Select Page

ਸਿੰਗਲਾ ਵੱਲੋਂ ਸਿੱਖਿਆ ਬਲਾਕਾਂ ਦੇ ਪੁਨਰ-ਗਠਨ ਨੂੰ ਪ੍ਰਵਾਨਗੀ, 27 ਪ੍ਰਾਇਮਰੀ ਸਕੂਲਾਂ ਦੇ ਬਲਾਕ ਬਦਲੇ

ਸਿੰਗਲਾ ਵੱਲੋਂ ਸਿੱਖਿਆ ਬਲਾਕਾਂ ਦੇ ਪੁਨਰ-ਗਠਨ ਨੂੰ ਪ੍ਰਵਾਨਗੀ, 27 ਪ੍ਰਾਇਮਰੀ ਸਕੂਲਾਂ ਦੇ ਬਲਾਕ ਬਦਲੇ

ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

ਸਕੂਲਾਂ ਦੇ ਕੰਮ-ਕਾਜ ਨੂੰ ਸਚਾਰੂ ਢੰਗ ਨਾਲ ਚਲਾਉਣ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ 27 ਪ੍ਰਾਇਮਰੀ ਸਕੂਲਾਂ ਦੇ ਬਲਾਕ ਬਦਲਣ ਲਈ ਪ੍ਰਵਾਨਗੀ ਦੇ ਦਿੱਤੀ ਹੈ।ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਫਤਹਿਗੜ ਜ਼ਿਲੇ ਦੇ ਸੱਤ, ਬਠਿੰਡਾ ਦੇ ਸੱਤ, ਫਿਰੋਜ਼ਪੁਰ ਦੇ ਦੋ, ਫਾਜ਼ਿਲਕਾ ਦੇ ਪੰਜ, ਸ਼ਹੀਦ ਭਗਤ ਸਿੰਘ ਨਗਰ ਦੇ ਦੋ, ਸ੍ਰੀ ਮੁਕਤਸਰ ਸਾਹਿਬ ਦੇ ਇੱਕ ਅਤੇ ਪਟਿਆਲਾ ਜ਼ਿਲੇ ਦੇ ਤਿੰਨ ਸਕੂਲਾਂ ਦੇ ਬਲਾਕ ਬਦਲੇ ਗਏ ਹਨ। ਬੁਲਾਰੇ ਅਨੁਸਾਰ ਇਹ ਫ਼ੈਸਲਾ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਅਤੇ ਅਧਿਆਪਕਾਂ ਦੀਆਂ ਮੁਸ਼ਕਲਾਂ ਨੂੰ ਘਟਾਉਣ ਲਈ ਲਿਆ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਆਪਣੇ ਕੰਮ-ਕਾਜ ਦੌਰਾਨ ਕੋਈ ਵੀ ਮੁਸ਼ਕਲ ਨਾ ਆਏ।

ਜਿਨ੍ਹਾਂ ਸਕੂਲਾਂ ਦੇ ਬਲਾਕ ਬਦਲੇ ਗਏ ਹਨ, ਉਨਾਂ ਦੇ ਅਧਿਆਪਕਾਂ ਦਾ ਸਰਵਿਸ ਰਿਕਾਰਡ ਨਵੇਂ ਬਲਾਕਾਂ ਵਿੱਚ ਤਰੁੰਤ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਇਹ ਰਿਕਾਰਡ ਈ-ਪੰਜਾਬ ਪੋਰਟਲ ’ਤੇ ਅਪਡੇਟ ਕਰਨ ਨੂੰ ਯਕੀਨੀ ਬਨਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।

 

About The Author

Leave a reply

Your email address will not be published. Required fields are marked *