Select Page

50 ਗ੍ਰਾਮ ਹੈਰੋਇਨ ਅਤੇ 1 ਲੱਖ ਰੁਪਏ ਦੀ ਨਗਦੀ ਸਮੇਤ ਦੋ ਕਾਬੂ

50 ਗ੍ਰਾਮ ਹੈਰੋਇਨ ਅਤੇ 1 ਲੱਖ ਰੁਪਏ ਦੀ ਨਗਦੀ ਸਮੇਤ ਦੋ ਕਾਬੂ

ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

ਐੱਸ.ਐੱਸ.ਪੀ. ਨਵਜੋਤ ਸਿੰਘ ਮਾਹਲ ਦੇ ਨਿਰਦੇਸ਼ਾਂ ’ਤੇ ਵਿੱਢੀ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਥਾਣਾ ਮਾਡਲ ਟਾਊਨ ਦੀ ਪੁਲਿਸ ਟੀਮ ਨੇ 50 ਗ੍ਰਾਮ ਹੈਰੋਇਨ ਅਤੇ 1 ਲੱਖ ਰੁਪਏ ਦੀ ਨਗਦੀ ਸਮੇਤ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੀ ਪਹਿਚਾਣ ਅਭਿਸ਼ੇਕ ਭੱਟੀ ਵਾਸੀ ਮੁਹੱਲਾ ਭਗਤ ਨਗਰ ਅਤੇ ਮੋਹਿਤ ਵਾਸੀ ਮੁਹੱਲਾ ਰਿਸ਼ੀ ਨਗਰ ਵਜੋਂ ਹੋਈ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਡੀ.ਐੱਸ.ਪੀ. ਸਿਟੀ ਜਗਦੀਸ਼ ਰਾਜ ਅੱਤਰੀ ਅਤੇ ਥਾਣਾ ਮਾਡਲ ਟਾਊਨ ਦੇ ਐੱਸ.ਐੱਚ.ਓ. ਕਰਨੈਲ ਸਿੰਘ ਦੀ ਟੀਮ ਨੇ 28 ਫ਼ਰਵਰੀ ਨੂੰ ਗਸ਼ਤ ਦੌਰਾਨ 2 ਨੌਜਵਾਨਾਂ ਨੂੰ ਸ਼ੱਕ ਦੀ ਬਿਨਾਹ ’ਤੇ ਰੋਕਿਆ ਜਿਨ੍ਹਾਂ ਪਾਸੋਂ ਹੈਰੋਇਨ ਅਤੇ ਨਗਦੀ ਬਰਾਮਦ ਕੀਤੀ ਗਈ।

ਉਨ੍ਹਾਂ ਨੇ ਦੱਸਿਆ ਕਿ ਇੰਪਰੂਵਮੈਂਟ ਟਰੱਸਟ ਦੀ ਸਕੀਮ ਨੰਬਰ 2 ਵਿੱਚ ਰਹੀਮਪੁਰ ਨੇੜੇ ਗਸ਼ਤ ਦੌਰਾਨ ਪੁਲਿਸ ਚੌਕੀ ਪੁਰਹੀਰਾਂ ਦੇ ਇੰਚਾਰਜ ਸੁਖਦੇਵ ਸਿੰਘ ਨੇ ਅਭਿਸ਼ੇਕ ਭੱਟੀ ਅਤੇ ਮੋਹਿਤ ਨੂੰ ਰੋਕ ਕੇ ਚੈਕ ਕੀਤਾ ਅਤੇ ਬਰਾਮਦਗੀ ਉਪਰੰਤ ਪੁੱਛ-ਗਿਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਦੋਵੇਂ ਨੌਜਵਾਨ ਪਿਛਲੇ ਕੁੱਝ ਸਮੇਂ ਤੋਂ ਨਸ਼ਾ ਵੇਚਣ ਦਾ ਕੰਮ ਕਰ ਰਹੇ ਸਨ ਅਤੇ ਕੱਲ੍ਹ ਵੀ ਦੋਵੇਂ ਹੈਰੋਇਨ ਦੀ ਖਰੀਦੋ-ਫਰੋਖਤ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਪੁੱਛ-ਗਿਛ ਦੌਰਾਨ ਦੋਵਾਂ ਦੇ ਨੈਟਵਰਕ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇਗੀ ਤਾਂ ਜੋ ਨਸ਼ਿਆਂ ਦੇ ਧੰਦੇ ਵਿੱਚ ਸ਼ਾਮਲ ਹੋਰਨਾਂ ਲੋਕਾਂ ਨੂੰ ਵੀ ਕਾਬੂ ਕੀਤਾ ਜਾ ਸਕੇ।

About The Author

Leave a reply

Your email address will not be published. Required fields are marked *