Select Page

ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ ਨਵੇਂ ਪਾਜ਼ੀਟਿਵ ਮਰੀਜ਼ 64 ਅਤੇ 02 ਮੌਤਾਂ

ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ ਨਵੇਂ ਪਾਜ਼ੀਟਿਵ ਮਰੀਜ਼ 64 ਅਤੇ 02 ਮੌਤਾਂ

ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਰੁਪਿੰਦਰ)

ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 3151 ਨਵੇਂ ਸੈਂਪਲ ਲੈਣ ਨਾਲ ਅਤੇ 3215 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ ਦੇ 61 ਨਵੇਂ ਪਾਜ਼ੀਟਿਵ ਕੇਸ ਅਤੇ 03 ਜ਼ਿਲ੍ਹੇ ਤੋਂ ਬਾਹਰ ਦੀਆ ਲੈਬ ਤੋਂ ਪ੍ਰਾਪਤ ਹੋਣ ਨਾਲ ਕੁੱਲ 64 ਨਵੇਂ ਪਾਜ਼ੀਟਿਵ ਮਰੀਜ਼ ਹਨ। ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿਚੋਂ 28138 ਹੈ ਅਤੇ ਬਾਹਰਲੇ ਜ਼ਿਲਿਆਂ ਤੋ 1980 ਪਾਜ਼ੀਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜ਼ੀਟਿਵ ਕੇਸ 30118 ਹਨ। ਜ਼ਿਲ੍ਹੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 626309 ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ, 595736 ਸੈਂਪਲ ਨੈਗੇਟਿਵ ਹਨ, ਜਦਕਿ 3590 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 655 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 952 ਹੋ ਗਈ ਹੈ। ਐਕਟਿਵ ਕੇਸਾਂ ਦੀ ਗਿਣਤੀ 472 ਹੈ, ਜਦਕਿ ਠੀਕ ਹੋਏ ਮਰੀਜ਼ਾਂ ਦੀ ਗਿਣਤੀ 28694 ਹੈ।

ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜ਼ਿਲ੍ਹੇ ਵਿੱਚ 02 ਮੌਤਾਂ ਹੋਈਆਂ ਹਨ। ਉਹਨਾਂ ਨੇ ਇਹ ਵੀ ਦੱਸਿਆ ਕਿ ਜ਼ਿਲ੍ਹੇ ਅੰਦਰ ਲੈਵਲ-2 ਦੇ 290 ਮਰੀਜ਼ਾਂ ਲਈ ਉਪਲੱਬਧ ਬੈੱਡਾਂ ਵਿਚੋਂ 243 ਬੈੱਡ ਖਾਲੀ ਜਦਕਿ ਲੈਵਲ- 03 ਦੇ ਮਰੀਜ਼ਾਂ ਲਈ ਉਪਲੱਬਧ 35 ਬੈੱਡਾਂ ਵਿਚੋਂ 31 ਬੈੱਡ ਖਾਲੀ ਹਨ।

Death Details:

1* 40 Year female R/o NangalData Block MandBhander died at PGI CHD
2* 35 Year female R/o Panduri phungra Block Chakowal died at MH JAL

ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ, ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

 

About The Author

Leave a reply

Your email address will not be published. Required fields are marked *