Select Page

141 ਮਰੀਜ਼ ਆਉਣ ਨਾਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਹੋਈ 3099, ਕੁੱਲ ਮੌਤਾਂ ਦੀ ਗਿਣਤੀ 97

141 ਮਰੀਜ਼ ਆਉਣ ਨਾਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਹੋਈ 3099, ਕੁੱਲ ਮੌਤਾਂ ਦੀ ਗਿਣਤੀ 97

ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

ਹੁਸ਼ਿਆਰਪੁਰ : ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ ਵਿਅਕਤੀਆਂ ਦੇ 1648 ਨਵੇਂ ਸੈਂਪਲ ਲੈਣ ਨਾਲ ਅਤੇ 2869 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜ਼ਿਟਿਵ ਮਰੀਜ਼ਾਂ ਦੇ 141 ਨਵੇਂ ਕੇਸ ਆਉਣ ਨਾਲ ਕੁੱਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 3099 ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਵਿਡ-19 ਦੇ ਕੁੱਲ ਸੈਂਪਲਾਂ ਦੀ ਗਿਣਤੀ 79927 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 75715 ਸੈਂਪਲ ਨੈਗੇਟਿਵ, ਜਦਕਿ 1448 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 109 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 97 ਹੈ। ਐਕਟਿਵ ਕੇਸਾਂ ਦੀ ਗਿਣਤੀ 1050 ਹੈ, ਤੇ 1952 ਮਰੀਜ਼ ਠੀਕ ਹੋ ਕੇ ਆਪਣੇ ਘਰ ਜਾ ਚੁੱਕੇ ਹਨ।

ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 141 ਪਾਜ਼ਿਟਿਵ ਕੇਸ ਹਨ।ਸ਼ਹਿਰ ਹੁਸ਼ਿਆਰਪੁਰ ਨਾਲ 50 ਤੇ ਬਾਕੀ ਸਿਹਤ ਬਲਾਕਾਂ ਨਾਲ 91 ਕੇਸ ਸੰਬੰਧਿਤ ਹਨ। ਇਸ ਤੋਂ ਇਲਾਵਾ 7 ਮੌਤਾਂ ਬਾਹਰਲੇ ਜ਼ਿਲਿਆਂ ਤੋਂ ਰਿਪੋਰਟ ਹੋਈਆਂ ਹਨ ਇਹ ਮਰੀਜ ਕੋਰੋਨਾ ਪਾਜ਼ਿਟਿਵ ਸਨ। ਜ਼ਿਲ੍ਹੇ ਸਿਵਲ ਸਰਜਨ ਨੇ ਫੀਲਡ ਵਿਚ ਕੰਮ ਕਰ ਰਹੇ ਡਾਕਟਰ, ਨਰਸਿੰਜ, ਮਲਟੀਪਰਪਜ਼ ਫੀਮੇਲ ਅਤੇ ਮੇਲ ਵਰਕਰ ਹੋਰ ਸਾਰੇ ਸਟਾਫ਼ ਦਾ ਧੰਨਵਾਦ ਵੀ ਕੀਤਾ ਤੇ ਆਸ ਕੀਤੀ ਕਿ ਆਉਣ ਵਾਲੇ ਸਮੇਂ ਵਿੱਚ ਇਸੇ ਤਰ੍ਹਾਂ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਂਦੇ ਰਹਿਣਗੇ। ਉਹਨਾਂ ਨੇ ਲੋਕਾ ਨੂੰ ਇਹ ਵੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ। ਉਹਨਾਂ ਨੇ ਕਿਹਾ ਕਿ ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਮਰੀਜ਼ਾਂ ਦੀ ਦੇਖਭਾਲ ਅਤੇ ਇਲਾਜ ਲਈ ਆਕਸੀਜਨ, ਐਕਸਰੇ, ਤੇ ਟੈਸਟਾਂ ਦੀ ਸਹੂਲਤਾਂ ਹੈ ਅਤੇ ਸਰਕਾਰ ਵਲੋਂ ਕੋਵਿਡ ਮਰੀਜ਼ਾਂ ਦਾ ਇਲਾਜ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।

 

About The Author

Leave a reply

Your email address will not be published. Required fields are marked *