ਮੁੱਖ ਮੰਤਰੀ ਚੰਨੀ ਨੇ ਧਰਨਾਕਾਰੀ ਕਿਸਾਨਾਂ ਖਿਲਾਫ਼ ਦਰਜ ਕੇਸ ਤੁਰੰਤ ਰੱਦ ਕਰਨ ਦੇ ਦਿੱਤੇ ਹੁਕਮ

0
282

ਚੰਡੀਗੜ੍ਹ, (ਸਿਮਰਨ)

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰੇਲਵੇ ਟਰੈਕਾਂ ‘ਤੇ ਧਰਨਿਆਂ ਦੌਰਾਨ ਰੇਲਵੇ ਪੁਲਿਸ ਫੋਰਸ (RPF) ਵੱਲੋਂ ਕਿਸਾਨ ਜੱਥੇਬੰਦੀਆਂ ਦੇ ਮੈਂਬਰਾਂ ਖਿਲਾਫ਼ ਦਰਜ ਕੀਤੇ ਕੇਸ ਵਾਪਸ ਲੈਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਆਰਪੀਐੱਫ ਦੇ ਚੇਅਰਮੈਨ ਨੂੰ ਹੁਕਮਾਂ ਦੀ ਤੁਰੰਤ ਪਾਲਣਾ ਕਰਨ ਸਬੰਧੀ ਲਿਖਤੀ ਹੁਕਮ ਜਾਰੀ ਕਰ ਦਿੱਤੇ ਹਨ।ਇਕ ਹੋਰ ਫ਼ੈਸਲੇ ‘ਚ ਪੰਜਾਬ ਦੇ ਮੁੱਖ ਮੰਤਰੀ ਨੇ 1 ਜਨਵਰੀ 2004 ਤੋਂ ਬਾਅਦ ਨਿਯੁਕਤ ਕੀਤੇ ਗਏ ਸਰਕਾਰੀ ਮੁਲਾਜ਼ਮਾਂ ਲਈ ਵੀ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਨੇ ਇਨ੍ਹਾਂ ਸਰਕਾਰੀ ਮੁਲਾਜ਼ਮਾਂ ਲਈ ਪਰਿਵਾਰਕ ਪੈਨਸ਼ਨ ਨੂੰ ਮਨਜ਼ੂਰੀ ਦਿੱਤੀ ਹੈ ਜਿਸ ਨਾਲ ਲੱਖਾਂ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ। ਇਸ ਤੋਂ ਇਲਾਵਾ ਮੁੱਖ ਮੰਤਰੀ ਚੰਨੀ ਨੇ ਇਕ ਹੋਰ ਵੱਡਾ ਫ਼ੈਸਲਾ ਲਿਆ ਹੈ। ਉਨ੍ਹਾਂ ਨੇ ਕੋਵਿਡ ਦੌਰਾਨ ਆਪਣੇ ਮਾਪੇ ਗਵਾਉਣ ਵਾਲੀਆਂ ਕੁੜੀਆਂ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਆਸ਼ੀਰਵਾਦ ਯੋਜਨਾ ਤਹਿਤ ਲਾਭ ਪਾਤਰੀ ਲੜਕੀਆਂ ਦੀ ਆਮਦਨੀ ਦੀ ਹੱਦ ਨੂੰ ਹਟਾਉਣ ਦਾ ਹੁਕਮ ਦਿੱਤਾ ਹੈ।…

 

LEAVE A REPLY

Please enter your comment!
Please enter your name here