ਪ੍ਰਧਾਨ ਮੰਤਰੀ ਮੋਦੀ ਵੱਲੋਂ ਭਗਤ ਸਿੰਘ ਦੇ ਜਨਮ ਦਿਨ ‘ਤੇ ਦੇਸ਼ਵਾਸੀਆਂ ਨੂੰ ਵਧਾਈ

    0
    150

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਨਵੀਂ ਦਿੱਲੀ : ਸ਼ਹੀਦ ਭਗਤ ਸਿੰਘ ਦੀ ਜਯੰਤੀ ਮੌਕੇ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਮਾਂ ਭਾਰਤੀ ਦੇ ਵੀਰ ਸਪੂਤ ਅਮਰ ਸ਼ਹੀਦ ਭਗਤ ਸਿੰਘ ਦੀ ਜਯੰਤੀ ਉੱਤੇ ਉਹਨਾਂ ਨੂੰ ਕੋਟਿ-ਕੋਟਿ ਪ੍ਰਣਾਮ। ਵੀਰਤਾ ਅਤੇ ਬਹਾਦਰੀ ਦੀ ਗਾਥਾ ਦੇਸ਼ ਵਾਸੀਆ ਨੂੰ ਯੁੱਗਾ ਯੁੱਗਾਂ ਤੱਕ ਪ੍ਰੇਰਿਤ ਕਰਦੀ ਰਹੇਗੀ।

    ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਪੰਜਾਬ ਦੇ ਲਾਇਲਪੁਰ ਵਿੱਚ ਹੋਇਆ ਸੀ। ਇਹ ਇਲਾਕਾ 1947 ਦੀ ਵੰਡ ਤੋਂ ਬਾਅਦ ਪਾਕਿਸਤਾਨ ਵਿਚ ਚਲੇ ਗਿਆ ਹੈ। ਉਹਨਾਂ ਨੇ ਕਿਹਾ ਹੈ ਕਿ ਭਗਤ ਸਿੰਘ ਨੇ ਆਪਣੇ ਵਿਚਾਰਾਂ ਦੇ ਨਾਲ ਉਸ ਸਮੇਂ ਯੂਥ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ ਅਤੇ ਕ੍ਰਾਂਤੀਕਾਰੀ ਮਾਰਗ ਤੇ ਚੱਲਣ ਦੀ ਪ੍ਰੇਰਣਾ ਦਿੱਤੀ ਹੈ।

    LEAVE A REPLY

    Please enter your comment!
    Please enter your name here