Select Page

ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸਿੱਖ ਵਿਦਿਅਕ ਕੌਂਸਲ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ

ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸਿੱਖ ਵਿਦਿਅਕ ਕੌਂਸਲ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ

ਮਾਹਿਲਪੁਰ , ਸੇਖ਼ੋ-ਸਿੱਖ ਵਿਦਿਅਕ ਕੌਂਸਲ ਦੇ ਸਮੂਹ ਅਹੁਦੇਦਾਰਾਂ ਦੀ ਇਕ ਮੀਟਿੰਗ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਹੋਈ। ਇਸ ਮੌਕੇ ਸਿੱਖ ਵਿਦਿਅਕ ਕੌਂਸਲ ਦੇ ਅਹੁਦੇਦਾਰਾਂ ਦੀ ਅਗਲੇ ਪੰਜ ਸਾਲਾਂ ਲਈ ਸਰਬ ਸੰਮਤੀ ਨਾਲ ਚੋਣ ਕੀਤੀ ਗਈ ਜਿਸ ਵਿਚ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੂੰ ਕੌਂਸਲ ਦੇ ਪ੍ਰਧਾਨ ਵਜੋਂ ਚੁਣਿਆ ਗਿਆ ਅਤੇ ਬਾਕੀ ਅਹੁਦੇਦਾਰਾਂ ਦੀ ਵੀ ਸਰਬ ਸੰਮਤੀ ਨਾਲ ਚੋਣ ਕੀਤੀ ਗਈ। ਇਸ ਚੋਣ ਪ੍ਰਕਿਰਿਆ ਨੂੰ ਰਿਟਰਨਿੰਗ ਅਫ਼ਸਰ ਐਡਵੋਕੇਟ ਮਨਿੰਦਰ ਪਾਲ ਸਿੰਘ,ਸਹਾਇਕ ਰਿਟਰਨਿੰਗ ਅਫ਼ਸਰ ਵਰਿੰਦਰ ਸ਼ਰਮਾ ਅਤੇ ਪ੍ਰਿੰ ਪਰਵਿੰਦਰ ਸਿੰਘ ਵਲੋਂ ਸਾਂਝੇ ਰੂਪ ਵਿਚ ਨੇਪਰੇ ਚਾੜਿਆ ਗਿਆ। ਇਸ ਮੌਕੇ ਮੁੱਖ ਰਿਟਰਨਿੰਗ ਅਫ਼ਸਰ ਐਡਵੋਕੇਟ ਮਨਿੰਦਰ ਪਾਲ ਸਿੰਘ ਨੇ ਦੱਸਿਆ ਕਿ ਕੌਂਸਲ ਦੇ ਪ੍ਰਧਾਨ ਵਜੋਂ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੂੰ ਸਰਬ ਸੰਮਤੀ ਨਾਲ ਚੁਣਿਆ ਗਿਆ ਜਦ ਕਿ ਸਰਬ ਸੰਮਤੀ ਨਾਲ ਹੀ ਚੁਣੇ ਬਾਕੀ ਅਹੁਦੇਦਾਰਾਂ ਵਿਚ ਇੰਦਰਜੀਤ ਸਿੰਘ ਭਾਰਟਾ ਨੂੰ ਮੈਨੇਜਰ,ਜੈਲਦਾਰ ਗੁਰਿੰਦਰ ਸਿੰਘ ਨੂੰ ਜਨਰਲ ਸਕੱਤਰ,ਵਿੰਗ ਕਮਾਂਡਰ ਹਰਦੇਵ ਸਿੰਘ ਢਿਲੋਂ ਨੂੰ ਸੀਨੀਅਰ ਉੱਪ ਪ੍ਰਧਾਨ,ਗੁਰਮੇਲ ਸਿੰਘ ਗਿੱਲ ਨੂੰ ਸਹਾਇਕ ਮੈਨੇਜਰ,ਸਤਵੀਰ ਸਿੰਘ ਬੈਂਸ ਨੂੰ ਸਕੱਤਰ,ਮਨਜੀਤ ਸਿੰਘ ਲਾਲੀ ਨੂੰ ਸਹਾਇਕ ਸਕੱਤਰ,ਗਿਆਨ ਸਿੰਘ ਨੂੰ ਖਜ਼ਾਨਚੀ,ਪ੍ਰੋ.ਕੰਵਲ ਸਿੰਘ ਨੂੰ ਸਹਾਇਕ ਖਜ਼ਾਨਚੀ ਅਤੇ ਡਾ.ਜਗੀਰ ਸਿੰਘ ਬੈਂਸ ਨੂੰ ਜੂਨੀਅਰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਸੰਤ ਸਾਧੂ ਸਿੰਘ ਕਹਾਰਪੁਰੀ,ਡਾ. ਜੰਗ ਬਹਾਦਰ ਸਿੰਘ ਰਾਏ,ਪ੍ਰੋ ਅਪਿੰਦਰ ਸਿੰਘ,ਬੀਬੀ ਰਣਜੀਤ ਕੌਰ ਮਾਹਿਲਪੁਰੀ,ਸੋਹਨ ਸਿੰਘ ਲੱਲੀਆਂ,ਕਰਨਲ ਸੁਰਿੰਦਰ ਸਿੰਘ ਬੈਂਸ,ਮੇਜਰ ਬਖ਼ਤਾਵਰ ਸਿੰਘ,ਗੁਰਪ੍ਰੀਤ ਸਿੰਘ ਬੈਂਸ,ਹਰਜੀਤ ਸਿੰਘ,ਡਾ. ਕਿਰਪਾਲ ਕੌਰ,ਜਸਪ੍ਰੀਤ ਕੌਰ ਖ਼ਾਲਸਾ,ਅਜੀਤ ਸਿੰਘ ਝੂਟੀ ਆਦਿ ਸਮੇਤ ਕੌਂਸਲ ਦੇ ਸਮੂਹ ਮੈਂਬਰ ਹਾਜ਼ਰ ਸਨ।
ਕੈਪਸ਼ਨ- ਸਿੱਖ ਵਿਦਿਅਕ ਕੌਂਸਲ ਦੇ ਨਵੇਂ ਚੁਣੇ ਗਏ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨਾਲ ਕੌਂਸਲ ਦੇ ਹੋਰ ਅਹੁਦੇਦਾਰ ਅਤੇ ਮੈਂਬਰ ।

About The Author

Leave a reply

Your email address will not be published. Required fields are marked *