16 ਨਵੇਂ ਮਰੀਜ਼ ਆਉਣ ਨਾਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਹੋਈ 7719, ਕੁੱਲ ਮੌਤਾਂ 310।

    0
    132

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਅੱਜ ਤੱਕ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1098 ਨਵੇਂ ਸੈਂਪਲ ਲੈਣ ਨਾਲ ਅਤੇ 1086 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜ਼ਿਟਿਵ ਮਰੀਜ਼ਾਂ ਦੇ ਕੋਵਿਡ-19 ਦੇ, 16 ਨਵੇਂ ਕੇਸ ਆਉਣ ਨਾਲ ਕੁੱਲ ਪਾਜ਼ਿਟਿਵ ਮਰੀਜਾਂ ਦੀ ਗਿਣਤੀ 7719 ਹੋ ਗਈ ਹੈ।

    ਜ਼ਿਲ੍ਹੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 233025 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 224733 ਸੈਪਲ ਨੈਗਟਿਵ, ਜਦਕਿ 2178 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 149 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 310 ਹੈ। ਐਕਟਿਵ ਕੇਸਾ ਦੀ ਗਿਣਤੀ ਹੈ 118, ਜਦਕਿ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 7291 ਹਨ।

    ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 16 ਪਾਜ਼ਿਟਿਵ ਕੇਸ ਆਏ ਹਨ। ਸ਼ਹਿਰ ਹੁਸ਼ਿਆਰਪੁਰ 4 ਬਾਕੀ ਜ਼ਿਲ੍ਹੇ ਦੇ ਸਿਹਤ ਕੇਂਦਰਾਂ ਦੇ 12 ਪਾਜ਼ਿਟਿਵ ਮਰੀਜ਼ ਹਨ। ਇਹ ਦੋਨੋਂ ਵਿਅਕਤੀ ਕੋਰਨਾ ਪਾਜ਼ਿਟਿਵ ਸਨ। (1) 55 ਸਾਲਾਂ ਔਰਤ ਵਾਸੀ ਪਿਪਲਾਂਵਾਲਾ ਦੀ ਮੌਤ ਹੋਈ ਮੈਡੀਕਲ ਕਾਲਿਜ ਅੰਮ੍ਰਿਤਸਰ (2) 63 ਸਾਲਾਂ ਵਿਅਕਤੀ ਵਾਸੀ ਟਾਂਡਾ ਮੌਤ ਮੈਡੀਕਲ ਕਾਲਿਜ ਅੰਮ੍ਰਿਤਸਰ। ਸਿਹਤਮੰਦ ਸਮਾਜ ਅਤੇ ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here