ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ ਨਵੇਂ ਪਾਜ਼ੀਟਿਵ ਮਰੀਜ਼ 46 ਅਤੇ 02 ਮੌਤਾਂ

    0
    126

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਰਵਿੰਦਰ)

    ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 3350 ਨਵੇਂ ਸੈਂਪਲ ਲੈਣ ਨਾਲ ਅਤੇ 3010 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ ਦੇ 44 ਨਵੇਂ ਪਾਜ਼ੀਟਿਵ ਕੇਸ ਅਤੇ 02 ਜ਼ਿਲ੍ਹੇ ਤੋਂ ਬਾਹਰ ਦੀਆ ਲੈਬ ਤੋਂ ਪ੍ਰਾਪਤ ਹੋਣ ਨਾਲ ਕੁੱਲ 46 ਨਵੇਂ ਪਾਜ਼ੀਟਿਵ ਮਰੀਜ਼ ਹਨ। ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਂਪਲਾਂ ਵਿਚੋਂ 28023 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 1974 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜ਼ੀਟਿਵ ਕੇਸ 29997 ਹਨ। ਜ਼ਿਲ੍ਹੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 619922 ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ, 589520 ਸੈਂਪਲ ਨੈਗੇਟਿਵ ਹਨ, ਜਦਕਿ 3567 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 623 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 950 ਹੋ ਗਈ ਹੈ। ਐਕਟਿਵ ਕੇਸਾਂ ਦੀ ਗਿਣਤੀ 539 ਹੈ, ਜਦਕਿ ਠੀਕ ਹੋਏ ਮਰੀਜ਼ਾਂ ਦੀ ਗਿਣਤੀ 28508 ਹੈ।

    ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜ਼ਿਲ੍ਹੇ ਵਿੱਚ 02 ਮੌਤਾਂ ਹੋਈਆਂ ਹਨ। ਉਹਨਾਂ ਨੇ ਇਹ ਵੀ ਦੱਸਿਆ ਕਿ ਜ਼ਿਲ੍ਹੇ ਅੰਦਰ ਲੈਵਲ-2 ਦੇ 290 ਮਰੀਜ਼ਾਂ ਲਈ ਉਪਲੱਬਧ ਬੈੱਡਾਂ ਵਿਚੋਂ 240 ਬੈੱਡ ਖਾਲੀ ਜਦਕਿ ਲੈਵਲ- 03 ਦੇ ਮਰੀਜ਼ਾਂ ਲਈ ਉਪਲੱਬਧ 35 ਬੈੱਡਾਂ ਵਿਚੋਂ 30 ਬੈੱਡ ਖਾਲੀ ਹਨ।

    Death Details:

    1* 66 Year male R/o Jahura Block Tanda died at Johal Hospital JAL

    2* 51 Year male R/o Khiala Block Bhunga died at Johal Hospital JAL

    ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here