ਮੇਅਰ ਵਲੋਂ ਵਾਰਡ ਨੰਬਰ 8 ‘ਚ ਸੜਕ ਦੇ ਕੰਮ ਦੀ ਸ਼ੁਰੂਆਤ

    0
    160

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ ਨੇ ਸਥਾਨਕ ਵਾਰਡ ਨੰਬਰ 8 ਵਿੱਚ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ਵਿੱਚ ਹੁਸ਼ਿਆਰਪੁਰ ਸ਼ਹਿਰ ਦਾ ਇਕਸਾਰ ਅਤੇ ਚਹੁੰਮੁਖੀ ਵਿਕਾਸ ਹੋਇਆ ਹੈ ਜੋ ਕਿ ਆਉਂਦੇ ਸਮੇਂ ਵਿੱਚ ਨਵੀਂਆਂ ਸਿਖਰਾਂ ਛੋਹੇਗਾ।

    6.57 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 8 ਦੇ ਮੁਹੱਲਾ ਅਸਲਾਮਾਬਾਦ ਵਿਖੇ ਚੋਅ ਨੂੰ ਜਾਂਦੀ ਸੜਕ ਦੇ ਕੰਮ ਸਬੰਧੀ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ ਨੇ ਕਿਹਾ ਕਿ ਇਹ ਕੰਮ ਜਲਦ ਮੁਕੰਮਲ ਕਰਵਾ ਕੇ ਲੋਕਾਂ ਨੂੰ ਆਵਾਜਾਈ ਦੀ ਵਧੀਆ ਸਹੂਲਤ ਉਪਲਬੱਧ ਕਰਵਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਸ਼ਹਿਰ ਦੇ ਲਗਭਗ ਹਰ ਖੇਤਰ ਵਿੱਚ ਲੋੜੀਂਦੇ ਕੰਮ ਕਰਵਾ ਕੇ ਹੁਸ਼ਿਆਰਪੁਰ ਦੇ ਬੁਨਿਆਦੀ ਢਾਂਚੇ ਨੂੰ ਨਵੀਂ ਮਜ਼ਬੂਤੀ ਪ੍ਰਦਾਨ ਕਰਵਾਈ ਗਈ ਹੈ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਹਰ ਕਿਸਮ ਦੀ ਮੁਢਲੀ ਸਹੂਲਤ ਮਿਲੀ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਫਾਈਨਾਂਸ ਕਮੇਟੀ ਦੇ ਚੇਅਰਮੈਨ ਬਲਵਿੰਦਰ ਕੁਮਾਰ ਬਿੰਦੀ, ਸਾਬਕਾ ਕੌਂਸਲਰ ਸੁਰਿੰਦਰ ਪਾਲ ਸਿੱਧੂ, ਜਗੀਰ ਸਿੰਘ, ਸ਼ਾਮ ਲਾਲ, ਅਸ਼ੋਕ ਸ਼ਰਮਾ, ਅਜੀਤ ਸਿੰਘ, ਅਵਤਾਰ ਸਿੰਘ, ਦਰਸ਼ਨ ਸਿੰਘ, ਰਜਿੰਦਰ ਸਿੰਘ, ਸਤਨਾਮ ਸਿੰਘ, ਰਿਸ਼ੂ ਧੀਮਾਨ, ਵਿਨੇ ਕੁਮਾਰ ਆਦਿ ਮੌਜੂਦ ਸਨ।

    LEAVE A REPLY

    Please enter your comment!
    Please enter your name here