Select Page

ਅਰੋੜਾ ਵਲੋਂ ਵਾਰਡ ਨੰਬਰ 13 ’ਚ 12.13 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਅਰੋੜਾ ਵਲੋਂ ਵਾਰਡ ਨੰਬਰ 13 ’ਚ 12.13 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਥਾਨਕ ਵਾਰਡ ਨੰਬਰ 13 ਮੁਹੱਲਾ ਨਿਊ ਫਤਿਹਗੜ੍ਹ ਵਿੱਚ 12.13 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀਆਂ ਇੰਟਰ ਲਾਕਿੰਗ ਟਾਈਲਾਂ ਵਾਲੀਆਂ ਵੱਖ-ਵੱਖ ਗਲੀਆਂ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਹੁਸ਼ਿਆਰਪੁਰ ਦੇ ਵਾਰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜ ਜੰਗੀ ਪੱਧਰ ’ਤੇ ਮੁਕੰਮਲ ਕਰਵਾ ਕੇ ਲੋਕਾਂ ਲਈ ਬੁਨਿਆਦੀ ਸਹੂਲਤਾਂ ਯਕੀਨੀ ਬਣਾਈਆਂ ਜਾਣਗੀਆਂ।

ਨਿਊ ਫਤਿਹਗੜ੍ਹ ਵਿੱਚ ਗਲੀਆਂ ਦੇ ਕੰਮ ਸ਼ੁਰੂ ਕਰਾਉਣ ਵੇਲੇ ਉਦਯੋਗ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮਿਆਰੀ ਵਿਕਾਸ ਕਾਰਜ ਕਰਵਾਉਣ ਲਈ ਵਚਨਬੱਧ ਹੈ ਜਿਸ ਲਈ ਲੋੜੀਂਦੇ ਫੰਡ ਸਮੇਂ-ਸਮੇਂ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਲਗਭਗ ਚਾਰ ਸਾਲਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੁਸ਼ਿਆਰਪੁਰ ਵਿੱਚ ਵੱਖ-ਵੱਖ ਪ੍ਰੋਜੈਕਟਾਂ ਨੂੰ ਨੇਪਰੇ ਚਾੜ ਕੇ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੋਹਿਆ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਦੀ ਇਹ ਰਫ਼ਤਾਰ ਇਸੇ ਤਰ੍ਹਾਂ ਜਾਰੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਨਿਊ ਫਤਿਹਗੜ੍ਹ ਵਿੱਚ ਗਲੀਆਂ ਦੇ ਕੰਮ ਮੁਕੰਮਲ ਹੋਣ ਨਾਲ ਇਲਾਕੇ ਨੂੰ ਨਵੀਂ ਦਿੱਖ ਦੇ ਨਾਲ-ਨਾਲ ਲੋਕਾਂ ਨੂੰ ਵੱਡੀ ਸਹੂਲਤ ਪ੍ਰਦਾਨ ਹੋਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਸਾਬਕਾ ਕੌਂਸਲਰ ਅਜੀਤ ਸਿੰਘ ਲੱਕੀ, ਸੋਹਨ ਲਾਲ, ਸੁਰਜੀਤ ਲਾਲ, ਜਗਦੀਸ਼ ਠਾਕੁਰ, ਮਨਜੀਤ ਕੌਰ, ਹਰਦੀਪ ਸਿੰਘ, ਆਰ.ਕੇ. ਸੁਧੀਰ, ਬਲਜਿੰਦਰ ਸਿੰਘ, ਮਨਜੀਤ ਕੌਰ, ਲਖਵਿੰਦਰ ਸਿੰਘ, ਸੁਖਵਿੰਦਰ ਕੌਰ, ਮਨਮੋਹਨ ਸਿੰਘ, ਊਸ਼ਾ ਸ਼ਰਮਾ, ਸਤਿਆ ਵਰਮਾ, ਸ਼ੀਤਲ ਕੁਸ਼ਵਾਹਾ, ਅਮਰਜੀਤ ਕੌਰ ਸੈਣੀ, ਜਤਿੰਦਰ ਕੌਰ ਆਦਿ ਮੌਜੂਦ ਸਨ।

About The Author

Leave a reply

Your email address will not be published. Required fields are marked *