ਸ਼੍ਰੋਮਣੀ ਕਮੇਟੀ ਦੇ ਖਜ਼ਾਨੇ ਖਾਲੀ, ਲੌਂਗੋਵਾਲ ਨੇ ਕੈਪਟਨ ਨੂੰ ਕੀਤੀ ਗੁਰਦੁਆਰੇ ਖੋਲ੍ਹਣ ਦੀ ਅਪੀਲ

    0
    128

    ਅੰਮ੍ਰਿਤਸਰ, ਜਨਗਾਥਾ ਟਾਇਮਜ਼ : (ਸਿਮਰਨ)

    ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਲੋਕਾਂ ਨੂੰ ਦਰਬਾਰ ਸਾਹਿਬ ਦਰਸ਼ਨਾਂ ਲਈ ਆਉਣ ਦੀ ਆਗਿਆ ਮਿਲਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਹਰਿਮੰਦਰ ਸਾਹਿਬ ਤੇ ਹੋਰ ਗੁਰਦੁਆਰਾ ਸਾਹਿਬਾਨ ਵਿੱਚ ਸੁਰੱਖਿਆ ਤੇ ਸਾਫ਼-ਸਫ਼ਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਇਸ ਲਈ ਸ਼ਰਧਾਲੂਆਂ ਨੂੰ ਆਉਣ ਦੀ ਖੁੱਲ੍ਹ ਮਿਲਣੀ ਚਾਹੀਦੀ ਹੈ।

    ਲੌਂਗੋਵਾਲ ਦਾ ਇਹ ਬਿਆਨ ਉਦੋਂ ਆਇਆ ਹੈ ਜਦ ਕਰੋਨਾ ਮਹਾਂਮਾਰੀ ਕਾਰਨ ਪੈਦਾ ਹੋਏ ਸ਼੍ਰੋਮਣੀ ਕਮੇਟੀ ਸਨਮੁਖ ਵੀ ਵਿੱਤੀ ਸੰਕਟ ਖੜ੍ਹਾ ਹੋ ਗਿਆ ਹੈ। ਇਸ ਮੁਸ਼ਕਲ ਘੜੀ ਵਿੱਚੋਂ ਨਿੱਕਲਣ ਲਈ ਐੱਸਜੀਪੀਸੀ ਨੇ ਉੱਚ ਪੱਧਰੀ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਹੈ, ਜੋ ਸਮੁੱਚੇ ਵਿੱਤੀ ਮਾਮਲਿਆਂ ਦੀ ਸਮੀਖਿਆ ਕਰੇਗੀ।

    ਸੰਕਟ ਦੇ ਚਲਦਿਆਂ ਸ਼੍ਰੋਮਣੀ ਕਮੇਟੀ ਨੇ ਸਮੂਹ ਮੈਂਬਰਾਂ ਦੇ ਅਖਤਿਆਰੀ ਕੋਟੇ ’ਤੇ ਇੱਕ ਸਾਲ ਲਈ ਅਤੇ ਤਿੰਨ ਮਹੀਨੇ ਵਾਸਤੇ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਦੇਣ ’ਤੇ ਰੋਕ ਲਾ ਦਿੱਤੀ ਹੈ। ਇਸ ਤੋਂ ਪਹਿਲਾਂ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਆਸਥਾ ਨੂੰ ਮੁੱਖ ਰੱਖਦਿਆਂ ਧਾਰਮਿਕ ਸਥਾਨ ਖੋਲ੍ਹਣ ਦੀ ਮੰਗ ਕਰ ਚੁੱਕੇ ਹਨ।

    ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਤੋਂ ਪੰਜਾਬ ਵਿੱਚ ਕਰਫਿਊ ਖ਼ਤਮ ਹੋਣ ਮਗਰੋਂ ਹਰਿਮੰਦਰ ਸਾਹਿਬ ਵਿੱਚ ਸ਼ਰਧਾਲੂਆਂ ਦੀ ਆਮਦ ਵਿੱਚ ਇਜ਼ਾਫਾ ਹੋਇਆ ਹੈ। ਬੇਸ਼ੱਕ ਸ਼ਰਧਾਲੂਆਂ ਦੀ ਗਿਣਤੀ ਆਮ ਨਾਲੋਂ ਕਾਫ਼ੀ ਘੱਟ ਰਹੀ ਪਰ ਕੋਰੋਨਾ ਕਾਲ ਤੋਂ ਬਾਅਦ ਕਾਫ਼ੀ ਲੋਕ ਦਰਸ਼ਨ ਕਰਨ ਆ ਰਹੇ ਹਨ। ਆਉਂਦੇ ਦਿਨਾਂ ਵਿੱਚ ਇਹ ਗਿਣਤੀ ਹੋਰ ਵੀ ਵੱਧਣ ਦੀ ਆਸ ਹੈ।

    LEAVE A REPLY

    Please enter your comment!
    Please enter your name here