ਪਹਿਲੇ ਪੜਾਅ ਤਹਿਤ ਜ਼ਿਲ੍ਹੇ ਦੇ ਸਾਰੇ 1429 ਪਿੰਡ ਕੀਤੇ ਗਏ ਹਨ ਕਵਰ : ਡਿਪਟੀ ਕਮਿਸ਼ਨਰ

    0
    132

    ਹੁਸ਼ਿਆਰਪੁਰ , ਜਨਗਾਥਾ ਟਾਇਮਜ਼ : (ਸਿਮਰਨ)

    ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਦੂਜੇ ਪੜਾਅ ਤਹਿਤ ਅੱਜ 1325 ਪਿੰਡਾਂ ਵਿੱਚ ਰੋਗਾਣੂ ਮੁਕਤ ਸਪਰੇਅ ਕਰਵਾਈ ਜਾ ਚੁੱਕੀ ਹੈ ਅਤੇ ਇਹ ਸਪਰੇਅ ਇਸੇ ਤਰ੍ਹਾਂ ਜਾਰੀ ਰਹੇਗੀ। ਉਨ੍ਹਾਂ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਜ਼ਿਲ੍ਹੇ ਦੇ ਸਾਰੇ 1429 ਪਿੰਡਾਂ ਵਿੱਚ ਰੋਗਾਣੂ ਮੁਕਤ ਸਪਰੇਅ (ਸੋਡੀਅਮ ਹਾਈਪੋਕੋਲੋਰਾਈਟ) ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਪਿੰਡਾਂ ਤੋਂ ਇਲਾਵਾ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਵਾਰਡ ਵਾਈਜ਼ ਸਪਰੇਅ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ ਸਾਰੀਆਂ ਨਗਰ ਕੌਂਸਲਾਂ ਵਿੱਚ ਵੀ ਸਬੰਧਤ ਕਾਰਜਸਾਧਕ ਅਫ਼ਸਰਾਂ ਦੀ ਅਗਵਾਈ ਵਿੱਚ ਸਪਰੇਅ ਕੀਤੀ ਜਾ ਰਹੀ ਹੈ।

    ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲ੍ਹੇ ਵਿੱਚ ਕਰਫਿਊ ਲਗਾਇਆ ਗਿਆ ਹੈ, ਇਸ ਲਈ ਹਰੇਕ ਵਿਅਕਤੀ ਨੂੰ ਇਸ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਜਿੱਥੇ ਕਰਿਆਨੇ ਦੀਆਂ ਜ਼ਰੂਰੀ ਵਸਤਾਂ ਹੋਮ ਡਿਲੀਵਰੀ ਰਾਹੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉੱਥੇ ਦਵਾਈਆਂ ਵੀ ਹੋਮ ਡਿਲੀਵਰੀ ਰਾਹੀਂ ਘਰਾਂ ਵਿੱਚ ਹੀ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਸੇ ਤਰ੍ਹਾਂ ਰੇਹੜੀਆਂ ਰਾਹੀਂ ਫ਼ਲ ਅਤੇ ਸਬਜ਼ੀਆਂ ਵੀ ਡੋਰ-ਟੂ-ਡੋਰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਬਹੁਤ ਜ਼ਰੂਰੀ ਹਨ, ਇਸ ਲਈ ਆਪਣੇ ਅਤੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਆਪ ਨੂੰ ਸੁਰੱਖਿਅਤ ਰੱਖਣ ਲਈ ਹੀ ਕਰਫਿਊ ਲਗਾਇਆ ਗਿਆ ਹੈ, ਇਸ ਲਈ ਕਰਫਿਊ ਦੀ ਪਾਲਣਾ ਯਕੀਨੀ ਬਣਾਈ ਜਾਵੇ।

    LEAVE A REPLY

    Please enter your comment!
    Please enter your name here