Select Page

ਸਿੰਘੂ, ਟਿੱਕਰੀ ਤੇ ਗਾਜ਼ੀਪੁਰ ਬਾਰਡਰ ‘ਤੇ ਇੰਟਰਨੈੱਟ ਬੈਨ 2 ਦਿਨਾਂ ਲਈ ਹੋਰ ਵਧਾਇਆ

ਸਿੰਘੂ, ਟਿੱਕਰੀ ਤੇ ਗਾਜ਼ੀਪੁਰ ਬਾਰਡਰ ‘ਤੇ ਇੰਟਰਨੈੱਟ ਬੈਨ 2 ਦਿਨਾਂ ਲਈ ਹੋਰ ਵਧਾਇਆ

ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

ਕਿਸਾਨ ਅੰਦੋਲਨ ਤੇਜ਼ ਹੁੰਦਾ ਵੇਖ ਗ੍ਰਹਿ ਮੰਤਰਾਲੇ ਨੇ ਕਿਸਾਨ ਵਿਰੋਧ ਸਥਾਨਾਂ ਸਿੰਘੂ, ਗਾਜ਼ੀਪੁਰ ਤੇ ਟਿੱਕਰੀ ਸਰਹੱਦਾਂ ‘ਤੇ ਇੰਟਰਨੈੱਟ ਸੇਵਾਵਾਂ ‘ਤੇ ਬੈਨ ਨੂੰ ਦੋ ਫ਼ਰਵਰੀ ਮੰਗਲਵਾਰ ਰਾਤ ਤੱਕ ਵਧਾ ਦਿੱਤਾ ਹੈ।

ਦਿੱਲੀ ਸਰਹੱਦ ‘ਤੇ ਇੰਟਰਨੈੱਟ ਸੇਵਾਵਾਂ ਨੂੰ ਦੋ ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ, ਜਦਕਿ ਰਾਸ਼ਟਰੀ ਰਾਜ ਮਾਰਗ-24 ਦੇ ਆਉਣ-ਜਾਣ ਵਾਲੇ ਰਸਤੇ ਵੀ ਬੰਦ ਕਰ ਦਿੱਤੇ ਗਏ ਹਨ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਸਿੰਘੂ, ਗਾਜ਼ੀਪੁਰ ਤੇ ਟਿੱਕਰੀ ਬਾਰਡਰ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ ‘ਚ ਇੰਟਰਨੈੱਟ ਸੇਵਾਵਾਂ ਨੂੰ 2 ਫ਼ਰਵਰੀ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ ਸੋਮਵਾਰ ਨੂੰ ਦਿੱਲੀ ਵਿੱਚ ਕਿਸਾਨਾਂ ਦੇ ਦਾਖ਼ਲੇ ਨੂੰ ਰੋਕਣ ਲਈ ਗਾਜ਼ੀਪੁਰ ਸਰਹੱਦ ਤੋਂ ਦਿੱਲੀ ਲਈ ਮੇਰਠ ਐਕਸਪ੍ਰੈਸਵੇਅ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਸੀ, 26 ਜਨਵਰੀ ਦੇ ਹੰਗਾਮੇ ਤੋਂ ਬਾਅਦ ਸੁਰੱਖਿਆ ਲਈ ਇਹ ਕਦਮ ਚੁੱਕਿਆ ਗਿਆ ਸੀ।

About The Author

Leave a reply

Your email address will not be published. Required fields are marked *