Select Page

ਪ੍ਰਬੰਧਕੀ ਕਮੇਟੀ ਨੇ ਖਾਲਸਾ ਕਾਲਜ ਮਾਹਿਲਪੁਰ ਦਾ ਪ੍ਰਾਸਪੈਕਟ ਰਿਲੀਜ਼ ਕੀਤਾ

ਪ੍ਰਬੰਧਕੀ ਕਮੇਟੀ ਨੇ ਖਾਲਸਾ ਕਾਲਜ ਮਾਹਿਲਪੁਰ ਦਾ ਪ੍ਰਾਸਪੈਕਟ ਰਿਲੀਜ਼ ਕੀਤਾ

ਮਾਹਿਲਪੁਰ, – ਸਿੱਖ ਵਿਦਿਅਕ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਪ੍ਰਧਾਨਗੀ ਹੇਠ ਚੱਲ ਰਹੇ ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦਾ ਵਿੱਦਿਅਕ ਸੈਸ਼ਨ 2020-21 ਸਬੰਧੀ ਪ੍ਰਾਸਪੈਕਟ ਅੱਜ ਕਾਲਜ ਦੀ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਸਮਾਰੋਹ ਮੌਕੇ ਰਿਲੀਜ਼ ਕੀਤਾ ਗਿਆ। ਇਸ ਮੌਕੇ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਵਿਦਿਆਰਥੀਆਂ ਦੀ ਤੰਦਰੁਸਤ ਸਿਹਤ ਦੀ ਕਾਮਨਾ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਉਚੇਰੀ ਪੜ੍ਹਾਈ ਲਈ ਕਾਲਜ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਯੂਨੀਵਰਸਿਟੀ ਵਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਤਹਿਤ ਵਿਦਿਆਰਥੀਆਂ ਲਈ ਆਨ ਲਾਈਨ ਕਲਾਸਾਂ ਦੇ ਪੂਰੇ ਪ੍ਰਬੰਧ ਮੁਕੰਮਲ ਹਨ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਵਿਦਿਆਰਥੀ ਕਾਲਜ ਵਿੱਚ ਸਥਾਪਿਤ ਦਾਖਲਾ ਅਤੇ ਗਾਈਡੈਂਸ ਸੈੱਲ ਨਾਲ ਸੰਪਰਕ ਕਰਕੇ ਆਪਣੀ ਰਜਿਸਟਰੇਸ਼ਨ ਅਤੇ ਸਿੱਧਾ ਦਾਖਿਲਾ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਆਦੇਸ਼ਾਂ ਤਹਿਤ ਅਗਲੇ ਦਿਨ੍ਹਾਂ ਤੋਂ ਆਨ ਲਾਈਨ ਕਲਾਸਾਂ ਲੱਗਣੀਆਂ ਸ਼ੁਰੂ ਹੋ ਰਹੀਆਂ ਹਨ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਦਾ ਕੋਈ ਨੁਕਸਾਨ ਨਾ ਹੋਵੇ। ਇਸ ਮੌਕੇ ਕੌਂਸਲ ਦੇ ਮੈਨੇਜਰ ਇੰਦਰਜੀਤ ਸਿੰਘ ਭਾਰਟਾ, ਜਨਰਲ ਸਕੱਤਰ ਗੁਰਿੰਦਰ ਸਿੰਘ ਬੈਂਸ, ਸਹਾਇਕ ਮੈਨੇਜਰ ਗੁਰਮੇਲ ਸਿੰਘ ਗਿੱਲ ਖੜੌਦੀ, ਉਪ ਪ੍ਰਿੰਸੀਪਲ ਅਰਾਧਨਾ ਦੁੱਗਲ, ਸੁਪ੍ਰਿਟੈਂਡੈਂਟ ਗੁਰਪ੍ਰੀਤ ਸਿੰਘ, ਪ੍ਰੋ ਪਵਨਦੀਪ ਚੀਮਾ, ਪ੍ਰੋ ਵਿਕਰਾਂਤ ਰਾਣਾ,ਡਾ. ਰਾਕੇਸ਼ ਕੁਮਾਰ,ਪ੍ਰੋ ਗੁਰਪ੍ਰੀਤ ਕੌਰ, ਬਲਵਿੰਦਰ ਠੀਂਡਾ ਆਦਿ ਵੀ ਹਾਜ਼ਰ ਸਨ।
ਕੈਪਸ਼ਨ-ਸੈਸ਼ਨ 2020-21 ਸਬੰਧੀ ਪ੍ਰਾਸਪੈਕਟ ਰਿਲੀਜ਼ ਕਰਦੇ ਹੋਏ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਪ੍ਰਿੰ ਜਸਪਾਲ ਸਿੰਘ ਅਤੇ ਹੋਰ ਅਹੁਦੇਦਾਰ।

About The Author

Leave a reply

Your email address will not be published. Required fields are marked *