ਸਿੰਘੂ ਬਾਰਡਰ ‘ਤੇ ਹਿੰਸਾ ਦੇ ਮਾਮਲੇ ‘ਚ 44 ਲੋਕ ਗ੍ਰਿਫ਼ਤਾਰ

    0
    137

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਕੇਂਦਰ ਦੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 66ਵੇਂ ਦਿਨ ਵਿਚ ਪ੍ਰਵੇਸ਼ ਕਰ ਗਿਆ ਹੈ। ਕੜਾਕੇ ਦੀ ਠੰਡ ਦੇ ਵਿਚਾਲੇ ਕਿਸਾਨ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ। ਦਿੱਲੀ ਦੇ ਸਿੰਘੂ ਬਾਰਡਰ, ਟਿਕਰੀ ਬਾਰਡਰ, ਗਾਜ਼ੀਪੁਰ ਬਾਰਡਰ, ਯੂਪੀ ਬਾਰਡਰ ‘ਤੇ ਕਿਸਾਨਾਂ ਦਾ ਆਪਣੀਆਂ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਜਾਰੀ ਹੈ। ਉੱਥੇ ਹੀ ਹੁਣ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਦੀ ਗਿਣਤੀ ਫ਼ਿਰ ਵਧਣ ਲੱਗੀ ਹੈ।

    ਇਸ ਦੌਰਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਜਾਰੀ ਪ੍ਰਦਰਸ਼ਨ ਦੌਰਾਨ ਸਿੰਘੂ ਬਾਰਡਰ ‘ਤੇ ਸ਼ੁੱਕਰਵਾਰ ਦੁਪਹਿਰੇ ਜ਼ਬਰਦਸਤ ਹੰਗਾਮਾ ਹੋ ਗਿਆ ਸੀ। ਜਿੱਥੇ ਕੁੱਝ ਸ਼ਰਾਰਤੀ ਅਨਸਰਾਂ ਅਤੇ ਅੰਦੋਲਨਕਾਰੀ ਕਿਸਾਨਾਂ ਵਿਚਕਾਰ ਝੜੱਪ ਹੋ ਗਈ ਸੀ ਤੇ ਸ਼ਰਾਰਤੀ ਅਨਸਰਾਂ ਨੇ ਧਰਨੇ ‘ਤੇ ਬੈਠੇ ਕਿਸਾਨਾਂ ‘ਤੇ ਪਥਰਾਅ ਕੀਤਾ। ਇਸ ਪਥਰਾਅ ਕਾਰਨ ਕਈ ਲੋਕ ਜ਼ਖ਼ਮੀ ਹੋਏ ਹਨ।

    ਸਿੰਘੂ ਬਾਰਡਰ ‘ਤੇ ਸ਼ੁੱਕਰਵਾਰ ਨੂੰ ਮੁੜ ਭੜਕੀ ਹਿੰਸਾ ਦੇ ਮਾਮਲੇ ਵਿੱਚ 44 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਹਮਲੇ ਵਿੱਚ 6 ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ। ਇਸ ਤੋਂ ਬਾਅਦ ਪੁਲਿਸ ਨੇ ਭੀੜ ਨੂੰ ਕਾਬੂ ਕਰਨ ਲਈ ਹੰਝੂ ਗੈਸ ਦੇ ਗੋਲੇ ਦਾ ਇਸਤੇਮਾਲ ਅਤੇ ਲਾਠੀਚਾਰਜ ਕੀਤਾ। ਅੰਦੋਲਨਕਾਰੀਆਂ ‘ਚ ਕੁੱਝ ਹੰਗਾਮਾਕਾਰੀ ਤਲਵਾਰ ਲੈ ਕੇ ਪਹੁੰਚੇ ਸਨ।

    ਇਸ ਦੇ ਨਾਲ ਹੀ ਪੁਲਿਸ ਨੇ ਕਿਸਾਨਾਂ ਦਾ ਬਚਾਅ ਕਰ ਰਹੇ ਪੰਜਾਬ ਦੇ ਇੱਕ ਨੌਜਵਾਨ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ, ਜਦਕਿ ਹਮਲਾ ਸ਼ਰਾਰਤੀ ਅਨਸਰਾਂ ਨੇ ਕੀਤਾ ਸੀ। ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਇੱਥੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਅੰਦੋਲਨਕਾਰੀ ਕਿਸਾਨ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਬਰਸੀ ‘ਤੇ ਅੱਜ ਸਦਭਾਵਨਾ ਦਿਵਸ ‘ਮਨਾਉਣਗੇ ਅਤੇ ਇੱਕ ਦਿਨ ਦੀ ਭੁੱਖ ਹੜਤਾਲ ‘ਤੇ ਬੈਠਣਗੇ।

    LEAVE A REPLY

    Please enter your comment!
    Please enter your name here