ਪੰਜਾਬੀ ਯੂਨੀਵਰਸਿਟੀ ‘ਚ ਕਾਂਗਰਸੀ ਆਗੂਆਂ ਦੇ ਬਾਈਕਾਟ ਦਾ ਐਲਾਨ

    0
    160

    ਪਟਿਆਲਾ, (ਰੁਪਿੰਦਰ) :

    ਪੰਜਾਬੀ ਯੂਨੀਵਰਸਿਟੀ ਦੇ ਕਈ ਵਿਦਿਆਰਥੀ ਸੰਗਠਨਾਂ ਨੇ ਕਾਂਗਰਸ ਦੇ ਵੱਡੇ ਨੇਤਾਵਾਂ ਦੇ ਯੂਨੀਵਰਸਿਟੀ ਵਿੱਚ ਦਾਖ਼ਲੇ ਦਾ ਬਾਈਕਾਟ ਕਰਦਿਆਂ ਐਲਾਨ ਕੀਤਾ ਹੈ ਕਿ ਇਨ੍ਹਾਂ ਆਗੂਆਂ ਨੂੰ ਕਿਸੇ ਵੀ ਕੀਮਤ ਉਤੇ ਯੂਨੀਵਰਸਿਟੀ ਵਿਚ ਨਹੀਂ ਆਉਣ ਦਿੱਤਾ ਜਾਵੇਗਾ ਕਿਉਂਕਿ ਇਨ੍ਹਾਂ ਦੇ ਸੱਤਾ ਵਿੱਚ ਹੁੰਦਿਆਂ ਪੰਜਾਬੀ ਯੂਨੀਵਰਸਿਟੀ ਦੀ ਭਲਾਈ ਵਾਸਤੇ ਕੱਖ ਨਹੀਂ ਕੀਤਾ ਜਿਸ ਕਰਕੇ ਪੰਜਾਬੀ ਯੂਨੀਵਰਸਿਟੀ ਬੰਦ ਹੋਣ ਦੇ ਕਗਾਰ ਦੇ ਉੱਪਰ ਆ ਚੁੱਕੀ ਹੈ।

    ਪੰਜਾਬ ਸਟੂਡੈਂਟ ਯੂਨੀਅਨ ਦੇ ਆਗੂ ਅਮਨਦੀਪ ਸਿੰਘ ਅਤੇ ਹੋਰ ਨੌਜਵਾਨਾਂ ਨੇ ਕਿਹਾ ਹੈ ਕੀ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਘਾਟੇ ਵਿੱਚੋਂ ਕੱਢਣ ਲਈ ਸਰਕਾਰੀ ਸਹਾਇਤਾ ਦੀ ਲੋੜ ਹੈ ਪਰ ਪੰਜਾਬ ਸਰਕਾਰ ਇਸ ਬਾਰੇ ਕੁੱਝ ਵੀ ਨਹੀਂ ਕਰ ਰਹੀ ਅਤੇ ਪੰਜਾਬੀ ਯੂਨੀਵਰਸਿਟੀ ਕਰੋੜਾਂ ਦੇ ਘਾਟੇ ਅਤੇ ਕਰਜ਼ ਦੇ ਹੇਠਾਂ ਡੁੱਬੀ ਪਈ ਹੈ।ਇਸ ਲਈ ਸਾਡੀ ਇਹੀ ਗੁਜ਼ਾਰਿਸ਼ ਹੈ ਕਿ ਕਾਂਗਰਸ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਬਾਰੇ ਕੁਝ ਸੋਚਦੇ ਪਰ ਉਨ੍ਹਾਂ ਨੇ ਅਜਿਹਾ ਕੁਝ ਨਹੀਂ ਕੀਤਾ। ਇਸੇ ਪ੍ਰਕਾਰ ਲੋਕ ਸਭਾ ਸਾਂਸਦ ਪਰਨੀਤ ਕੌਰ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਕਾਂਗਰਸ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸਿੰਡੀਕੇਟ ਮੈਂਬਰ ਹਰਿੰਦਰਪਾਲ ਸਿੰਘ ਹੈਰੀਮਾਨ ਦਾ ਅਸੀਂ ਪੰਜਾਬੀ ਯੂਨੀਵਰਸਿਟੀ ਵਿੱਚ ਦਾਖ਼ਲੇ ਦਾ ਵਿਰੋਧ ਕਰਾਂਗੇ ਅਤੇ ਜੇਕਰ ਉਹ ਪੰਜਾਬੀ ਯੂਨੀਵਰਸਿਟੀ ਵਿੱਚ ਆਉਂਦੇ ਹਨ ਤਾਂ ਉਨ੍ਹਾਂ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ।

    ਉਨ੍ਹਾਂ ਨੂੰ ਅਸੀਂ ਯੂਨੀਵਰਸਿਟੀ ਵਿਚ ਆਉਣ ਨਹੀਂ ਦੇਵਾਂਗੇ। ਉਕਤ ਆਗੂਆਂ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਬਚਾਉਣ ਲਈ ਇਨ੍ਹਾਂ ਆਗੂਆਂ ਨੇ ਕੁੱਝ ਵੀ ਨਹੀਂ ਕੀਤਾ ਜਦਕਿ ਸਰਕਾਰ ਦਾ ਫ਼ਰਜ਼ ਬਣਦਾ ਸੀ ਕਿ ਉਹ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿੱਚੋਂ ਕੱਢਣ ਲਈ ਕੋਈ ਵੱਡੀ ਯੋਜਨਾ ਬਣਾਉਂਦੀ ਪਰ ਅਜਿਹਾ ਨਹੀਂ ਹੋਇਆ ਜਿਸ ਕਰਕੇ ਪੰਜਾਬੀ ਯੂਨੀਵਰਸਿਟੀ ਦੇ ਨਾਲ-ਨਾਲ ਜੁੜੇ ਕਈ ਕਾਲਜ ਵੀ ਬੰਦ ਹੋ ਗਏ ਹਨ ਅਤੇ ਸਿੱਖਿਆ ਦਾ ਲਗਾਤਾਰ ਨਿੱਜੀਕਰਨ ਹੁੰਦਾ ਜਾ ਰਿਹਾ ਹੈ।

    LEAVE A REPLY

    Please enter your comment!
    Please enter your name here