ਮ੍ਰਿਤਕ ਨੌਜਵਾਨ ਦੀ ਕਾਰ ‘ਚੋਂ ਮਿਲੀ ਲਾਸ਼, ਨਸ਼ੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ

    0
    125

    ਬਠਿੰਡਾ, (ਰਵਿੰਦਰ) :

    ਸ਼ਹਿਰ ਦੀ ਠੰਢੀ ਸੜਕ ‘ਤੇ ਖੜ੍ਹੀ ਇਕ ਕਾਰ ‘ਚੋਂ ਨੌਜਵਾਨ ਦੀ ਲਾਸ਼ ਮਿਲਣ ਦਾ ਪਤਾ ਲੱਗਾ ਹੈ। ਮ੍ਰਿਤਕ ਕੋਲੋਂ ਮਿਲੇ ਦਸਤਾਵੇਜ਼ਾਂ ਦੇ ਆਧਾਰ ‘ਤੇ ਉਸ ਦੀ ਪਛਾਣ ਰੁਪਿੰਦਰ ਕੁਮਾਰ ਵਾਸੀ ਬਠਿੰਡਾ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਰਾ ਜਨਸੇਵਾ ਦੇ ਵਰਕਰਾਂ ਨੂੰ ਸੂਚਨਾ ਮਿਲੀ ਸੀ ਕਿ ਸ਼ਹਿਰ ਦੀ ਠੰਢੀ ਸੜਕ ਕੋਲ ਇਕ ਨੌਜਵਾਨ ਆਲਟੋ ਕਾਰ ‘ਚ ਬੇਹੋਸ਼ੀ ਦੀ ਹਾਲਤ ‘ਚ ਪਿਆ ਹੈ। ਸਹਾਰਾ ਵਰਕਰਾਂ ਨੇ ਮੌਕੇ ‘ਤੇ ਜਾ ਕੇ ਜਦੋਂ ਦੇਖਿਆ ਤਾਂ ਉਕਤ ਨੌਜਵਾਨ ਦੀ ਮੌਤ ਹੋ ਚੁੱਕੀ ਸੀ।ਮ੍ਰਿਤਕ ਦੀ ਜੇਬ ‘ਚੋਂ ਨਸ਼ਾ ਛੁਡਾਊ ਕੇਂਦਰ ‘ਚੋਂ ਦਵਾਈ ਲੈਣ ਲਈ ਬਣਾਇਆ ਗਿਆ ਕਾਰਡ ਮਿਲਿਆ ਹੈ ਜਿਸ ਤੋਂ ਖਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ ਕਿ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਲੈਣ ਨਾਲ ਹੋਈ ਹੈ ਜਦੋਂ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ। ਸਹਾਰਾ ਜਨਸੇਵਾ ਦੇ ਵਰਕਰਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਬਠਿੰਡਾ ਦੇ ਸਿਵਲ ਹਸਪਤਾਲ ਪਹੁੰਚਾਇਆ। ਥਾਣਾ ਕੈਨਾਲ ਕਲੋਨੀ ਦੀ ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ।

    LEAVE A REPLY

    Please enter your comment!
    Please enter your name here