ਰੋਡਵੇਜ਼ ਦੇ ਕਰਮਚਾਰੀਆਂ ਨੇ ਕੀਤੀ ਗੇਟ ਰੈਲੀ !

    0
    138

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਸਿਮਰਨ)

    ਚੰਡੀਗੜ੍ਹ : ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਅੱਜ ਰੋਡਵੇਜ਼ ਡਿੱਪੂ ਦੇ ਗੇਟ ਅੱਗੇ ਗੇਟ ਰੈਲੀ ਕੀਤੀ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਰੋਡਵੇਜ਼ ਕਾਮਿਆਂ ਨੇ ਮੰਗ ਕੀਤੀ ਕਿ ਪੰਜਾਬ ਰੋਡਵੇਜ਼ ਵਿਖੇ ਕੰਮ ਕਰ ਰਹੇ ਸਾਰੇ ਕੱਚੇ ਕਾਮਿਆਂ ਅਤੇ ਹੋਰ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ। ਉਨ੍ਹਾਂ ਨੇ ਮੰਗ ਕੀਤੀ ਕਿ ਕਿਸੇ ਵੀ ਵਿਭਾਗ ਵਿੱਚ ਪੱਕੀ ਅਸਾਮੀਆਂ ਦੀ ਭਰਤੀ ਕਰਨ ਤੋਂ ਪਹਿਲਾਂ ਉਸ ਵਿਭਾਗ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ।

    ਇਸ ਮੌਕੇ ਸ਼ਿਵ ਕੁਮਾਰ, ਸਤਵਿੰਦਰ ਸਿੰਘ ਉਪ ਚੇਅਰਮੈਨ, ਕੁਲਵੰਤ ਸਿੰਘ ਪ੍ਰਧਾਨ, ਬਹਾਦਰ ਸਿੰਘ ਉਪ ਪ੍ਰਧਾਨ ਅਤੇ ਇੰਦਰਜੀਤ ਸਿੰਘ ਨੇ ਵੱਧ ਰਹੀਆਂ ਤੇਲ ਦੀਆਂ ਕੀਮਤਾਂ ਨੂੰ ਘਟਾਉਣ ਦੀ ਮੰਗ ਵੀ ਕੀਤੀ ਅਤੇ ਨਵੇਂ ਖੇਤੀ ਸੁਧਾਰ ਕਾਨੂੰਨ ਦਾ ਵਿਰੋਧ ਕੀਤਾ।

    ਰੋਡਵੇਜ਼ ਕਰਮਚਾਰੀਆਂ ਨੇ ਕਿਹਾ ਕਿ ਕੋਰੋਨਾ ਸੰਕਟ ਦੌਰਾਨ ਕੰਮ ਕਰ ਰਹੇ ਸਿਹਤ ਵਿਭਾਗ ਦੇ ਕੱਚੇ ਕਰਮਚਾਰੀਆਂ ਨੂੰ ਵੀ ਪੱਕੇ ਮੁਲਾਜ਼ਮਾਂ ਵਰਗੀਆਂ ਸਹੂਲਤਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਕਰਮਚਾਰੀਆਂ ਦੇ ਹੱਕ ਵਿਚ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਲਾਗੂ ਕੀਤਾ ਜਾਵੇ ਅਤੇ ਬਰਾਬਰ ਕੰਮ ਬਰਾਬਰ ਤਨਖ਼ਾਹ ਦਾ ਫ਼ੈਸਲਾ ਲਾਗੂ ਕੀਤਾ ਜਾਵੇ।

    LEAVE A REPLY

    Please enter your comment!
    Please enter your name here