Select Page

ਵਿਜੀਲੈਂਸ ਵੱਲੋਂ ਸਬ ਇੰਸਪੈਕਟਰ, ਬਲਜੀਤ ਸਿੰਘ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵੱਲੋਂ ਸਬ ਇੰਸਪੈਕਟਰ, ਬਲਜੀਤ ਸਿੰਘ  10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਚੰਡੀਗੜ  (ਤੇਜਪਾਲ ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਥਾਣਾ ਖੂਹੀਖੇੜਾ, ਫਾਜਿਲਕਾ ਵਿਖੇ ਤਾਇਨਾਤ ਸਬ ਇੰਸਪੈਕਟਰ, ਬਲਜੀਤ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੀ ਸਬ ਇੰਸਪੈਕਟਰ ਬਲਜੀਤ ਸਿੰਘ ਨੂੰ ਸ਼ਿਕਾਇਕਕਰਤਾ ਕੁਲਦੀਪ ਸਿੰਘ ਵਾਸੀ ਪਿੰਡ ਘੱਟਿਆ ਵਾਲੀ ਜੱਟਾਂ ਜਿਲਾ ਫਾਜਿਲਕਾ ਦੀ ਸ਼ਿਕਾਇਤ ‘ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਸਬ ਇੰਸਪੈਕਟਰ ਵਲੋਂ ਖੂਹੀਖੇੜਾ ਥਾਣੇ ਵਿਚ ਦਰਜ ਮੁਕੱਦਮੇ ਵਿਚ ਉਸ ਦੀ ਮਦਦ ਕਰਨ ਬਦਲੇ 10,000 ਰੁਪਏ ਦੀ ਰਿਸ਼ਵਤ ਮੰਗ ਕੀਤੀ ਗਈ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਬ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ  ਉਕਤ ਦੋਸ਼ੀ ਵਿਰੁੱਧ ਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

About The Author

Leave a reply

Your email address will not be published. Required fields are marked *

No announcement available or all announcement expired.