੇ ਪੁੱਜੇ ਥਾਣਾ ਆਰਿਫ਼ ਕੇ ਦੇ ਇੰਚਾਰਜ ਗੁਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਹਾਲੇ ਜਾਂਚ ਕੀਤੀ ਜਾ ਰਹੀ ਹੈ। ਕਿਸ ਨੇ ਅਤੇ ਕਿਉਂ ਗੋਲੀ ਮਾਰੀ ਪਰਿਵਾਰ ਦੇ ਬਿਆਨਾਂ ਤੋਂ ਬਾਅਦ ਹੀ ਕੁੱਝ ਸਾਫ਼ ਹੋਵੇਗਾ

    LEAVE A REPLY

    Please enter your comment!
    Please enter your name here