ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜਾਰੀ ਹਨ ਸ਼ਲਾਘਾਯੋਗ ਕਾਰਜ :

    0
    137

    ਫਿਰੋਜ਼ਪੁਰ, ਜਨਗਾਥਾ ਟਾਇਮਜ਼ : (ਸਿਮਰਨ)

    ਫਿਰੋਜ਼ਪੁਰ : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਿਸ਼ਵ ਭਰ ਵਿੱਚ ਕੀਤੇ ਜਾ ਰਹੇ ਸਮਾਜ ਭਲਾਈ ਦੇ ਕਾਰਜਾਂ ਦੇ ਖੇਤਰ ਵਿੱਚ ਮੀਲ ਪੱਥਰ ਸਥਾਪਤ ਕਰ ਰਹੀ ਹੈ। ਮੰਦਬੁੱਧੀ ਬੱਚੇ ਹੋਣ ਜਾਂ ਸਮਾਜ ਦੇ ਹੋਰ ਜ਼ਰੂਰਤਮੰਦ ਤਬਕੇ, ਹਰ ਖੇਤਰ ਵਿੱਚ ਡਾਕਟਰ ਐੱਸ ਪੀ ਸਿੰਘ ਓਬਰਾਏ ਦੀ ਸੰਸਥਾ ਵੱਲੋਂ ਮੋਹਰੀ ਰੋਲ ਅਦਾ ਕੀਤਾ ਜਾ ਰਿਹਾ ਹੈ।

    ਇਹ ਗੱਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਸਰਦਾਰ ਪਰਮਿੰਦਰ ਪਾਲ ਸਿੰਘ ਵੱਲੋਂ ਉਸ ਵਕਤ ਕਹੀ ਗਈ ਜਦੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 10 ਲੜਕੀਆਂ ਦੀ ਸ਼ਾਦੀ ਲਈ ਆਰਥਿਕ ਸਹਾਇਤਾ ਵਜੋਂ ਆਈ 1 ਲੱਖ 28 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਿਆ ਗਿਆ। ਭਾਈ ਮਰਦਾਨਾ ਕੀਰਤਨ ਦਰਬਾਰ ਸੁਸਾਇਟੀ ਫਿਰੋਜ਼ਪੁਰ ਦੇ ਆਗੂ ਸਰਦਾਰ ਹਰਪਾਲ ਸਿੰਘ ਭੁੱਲਰ ਨੂੰ ਇਹ ਚੈੱਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਮਿੰਦਰਪਾਲ ਸਿੰਘ ਵੱਲੋਂ ਸੌਂਪਿਆ ਗਿਆ।

    ਡਾਕਟਰ ਐੱਸ ਪੀ ਸਿੰਘ ਓਬਰਾਏ ਵੱਲੋਂ ਫਿਰੋਜ਼ਪੁਰ ਦੀ ਆਮਦ ਮੌਕੇ ਲੜਕੀਆਂ ਦੇ ਪਰਿਵਾਰਾਂ ਦੀ ਆਰਥਿਕ ਸਹਾਇਤਾ ਕਰਨ ਦੀ ਗੱਲ ਕੀਤੀ ਸੀ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਿਰੋਜ਼ਪੁਰ ਨੇ ਕਿਹਾ ਕਿ ਸਕੂਲਾਂ, ਹਸਪਤਾਲਾਂ, ਅਦਾਲਤਾਂ, ਜੇਲਾਂ ਅਤੇ ਸਰਹੱਦੀ ਖੇਤਰ ਦੇ ਪਿੰਡਾਂ ਅੰਦਰ ਪੀਣ ਵਾਲੇ ਸ਼ੁੱਧ ਪਾਣੀ ਲਈ ਆਰ ਓ ਲਗਾਉਣ ਦੇ ਕੰਮ ਤੋਂ ਉਹ ਪ੍ਰਭਾਵਿਤ ਹਨ।

    ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਹਰਜਿੰਦਰ ਸਿੰਘ ਕਤਨਾ ਨੇ ਦੱਸਿਆ ਕਿ ਸੰਸਥਾ ਵੱਲੋਂ ਹਜ਼ਾਰਾਂ ਵਿਧਵਾ, ਅੰਗਹੀਣ ਅਤੇ ਹੋਰ ਜ਼ਰੂਰਤਮੰਦ ਲੋਕਾਂ ਨੂੰ ਮਹੀਨਾਵਾਰ ਪੈਨਸ਼ਨ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਹੜ੍ਹ ਆਉਣ ਤੇ ਮਨੁੱਖਤਾ ਦੀ ਸੇਵਾ ਦੇ ਨਾਲ – ਨਾਲ ਪਸ਼ੂਆਂ ਦੇ ਚਾਰੇ ਲਈ ਟਰੱਸਟ ਵੱਲੋਂ ਫੀਡ ਪਸ਼ੂ ਪਾਲਕਾਂ ਨੂੰ ਉਪਲੱਬਧ ਕਰਵਾਈ ਗਈ ਹੈ।

    ਬਲਾਕ ਪ੍ਰਧਾਨ ਗੁਰੂਹਰਸਹਾਏ ਜਗਦੀਸ਼ ਥਿੰਦ ਨੇ ਦੱਸਿਆ ਕਿ ਨਵਲ ਕਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਪੁਲਿਸ, ਸਿਹਤ, ਮੀਡੀਆ ਨਾਲ ਜੁੜੇ ਲੋਕਾਂ ਨੂੰ ਮਾਸਕ , ਪੀਪੀਈ ਕਿੱਟਾਂ ਅਤੇ ਸੈਨੀਟਾਈਜ਼ਰ ਮੁਹੱਈਆ ਕਰਵਾ ਕੇ ਡਾਕਟਰ ਐੱਸ ਪੀ ਸਿੰਘ ਉਬਰਾਏ ਵੱਲੋਂ ਸ਼ਲਾਘਾਯੋਗ ਕਾਰਜ ਕੀਤਾ ਗਿਆ ਹੈ ।

    ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਅਮਰਜੀਤ ਕੌਰ ਨੇ ਦੱਸਿਆ ਕਿ ਟਰੱਸਟ ਵੱਲੋਂ ਮਰੀਜਾਂ ਦੇ ਸਸਤੇ ਰੇਟਾਂ ਤੇ ਟੈਸਟ ਕਰਨ ਲਈ ਮੈਡੀਕਲ ਲੈਬਾਰਟਰੀਆਂ, ਗੁਰਦਿਆਂ ਦੇ ਰੋਗ ਤੋਂ ਪੀੜਤ ਮਰੀਜ਼ਾਂ ਲਈ ਡਾਇਲਸਿਸ ਮਸ਼ੀਨਾਂ ਲਗਾਈਆਂ ਗਈਆਂ ਹਨ। ਇਸ ਮੌਕੇ ਦੱਸਿਆ ਗਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੰਦਬੁੱਧੀ ਬੱਚਿਆਂ ਲਈ ਇੱਕ ਯੂਨੀਵਰਸਿਟੀ ਸਥਾਪਤ ਕਰਨ ਦਾ ਪ੍ਰੋਗਰਾਮ ਹੈ।ਇਸ ਮੌਕੇ ਸੀ ਜੇ ਐੱਮ ਫ਼ਿਰੋਜ਼ਪੁਰ ਅਮਨਪ੍ਰੀਤ ਸਿੰਘ ਵੱਲੋਂ ਵੀ ਟਰੱਸਟ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ।

    ਇਸ ਮੌਕੇ ਬਲਾਕ ਪ੍ਰਧਾਨ ਬਹਾਦਰ ਸਿੰਘ ਭੁੱਲਰ, ਬਲਵਿੰਦਰ ਪਾਲ ਸ਼ਰਮਾ, ਸੁਖਦੇਵ ਬੁੱਗਰ, ਦਵਿੰਦਰ ਸਿੰਘ ਛਾਬੜਾ, ਬਲਵੰਤ ਸਿੰਘ ਬਰਾੜ, ਵਿਜੇ ਕੁਮਾਰ ਬਹਿਲ, ਸੰਦੀਪ ਖੁੱਲਰ,ਐਡਵੋਕੇਟ ਸੁਚਿੰਤ ਥਿੰਦ, ਰਣਜੀਤ ਸਿੰਘ ਰਾਏ, ਲਖਵਿੰਦਰ ਸਿੰਘ ਕਰਮੂਵਾਲਾ, ਰਮਿੰਦਰ ਸਿੰਘ ਬਿੱਟਾ ਤੋਂ ਇਲਾਵਾ ਹੋਰ ਵੀ ਅਹੁਦੇਦਾਰ ਮੌਜੂਦ ਸਨ।

    LEAVE A REPLY

    Please enter your comment!
    Please enter your name here