Select Page

41 ਨਵੇਂ ਮਰੀਜ਼ ਆਉਣ ਨਾਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਹੋਈ 8623, ਕੁੱਲ ਮੌਤਾਂ 374

41 ਨਵੇਂ ਮਰੀਜ਼ ਆਉਣ ਨਾਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਹੋਈ  8623, ਕੁੱਲ ਮੌਤਾਂ 374

ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 2565 ਨਵੇਂ ਸੈਂਪਲ ਲੈਣ ਨਾਲ ਅਤੇ 2545 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ 41 ਨਵੇਂ ਪਾਜ਼ਿਟਿਵ ਮਰੀਜ਼ਾਂ ਦੇ ਕੇਸ ਆਉਣ ਨਾਲ ਕੁੱਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 8623 ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 312173 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 301769 ਸੈਂਪਲ ਨੈਗੇਟਿਵ, ਜਦਕਿ 3469 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 197 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 374 ਹੈ। ਐਕਟਿਵ ਕੇਸਾਂ ਦੀ ਗਿਣਤੀ 374 ਹੈ। ਜਦਕਿ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 8086 ਹੈ।

ਸਿਵਲ ਸਰਜਨ ਡਾ. ਰਣਜੀਤ ਸਿੰਘ ਘੋੜਤਾ ਨੇ ਦੱਸਿਆ ਕਿ ਜਿਲੇ ਵਿੱਚ ਅੱਜ 41 ਮਰੀਜ਼ ਪਾਜ਼ਿਟਿਵ ਪਾਏ ਗਏ ਹਨ। ਹੁਸ਼ਿਆਰਪੁਰ ਸ਼ਹਿਰ ਦੇ 7 ਪਾਜ਼ਿਟਿਵ ਮਰੀਜ਼ ਹਨ ਤੇ ਬਾਕੀ 34 ਜ਼ਿਲ੍ਹੇ ਦੇ ਸਿਹਤ ਕੇਂਦਰਾਂ ਦੇ ਮਰੀਜ਼ ਹਨ। ਕਰੋਨਾ ਨਾਲ ਜ਼ਿਲ੍ਹੇ ਵਿੱਚ ਤਿੰਨ ਮੌਤਾਂ ਹੋਈ ਹੈ। (1) 65 ਸਾਲਾਂ ਵਿਅਕਤੀ ਵਾਸੀ ਬਾਬਕ ਬਲਾਕ ਟਾਂਡਾ ਦੀ ਮੌਤ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ (2) 66 ਸਾਲਾਂ ਔਰਤ ਵਾਸੀ ਚੱਬੇਵਾਲ ਦੀ ਮੌਤ ਡੀ ਐਮ ਸੀ ਲੁਧਿਆਣਾ (3) 80 ਸਾਲਾਂ ਵਿਅਕਤੀ ਵਾਸੀ ਮੋਕਮਪੁਰਾ ਦੀ ਮੌਤ ਜੀ.ਐਨ.ਡੀ. ਅੰਮ੍ਰਿਤਸਰ ਵਿਖੇ ਹੋਈ ਹੈ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ 28 ਫ਼ਰਵਰੀ ਨੂੰ ਦੇਰ ਸ਼ਾਮ ਤੱਕ 46 ਕੋਵਿਡ ਵਾਇਰਸ ਦੇ ਪਾਜ਼ਿਟਿਵ ਮਰੀਜ਼ ਰਿਪੋਰਟ ਹੋਏ ਹਨ।

ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

About The Author

Leave a reply

Your email address will not be published. Required fields are marked *