ਸੀਐੱਮ ਨੇ ਮ੍ਰਿਤਕ ਡਰਾਈਵਰ ਦੇ ਪਰਿਵਾਰ ਨੂੰ 10 ਲੱਖ ਦੀ ਸਹਾਇਤਾ ਰਾਸ਼ੀ ਦੇਣ ਦਾ ਕੀਤਾ ਐਲਾਨ :

    0
    140

    ਪਟਿਆਲਾ, ਜਨਗਾਥਾ ਟਾਇਮਜ਼ : (ਸਿਮਰਨ)

    ਪਟਿਆਲਾ : ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ ਨੇ ਦੱਸਿਆ ਕਿ ਪਿਛਲੇ ਦਿਨੀਂ ਨਾਂਦੇੜ ਸਾਹਿਬ ਵਿਖੇ ਫਸੇ ਸ਼ਰਧਾਲੂਆਂ ਨੂੰ ਲੈਣ ਲਈ ਪਟਿਆਲਾ ਤੋਂ 32 ਬੱਸਾਂ ਦਾ ਕਾਫ਼ਲਾ ਰਵਾਨਾ ਹੋਇਆ ਸੀ ਜਿਸ ਵਿਚੋਂ ਇਕ ਡਰਾਈਵਰ ਮਨਜੀਤ ਸਿੰਘ ਦੀ ਰਸਤੇ ਵਿੱਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ ਜਿਸ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੂੰਘਾ ਦੁੱਖ ਜ਼ਾਹਰ ਕਰਦਿਆ ਉਸ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਗਰਾਂਟ ਦਾ ਐਲਾਨ ਕੀਤਾ।

    ਪੀ.ਆਰ.ਟੀ.ਸੀ. ਦੇ ਚੇਅਰਮੈਨ ਨੇ ਕਿਹਾ ਕਿ ਡਰਾਈਵਰ ਮਨਜੀਤ ਸਿੰਘ ਦੀ ਮੌਤ ਨਾਲ ਪਰਿਵਾਰ ਨੂੰ ਜਿਥੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਉਥੇ ਹੀ ਪੀ.ਆਰ.ਟੀ.ਸੀ. ਨੂੰ ਵੀ ਇਕ ਮਿਹਨਤੀ ਮੁਲਾਜ਼ਮ ਦੀ ਬੇਵਕਤ ਮੌਤ ਦਾ ਦੁੱਖ ਹੈ। ਉਨ੍ਹਾਂ ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।

    ਚੇਅਰਮੈਨ ਕੇ.ਕੇ. ਸ਼ਰਮਾ ਨੇ ਕਿਹਾ ਕਿ ਕਰਫਿਊ ਦੌਰਾਨ ਵੱਖ-ਵੱਖ ਸੂਬਿਆਂ ‘ਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਜਿੱਥੇ ਵੀ ਪੀ.ਆਰ.ਟੀ.ਸੀ. ਦੀਆਂ ਬੱਸਾਂ ਜਾ ਰਹੀਆਂ ਹਨ ਉਥੇ ਨਾਲ ਜਾ ਰਹੇ ਸਟਾਫ਼ ਦੇ ਰਹਿਣ, ਖਾਣ, ਦਵਾਈਆਂ ਅਤੇ ਮੈਡੀਕਲ ਚੈਕਅੱਪ ਕਰਵਾਉਣ ਲਈ ਸਰਕਾਰ ਵੱਲੋਂ ਖ਼ਾਸ ਪ੍ਰਬੰਧ ਕੀਤੇ ਗਏ ਹਨ।

    LEAVE A REPLY

    Please enter your comment!
    Please enter your name here