ਵਾਲੀਬਾਲ ਦੇ ਅੰਤਰਰਾਸ਼ਟਰੀ ਖਿਡਾਰੀ ਰਹੇ ਡੀਐੱਸਪੀ ਦੀ ਮੌਤ !

    0
    138

    ਫਿਰੋਜ਼ਪੁਰ, ਜਨਗਾਥਾ ਟਾਇਮਜ਼ : (ਸਿਮਰਨ)

    ਫਿਰੋਜ਼ਪੁਰ : ਵਾਲੀਬਾਲ ਦੇ ਅੰਤਰਰਾਸ਼ਟਰੀ ਖਿਡਾਰੀ ਡੀਐੱਸਪੀ ਨਿਰਲੇਪ ਸਿੰਘ ਦਾ ਸੋਮਵਾਰ ਨੂੰ ਅੰਮ੍ਰਿਤਸਰ ਵਿੱਚ ਦੇਹਾਂਤ ਹੋ ਗਿਆ। ਉਹ ਫਿਰੋਜ਼ਪੁਰ ਵਿੱਚ ਡੀਐੱਸਪੀ ਡੀਟੈਕਟਿਵ ਵਜੋਂ ਤਾਇਨਾਤ ਸੀ। ਪਰਿਵਾਰਕ ਸੂਤਰਾਂ ਅਨੁਸਾਰ ਉਹ ਲੰਬੇ ਸਮੇਂ ਤੋਂ ਬਿਮਾਰ ਸੀ ਤੇ ਛੁੱਟੀ ‘ਤੇ ਸੀ। ਨਿਰਲੇਪ ਸਿੰਘ ਮੂਲ ਰੂਪ ਵਿੱਚ ਗੁਰਦਾਸਪੁਰ ਦਾ ਰਹਿਣ ਵਾਲਾ ਸੀ, ਜਦੋਂਕਿ ਉਸ ਦਾ ਪਰਿਵਾਰ ਅੰਮ੍ਰਿਤਸਰ ਵਿੱਚ ਵਸਿਆ ਹੋਇਆ ਹੈ।

    ਨਿਰਲੇਪ ਸਿੰਘ ਦੀ ਬੀਤੀ ਰਾਤ ਬਿਮਾਰੀ ਕਾਰਨ ਅੰਮ੍ਰਿਤਸਰ ਵਿਖੇ ਮੌਤ ਹੋ ਗਈ। ਉਸ ਦਾ ਕੁਝ ਦਿਨਾਂ ਤੋਂ ਅੰਮ੍ਰਿਤਸਰ ਵਿੱਚ ਇਲਾਜ ਚੱਲ ਰਿਹਾ ਸੀ। ਉਸ ਨੇ 29 ਅਪ੍ਰੈਲ ਨੂੰ ਹੀ ਫਿਰੋਜ਼ਪੁਰ ਵਿੱਚ ਆਪਣੀ ਡਿਊਟੀ ਜੁਆਇੰਨ ਕੀਤੀ ਸੀ। ਇਸ ਦੌਰਾਨ ਉਸ ਦੀ ਸਿਹਤ ਵਿਗੜ ਗਈ ਅਤੇ ਉਹ ਛੁੱਟੀ ‘ਤੇ ਚਲਾ ਗਿਆ। ਜਦੋਂ ਸਥਿਤੀ ਵਿਗੜਦੀ ਗਈ ਤਾਂ ਉਸ ਨੂੰ ਅੰਮ੍ਰਿਤਸਰ ਦਾਖਲ ਕਰਵਾਇਆ ਗਿਆ ਜਿਥੇ ਬੀਤੀ ਰਾਤ ਉਸਦੀ ਮੌਤ ਹੋ ਗਈ। ਉਹ ਗੁਰਦਾਸਪੁਰ ਦੇ ਕਸਬਾ ਘੁਮਾਣਾ ਨੇੜੇ ਪਿੰਡ ਅਟਵਾਲ ਦਾ ਵਸਨੀਕ ਸੀ।

    ਉਸ ਦੀ ਮੌਤ ਦੀ ਪੁਸ਼ਟੀ ਉਸਦੇ ਭਰਾ ਇੰਸਪੈਕਟਰ ਸੁਖਰਾਜ ਸਿੰਘ ਨੇ ਕੀਤੀ ਹੈ। ਉਸ ਨੇ ਦੱਸਿਆ ਕਿ ਉਹ ਕਿਸੇ ਬਿਮਾਰੀ ਨਾਲ ਗ੍ਰਸਤ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਦੇਰ ਰਾਤ ਉਸਦੀ ਮੌਤ ਹੋ ਗਈ। ਬਾਅਦ ਦੁਪਹਿਰ ਉਸ ਦਾ ਅੰਤਿਮ ਸੰਸਕਾਰ ਪਿੰਡ ਅਟਵਾਲ ਵਿੱਚ ਕੀਤਾ ਜਾਵੇਗਾ। ਪੁਲਿਸ ਅਧਿਕਾਰੀਆਂ ਤੇ ਪਤਵੰਤਿਆਂ ਨੇ ਵੀ ਉਸ ਦੀ ਮੌਤ ‘ਤੇ ਸੋਗ ਜਤਾਇਆ ਹੈ।

    LEAVE A REPLY

    Please enter your comment!
    Please enter your name here