Select Page

ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ ਪਾਜ਼ੀਟਿਵ ਮਰੀਜ਼ 03 ਅਤੇ 0 ਮੌਤ

ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ ਪਾਜ਼ੀਟਿਵ ਮਰੀਜ਼ 03 ਅਤੇ 0 ਮੌਤ

ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ ਮੌਤ ਨਹੀਂ ਹੋਈ ਹੈ ਅਤੇ ਕੋਵਿਡ-19 ਦੇ 3 ਪਾਜ਼ੀਟਿਵ ਮਰੀਜ਼ ਹਨ।

ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 2084 ਨਵੇਂ ਸੈਂਪਲ ਲੈਣ ਨਾਲ ਅਤੇ 2099 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 3 ਪਾਜ਼ੀਟਿਵ ਕੇਸ ਹਨ। ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਂਪਲਾਂ ਵਿਚੋਂ 28600 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2040 ਪਾਜ਼ੀਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜ਼ੀਟਿਵ ਕੇਸ 30640 ਹੋ ਗਏ ਹਨ। ਜ਼ਿਲ੍ਹੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 726299 ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 696430 ਸੈਂਪਲ ਨੈਗੇਟਿਵ ਹਨ, ਜਦਕਿ 1875 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 1201 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 975 ਹੈ। ਐਕਟਿਵ ਕੇਸਾਂ ਦੀ ਗਿਣਤੀ 24 ਹੈ, ਜਦਕਿ ਠੀਕ ਹੋਏ ਮਰੀਜ਼ਾਂ ਦੀ ਗਿਣਤੀ 29641 ਹੈ।ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

 

About The Author

Leave a reply

Your email address will not be published. Required fields are marked *