ਹੁਣ ਤੱਕ 2,91,977 ਮੀਟਰਕ ਟਨ ਕਣਕ ਦੀ ਹੋਈ ਖ਼ਰੀਦ : ਡਿਪਟੀ ਕਮਿਸ਼ਨਰ

    0
    123

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼ : (ਸਿਮਰਨ)

    ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਨਿਰਵਿਘਨ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 2,91,977 ਮੀਟਰਕ ਟਨ ਕਣਕ ਦੀ ਖ਼ਰੀਦ ਕਰ ਲਈ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਪਨਗਰੇਨ ਵਲੋਂ 66,079 ਮੀਟਰਕ ਟਨ, ਮਾਰਕਫੈਡ ਵਲੋਂ 63,527, ਪਨਸਪ ਵਲੋਂ 59,862, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 36,231, ਐੱਫ.ਸੀ.ਆਈ ਵਲੋਂ 64,411 ਅਤੇ ਪ੍ਰਾਈਵੇਟ ਵਪਾਰੀਆਂ 1867 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

    ਅਪਨੀਤ ਰਿਆਤ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚੋਂ ਕਣਕ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਮੰਡੀਆਂ ਵਿੱਚ ਜਿੱਥੇ ਸੁਚਾਰੂ ਢੰਗ ਨਾਲ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ, ਉੱਥੇ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਵਿਸ਼ੇਸ਼ ਕਦਮ ਪੁੱਟੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸਮਾਜਿਕ ਦੂਰੀ ਬਰਕਰਾਰ ਰੱਖਣ ਤੋਂ ਇਲਾਵਾ ਕਿਸਾਨਾਂ ਤੇ ਮਜ਼ਦੂਰਾਂ ਲਈ ਮਾਸਕ ਅਤੇ ਸੈਨੇਟਾਈਜਰ ਦੀ ਸਹੂਲਤ ਸਮੇਤ ਰੋਗਾਣੂ ਮੁਕਤ ਸਪਰੇਅ ਲਗਾਤਾਰ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹਾ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸ਼ਿਕਾਇਤ ਲਈ ਕੰਟਰੋਲ ਰੂਮ ਨੰਬਰ 01882-222663 ‘ਤੇ ਸੰਪਰਕ ਕਰ ਸਕਦੇ ਹਨ।

    ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ। ਉਨ੍ਹਾਂ ਨੇ ਕਿਹਾ ਕਿ ਨਾੜ/ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨ੍ਹਾਂ ਨੇ ਕਿਹਾ ਕਿ ਨਾੜ/ਰਹਿੰਦ-ਖੂਹੰਦ ਦਾ ਜ਼ਮੀਨ ਵਿੱਚ ਹੀ ਆਧੁਨਿਕ ਮਸ਼ੀਨਾਂ ਨਾਲ ਪ੍ਰਬੰਧਨ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਮਸ਼ੀਨਾਂ ਖੇਤੀਬਾੜੀ ਵਿਭਾਗ ਰਾਹੀਂ ਕਿਰਾਏ ‘ਤੇ ਵੀ ਹਾਸਲ ਕੀਤੀਆਂ ਜਾ ਸਕਦੀਆਂ ਹਨ।

    LEAVE A REPLY

    Please enter your comment!
    Please enter your name here